ਅਹਿਮਦਾਬਾਦ: 11 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਜਾਰੀ

By  Jashan A July 26th 2019 05:14 PM

ਅਹਿਮਦਾਬਾਦ: 11 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਬਚਾਅ ਕਾਰਜ ਜਾਰੀ,ਅਹਿਮਦਾਬਾਦ: ਗੁਜਰਾਤ 'ਚ ਅਹਿਮਦਾਬਾਦ ਸ਼ਹਿਰ ਦੇ ਚਾਂਦਖੇੜਾ ਇਲਾਕੇ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ 11 ਮੰਜ਼ਿਲਾ ਇਮਾਰਤ 'ਚ ਅਚਾਨਕ ਅੱਗ ਲੱਗ ਗਈ। ਇਮਾਰਤ ਦੀ ਛੱਤ 'ਤੇ ਫਸੇ ਲਗਭਗ 20 ਤੋਂ 25 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਸਥਾਨਕ ਲੋਕਾਂ ਨੇ ਇਸ ਘਟਨਾ ਸੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਤਾਂ ਉਹਨਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਜਾਣਕਾਰੀ ਮਿਲੀ ਹੈ ਕਿ ਇਮਾਰਤ ਦੀ ਪੰਜਵੀਂ ਮੰਜ਼ਿਲ 'ਤੇ ਅੱਗ ਲੱਗੀ ਸੀ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ।

https://twitter.com/ANI/status/1154674468918370304?s=20

ਹੋਰ ਪੜ੍ਹੋ: ਡਾਲਰ ਹੋਇਆ ਮਜਬੂਤ, ਰੁਪਏ ਦੀ ਕੀਮਤ ਘਟੀ

ਉਥੇ ਹੀ ਘਟਨਾ ਸੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post