ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਨੇ ਕੈਪਟਨ ਨੂੰ ਮਿਲਣ ਤੋਂ ਕੀਤਾ ਇਨਕਾਰ , ਜਾਣੋਂ ਪੂਰਾ ਮਾਮਲਾ

By  Shanker Badra November 3rd 2020 04:05 PM

ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਨੇ ਕੈਪਟਨ ਨੂੰ ਮਿਲਣ ਤੋਂ ਕੀਤਾ ਇਨਕਾਰ , ਜਾਣੋਂ ਪੂਰਾ ਮਾਮਲਾ:ਚੰਡੀਗੜ੍ਹ : ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ ਨਾਲ ਲੈ ਕੇ 4 ਨਵੰਬਰ ਨੂੰ ਰਾਸ਼ਟਰਪਤੀ ਨਾਲ ਮੁਲਕਾਤ ਦਾ ਐਲਾਨ ਕੀਤਾ ਸੀ। ਇਸ ਲਈ ਕੈਪਟਨ ਨੇ ਰਾਸ਼ਟਰਪਤੀ ਤੋਂ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ।

Agriculture Laws 2020: Captain Amarinder Singh to lead dharna at Rajghat tomorrow ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਨੇ ਕੈਪਟਨ ਨੂੰ ਮਿਲਣ ਤੋਂ ਕੀਤਾ ਇਨਕਾਰ , ਜਾਣੋਂ ਪੂਰਾ ਮਾਮਲਾ

ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵਲੋਂ ਭਲਕੇ 4 ਨਵੰਬਰ ਨੂੰ ਵਿਧਾਇਕਾਂ ਨਾਲ ਮਿਲ ਕੇ ਰਾਜਘਾਟ 'ਤੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਰੋਕਣ ਕਾਰਨ ਪੰਜਾਬ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਨ ਲਈ ਉਨ੍ਹਾਂ ਵਲੋਂ ਇਹ ਧਰਨਾ ਦਿੱਤਾ ਜਾਵੇਗਾ।

Agriculture Laws 2020: Captain Amarinder Singh to lead dharna at Rajghat tomorrow ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਨੇ ਕੈਪਟਨ ਨੂੰ ਮਿਲਣ ਤੋਂ ਕੀਤਾ ਇਨਕਾਰ , ਜਾਣੋਂ ਪੂਰਾ ਮਾਮਲਾ

ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਧਾਰਾ 144 ਲੱਗੇ ਹੋਣ ਕਾਰਨ ਪੰਜਾਬ ਭਵਨ ਤੋਂ ਰਾਸ਼ਟਰ ਪਿਤਾ ਦੀ ਸਮਾਧੀ ਤੱਕ ਚਾਰ-ਚਾਰ ਵਿਧਾਇਕਾਂ ਦਾ ਜਥਾ ਮਾਰਚ ਕਰੇਗਾ। ਉਨ੍ਹਾਂ ਨੇ ਦੱਸਿਆ ਕਿ ਪਹਿਲਾ ਜਥਾ ਸਵੇਰੇ 10.30 ਵਜੇ ਰਵਾਨਾ ਹੋਵੇਗਾ, ਜਿਸ ਦੀ ਅਗਵਾਈ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ।

Agriculture Laws 2020: Captain Amarinder Singh to lead dharna at Rajghat tomorrow ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਨੇ ਕੈਪਟਨ ਨੂੰ ਮਿਲਣ ਤੋਂ ਕੀਤਾ ਇਨਕਾਰ , ਜਾਣੋਂ ਪੂਰਾ ਮਾਮਲਾ

ਪੰਜਾਬ ਸਰਕਾਰ ਨੇ ਇਸ ਨੂੰ ਸੂਬੇ ਨਾਲ ਵਿੱਤਕਰਾ ਕਰਾਰ ਦਿੱਤਾ ਹੈ ਪਰ ਰਾਸ਼ਟਰਪਤੀ ਨੇ ਇਸ ਬਾਰੇ ਸਪਸ਼ਟ ਕੀਤਾ ਹੈ ਕਿ ਆਖਰ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਉਂ ਨਹੀਂ ਸਮਾਂ ਦਿੱਤਾ ਗਿਆ। ਰਾਸ਼ਟਰਪਤੀ ਸਕੱਤਰੇਤ ਵੱਲੋਂ ਇਹ ਦਲੀਲ ਦਿੱਤੀ ਗਈ ਹੈ ਕਿ ਪੰਜਾਬ ਵਿਧਾਨ ਸਭਾ ਨੇ ਜੋ ਖੇਤੀ ਸੋਧ ਬਿੱਲ ਪਾਸ ਕੀਤੇ ਹਨ, ਉਹ ਅਜੇ ਸੂਬੇ ਦੇ ਰਾਜਪਾਲ ਕੋਲ ਹੀ ਪੈਂਡਿੰਗ ਪਏ ਹਨ ,ਜਿਸ ਕਰਕੇ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ ਹੈ।

Agriculture Laws 2020: Captain Amarinder Singh to lead dharna at Rajghat tomorrow ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਨੇ ਕੈਪਟਨ ਨੂੰ ਮਿਲਣ ਤੋਂ ਕੀਤਾ ਇਨਕਾਰ , ਜਾਣੋਂ ਪੂਰਾ ਮਾਮਲਾ

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ 20 ਅਕਤੂਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਸੋਧ ਬਿੱਲ ਪਾਸ ਕਰਨ ਮਗਰੋਂ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਬਿਲਾਂ ਦੀ ਕਾਪੀ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸੌਂਪੀ ਸੀ। ਉਸ ਦਿਨ ਹੀ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਸੀ ਕਿ ਉਹ 2 ਤੋਂ 5 ਨਵੰਬਰ ਦੇ ਵਿਚਕਾਰ ਰਾਸ਼ਟਰਪਤੀ ਨੂੰ ਮਿਲਣ ਲਈ ਸਮਾਂ ਲੈ ਰਹੇ ਹਨ। ਮੁੱਖ ਮੰਤਰੀ ਦੀ ਅਗਵਾਈ ਵਾਲੇ ਵਫ਼ਦ ਨੇ ਰਾਸ਼ਟਰਪਤੀ ਨੂੰ ਯਾਦ ਪੱਤਰ ਦੇ ਕੇ ਮੰਗ ਕਰਨੀ ਸੀ ਕਿ ਪੈਂਡਿੰਗ ਖੇਤੀ ਸੋਧ ਬਿੱਲਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇ।

-PTCNews

Related Post