ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਬੱਸ ਹੋਈ ਹਾਦਸਾਗ੍ਰਸਤ, 4 ਦੀ ਹੋਈ ਮੌਤ

By  Jashan A November 28th 2019 11:32 AM

ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਬੱਸ ਹੋਈ ਹਾਦਸਾਗ੍ਰਸਤ, 4 ਦੀ ਹੋਈ ਮੌਤ,ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਕੰਨੌਜ 'ਚ ਆਗਰਾ-ਲਖਨਊ ਐਕਸਪ੍ਰੈਸ ਵੇਅ 'ਤੇ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ 4 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਕਈ ਲੋਕ ਜ਼ਖਮੀ ਵੀ ਹੋ ਗਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਹਾਦਸੇ 'ਚ ਬੱਸ ਬੂਰੀ ਤਰ੍ਹਾਂ ਨਾਲ ਨੁਕਸਾਨੀ ਗਈ। ਇਸ ਹਾਦਸੇ 'ਚ ਬਸ ਦੇ ਅੱਗੇ ਦਾ ਹਿੱਸਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ।

ਹੋਰ ਪੜ੍ਹੋ: ਡਾਲਰਾਂ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਸੜਕ ਹਾਦਸੇ 'ਚ ਹੋਈ ਮੌਤ

ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਬਰਾਮਦ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post