ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਬਿਆਸ ਪੁੱਲ 'ਤੇ ਲੱਗਾ ਧਰਨਾ ਤੀਜੇ ਦਿਨ ਹੋਇਆ ਸਮਾਪਤ

By  Shanker Badra September 16th 2020 06:21 PM

ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਬਿਆਸ ਪੁੱਲ 'ਤੇ ਲੱਗਾ ਧਰਨਾ ਤੀਜੇ ਦਿਨ ਹੋਇਆ ਸਮਾਪਤ:ਬਿਆਸ : ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਬਿਆਸ ਪੁੱਲ ਦੇ ਦੋਹੀਂ ਪਾਸੀਂ ਲਗਾਇਆ ਗਿਆ ਧਰਨਾ ਅੱਜ ਤੀਸਰੇ ਦਿਨ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 7 ਸਤੰਬਰ ਤੋਂ ਆਰੰਭਿਆ ਜੇਲ੍ਹ ਭਰੋ ਅੰਦੋਲਨ ਜਾਰੀ ਰਹੇਗਾ।

ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਬਿਆਸ ਪੁੱਲ 'ਤੇ ਲੱਗਾ ਧਰਨਾ ਤੀਜੇ ਦਿਨ ਹੋਇਆ ਸਮਾਪਤ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਗਾਤਾਰ 3 ਦਿਨਾਂ ਤੋਂ ਬਿਆਸ ਪੁੱਲ 'ਤੇ ਚੱਕਾ ਜਾਮ ਕਰ ਧਰਨਾ ਲਾਇਆ ਗਿਆ ਸੀ। ਹਾਲਾਂਕਿ ਆਰਡੀਨੈਂਸਾ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸਾਂ ਖਿਲਾਫ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਬਿਆਸ ਪੁੱਲ 'ਤੇ ਲੱਗਾ ਧਰਨਾ ਤੀਜੇ ਦਿਨ ਹੋਇਆ ਸਮਾਪਤ

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਸੂਬਾ ਕੌਰ ਕਮੇਟੀ ਦੀ 17 ਸਤੰਬਰ ਨੂੰ ਹੋਣ ਵਾਲੀ ਮੀਟਿੰਗ 'ਚ ਅਗਲੀ ਰਣਨੀਤੀ ਸਬੰਧੀ ਫੈਸਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਨੇ ਨੂੰ ਚੁੱਕਣ ਦਾ ਫ਼ੈਸਲਾ ਰਾਹਗੀਰਾਂ ਨੂੰ ਹੋ ਰਹੀ ਖੱਜਲ-ਖੁਆਰੀ ਅਤੇ ਪਰੇਸ਼ਾਨੀ ਨੂੰ ਦੇਖਦਿਆਂ ਕੀਤਾ ਗਿਆ ਹੈ।

ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਬਿਆਸ ਪੁੱਲ 'ਤੇ ਲੱਗਾ ਧਰਨਾ ਤੀਜੇ ਦਿਨ ਹੋਇਆ ਸਮਾਪਤ

ਉਨ੍ਹਾਂ ਕਿਹਾ ਕਿ ਰੇਲ ਰੋਕੋ ਅੰਦੋਲਨ, ਦਿੱਲੀ ਤੱਕ ਮਾਰਚ ,ਗਵਰਨਰ ਹਾਊਸ ਦੇ ਬਾਹਰ ਧਰਨਾ ਅਤੇ  ਭਾਜਪਾ ਮੰਤਰੀਆਂ,ਆਗੂਆਂ,  ਲੋਕ ਸਭਾ ਜਾਂ ਰਾਜ ਸਭਾ ਮੈਂਬਰਾਂ ਦੇ ਘਿਰਾਓ ਸਬੰਧੀ ਫੈਸਲਾ ਕੀਤਾ ਜਾ ਸਕਦਾ ਹੈ। ਨ੍ਹਾਂ ਆਰਡੀਨੈਂਸ ਬਿੱਲ ਨੂੰ ਰੱਦ ਕਰਵਾਉਣ ਲਈ ਆਰ-ਪਾਰ ਦੀ ਲੜਾਈ ਲੜੀ ਜਾਵੇਗੀ ਅਤੇ ਸੰਘਰਸ਼ ਦਿਨ-ਬ-ਦਿਨ ਤਿੱਖਾ ਹੁੰਦਾ ਜਾਵੇਗਾ।

ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਬਿਆਸ ਪੁੱਲ 'ਤੇ ਲੱਗਾ ਧਰਨਾ ਤੀਜੇ ਦਿਨ ਹੋਇਆ ਸਮਾਪਤ

ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀਆਂ ਕਿਸਾਨ -ਮਜ਼ਦੂਰ ਜਥੇਬੰਦੀਆਂ ਵਲੋਂ ਹਾਈਵੇਅ ਜਾਮ ਕਰਨ ਦੇ ਸੱਦੇ 'ਤੇ ਸੂਬੇ ਭਰ ਦੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤੇ ਸਨ। ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਕਿਸਾਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀਬਾੜੀ ਆਰਡੀਨੈਂਸ ਦਾ ਵਿਰੋਧ ਕੀਤਾ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

-PTCNews

Related Post