ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਕੀਤਾ ਜਾਵੇਗਾ ਰੱਦ : ਸੁਖਬੀਰ ਸਿੰਘ ਬਾਦਲ

By  Shanker Badra September 17th 2021 02:02 PM

ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਇੱਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦੇਸ਼ ਦੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸੰਸਦ ਤੱਕ ਰੋਸ ਮਾਰਚ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਕੀਤਾ ਜਾਵੇਗਾ ਰੱਦ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਦੀ ਭੁੱਖ ਨਹੀਂ ਹੈ , ਜੇਕਰ ਸੱਤਾ ਦੀ ਭੁੱਖ ਹੁੰਦੀ ਤਾਂ ਰਾਤਾਂ ਜੇਲ੍ਹਾਂ 'ਚ ਨਾ ਕੱਟਦੀ। ਸ਼੍ਰੋਮਣੀ ਅਕਾਲੀ ਦਲ ਪੰਜਾਬ , ਪੰਜਾਬੀਆਂ ਅਤੇ ਪੰਜਾਬੀਅਤ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਕਦੇ ਵੀ ਖੇਤੀ ਕਾਨੂੰਨ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲੇ ਨੰਬਰ 'ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੋ।

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਕੀਤਾ ਜਾਵੇਗਾ ਰੱਦ : ਸੁਖਬੀਰ ਸਿੰਘ ਬਾਦਲ

ਉਨ੍ਹਾਂ ਕਿਹਾ ਕਿ ਇਹ ਕਾਲੇ ਕਾਨੂੰਨ ਪਾਰਲੀਮੈਂਟ ਵਿੱਚ ਸਭ ਤੋਂ ਪਹਿਲਾਂ ਮਨਮੋਹਨ ਸਿੰਘ ਦੀ ਸਰਕਾਰ ਲੈ ਕੇ ਆਈ ਸੀ , ਉਸ ਸਮੇਂ ਸਾਰੀ ਪਾਰਲੀਮੈਂਟ ਨੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਤਾਂ ਇਹ ਕਾਲੇ ਕਾਨੂੰਨ ਵਾਪਸ ਲੈਣੇ ਪਏ।ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਲਿਖਿਆ ਕਿ ਜਦੋਂ ਸਾਡੀ ਸਰਕਾਰ ਆਈ ਤਾਂ ਪ੍ਰਾਈਵੇਟ ਮੰਡੀਆਂ ਲੈ ਕੇ ਆਵਾਂਗੇ , ਸਰਕਾਰੀ ਮੰਡੀਆਂ ਬੰਦ ਕਰਾਂਗੇ।

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਕੀਤਾ ਜਾਵੇਗਾ ਰੱਦ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਮੋਦੀ ਸਰਕਾਰ ਨੇ ਦੇਸ਼ ਵਿੱਚ ਇਹ ਕਾਲੇ ਕਾਨੂੰਨ ਲਾਗੂ ਕਰਨੇ ਸੀ ਤਾਂ ਪ੍ਰਧਾਨ ਮੰਤਰੀ ਨੇ 7 ਮੁੱਖ ਮੰਤਰੀਆਂ ਦੀ ਮੀਟਿੰਗ ਸੱਦੀ ਸੀ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਮੌਜੂਦ ਸੀ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਜਾਂਦਾ ਹੈ ਕਿ ਪੰਜਾਬ ਦੇ 2 ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ , ਜਦਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਵਾਕਆਊਟ ਕੀਤਾ ਸੀ

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਕੀਤਾ ਜਾਵੇਗਾ ਰੱਦ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੂਰੇ ਦੇਸ਼ 'ਚ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਹਿਤੈਸ਼ੀ ਪਾਰਟੀ ਹੈ।ਪੰਜਾਬ ਵਿੱਚ ਕਿਸਾਨਾਂ ਦੇ ਟਿਊਬਵੈਲਾਂ ਦੇ ਬਿੱਲ ਸ਼੍ਰੋਮਣੀ ਅਕਾਲੀ ਦਲ ਨੇ ਮੁਆਫ਼ ਕੀਤੇ। ਕਿਸਾਨਾਂ ਦੇ ਟਰੈਕਟਰਾਂ ਦਾ ਟੈਕਸ ਸ਼੍ਰੋਮਣੀ ਅਕਾਲੀ ਦਲ ਨੇ ਮੁਆਫ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਸ ਕੌਮ ਦੀ ਆਵਾਜ਼ ਹੈ , ਜਿਸ ਨੇ ਦੇਸ਼ ਦੀ ਆਜ਼ਾਦੀ ਲਈ , ਲੋਕਾਂ ਦਾ ਢਿੱਡ ਭਰਨ ਲਈ ਸਭ ਤੋਂ ਵੱਧ ਯੋਗਦਾਨ ਪਾਇਆ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਕੀਤਾ ਜਾਵੇਗਾ ਰੱਦ : ਸੁਖਬੀਰ ਸਿੰਘ ਬਾਦਲ

ਸੁਖਬੀਰ ਸਿੰਘ ਬਾਦਲ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਭ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।ਸ਼੍ਰੋਮਣੀ ਅਕਾਲੀ ਦਲ ਪੂਰੇ ਦੇਸ਼ 'ਚ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸਭ ਤੋਂ ਪਹਿਲਾਂ ਖੇਤੀ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਹਿਣੀ ਤੇ ਕਥਨੀ 'ਚ ਫਰਕ ਹੈ।

-PTCNews

Related Post