ਖੇਤੀ ਕਾਨੂੰਨਾਂ ਖਿਲਾਫ਼ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖ਼ਰੀ ਦਿਨ

By  Shanker Badra October 21st 2020 09:17 AM

ਖੇਤੀ ਕਾਨੂੰਨਾਂ ਖਿਲਾਫ਼ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖ਼ਰੀ ਦਿਨ:ਚੰਡੀਗੜ੍ਹ : ਖੇਤੀ ਕਾਨੂੰਨਾਂ ਲਈ ਸੱਦਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ,ਜਿਸ ਦਾ ਅੱਜ ਆਖ਼ਰੀ ਦਿਨ ਹੈ। ਪੰਜਾਬ ਸਰਕਾਰ ਵੱਲੋਂ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਦੇ ਲਈ ਬੁਲਾਇਆ ਗਿਆ ਸੀ ਪਰ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਸ ਨੂੰ 2 ਦਿਨ ਦਾ ਕਰ ਦਿੱਤਾ ਗਿਆ ਸੀ ਪਰ ਹੁਣ ਵਿਧਾਨ ਸਭਾ ਦਾ ਸੈਸ਼ਨ ਇੱਕ ਦਿਨ ਦੇ ਲਈ ਹੋਰ ਵਧਾ ਦਿੱਤਾ ਗਿਆ ਹੈ।

Agricultural laws against Punjab Vidhan Sabha special session Today last day ਖੇਤੀ ਕਾਨੂੰਨਾਂ ਖਿਲਾਫ਼ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖ਼ਰੀ ਦਿਨ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ 'ਚ 3 ਬਿੱਲ ਪੇਸ਼ ਕੀਤੇ ਸਨ ,ਜਿਨ੍ਹਾਂ ਨੂੰ ਪੰਜਾਬ ਵਿਧਾਨ ਸਭਾ 'ਚ ਚਰਚਾ ਤੋਂ ਬਾਅਦ ਪੂਰੇ ਸਦਨ ਨੇ ਸਹਿਮਤੀ ਨਾਲ ਪਾਸ ਕਰ ਦਿੱਤਾ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਾਰੇ ਵਿਧਾਇਕਾਂ ਵੱਲੋਂ ਵਿਧਾਨ ਸਭਾ ਵਿੱਚ ਪਾਸ ਕੀਤੇ ਬਿਲਾਂ ਦੀ ਕਾਪੀ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ।

Agricultural laws against Punjab Vidhan Sabha special session Today last day ਖੇਤੀ ਕਾਨੂੰਨਾਂ ਖਿਲਾਫ਼ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖ਼ਰੀ ਦਿਨ

ਇਸ ਬਿੱਲ ਵਿਚ ਦੱਸਿਆ ਗਿਆ ਹੈ ਕਿ ਜੇ ਕੋਈ ਵੀ ਐੱਮਐੱਸਪੀ ਤੋਂ ਘੱਟ ਕੀਮਤ ਦਿੰਦਾ ਹੈ ਤਾਂ ਉਸ ਨੂੰ 3 ਸਾਲ ਦੀ ਸਜ਼ਾ ਵੀ ਹੋ ਸਕਦੀ ਹੈ ਤੇ APMC ਐਕਟ ਵਿਚ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ। ਇਸ ਦੇ ਇਲਾਵਾ ਤਜਵੀਜ਼ਸ਼ੁਦਾ ਬਿਜਲੀ ਸੋਧ ਬਿੱਲ 2020 ਖ਼ਿਲਾਫ਼ ਵੀ ਉਨ੍ਹਾਂ ਮਤਾ ਪੇਸ਼ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਬਿੱਲਾਂ ਨੂੰ ਕਿਸਾਨ ਵਿਰੋਧੀ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਚਾਹੇ ਸਾਡੀ ਸਰਕਾਰ ਬਰਖ਼ਾਸਤ ਕਰ ਦੇਵੇ ਪਰ ਪੰਜਾਬ ਸਰਕਾਰ ਕੇਂਦਰ ਅੱਗੇ ਨਹੀਂ ਝੁਕੇਗੀ।

Agricultural laws against Punjab Vidhan Sabha special session Today last day ਖੇਤੀ ਕਾਨੂੰਨਾਂ ਖਿਲਾਫ਼ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖ਼ਰੀ ਦਿਨ

ਪੰਜਾਬ ਵਿਧਾਨ ਸਭਾ ਨੇ ਖੇਤੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ ਸੋਧ ਬਿੱਲ ਨੂੰ ਰੱਦ ਕਰ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕਰਕੇ ਇਨ੍ਹਾਂ ਨੂੰ ਤੁਰੰਤ ਖਾਰਜ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਸੁਰੱਖਿਆ ਲਈ ਨਵਾਂ ਆਰਡੀਨੈਂਸ ਲਿਆਉਣ ਅਤੇ ਭਾਰਤ ਸਰਕਾਰ ਵੱਲੋਂ ਨਿਰੰਤਰ ਖ਼ਰੀਦ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਭਾਰਤ ਦੇ ਰਾਸ਼ਟਰਪਤੀ ਕੋਲੋਂ ਵੀ ਸਮਾਂ ਮੰਗਿਆ ਹੈ।

Agricultural laws against Punjab Vidhan Sabha special session Today last day

-PTCNews

Related Post