ਛਪਾਰ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ, ਬਿਕਰਮ ਮਜੀਠੀਆ ਨੇ ਰੈਲੀ ਨੂੰ ਕੀਤਾ ਸੰਬੋਧਨ

By  Jashan A September 13th 2019 02:41 PM

ਛਪਾਰ ਮੇਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ, ਬਿਕਰਮ ਮਜੀਠੀਆ ਨੇ ਰੈਲੀ ਨੂੰ ਕੀਤਾ ਸੰਬੋਧਨ

ਅਹਿਮਦਗੜ੍ਹ: ਰੈਲੀ 'ਚ ਠਾਠਾਂ ਮਾਰਦੇ ਇਕੱਠ ਨੇ ਕਾਂਗਰਸ ਸਰਕਾਰ ਦੀ ਪੁੱਠੀ ਗਿਣਤੀ ਦੇ ਦਿੱਤੇ ਸੰਕੇਤ: ਬਿਕਰਮ ਮਜੀਠੀਆ

ਅਹਿਮਦਗੜ੍ਹ: ਪੰਜਾਬ ਦੇ ਮਸ਼ਹੂਰ ਮੇਲਿਆਂ 'ਚੋਂ ਇੱਕ ਮੇਲਾ ਛਪਾਰ ਦਾ ਇਸ ਵਾਰ ਵੀ ਬੜ੍ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਥੇ ਵੱਡੀ ਗਿਣਤੀ 'ਚ ਲੋਕ ਇਥੇ ਪਹੁੰਚ ਰਹੇ ਹਨ, ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਮੰਡੀ ਅਹਿਮਦਗੜ੍ਹ ਵਿਖੇ ਸਿਆਸੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਥੇ ਸਿਆਸੀ ਕਾਨਫਰੰਸ ਕੀਤੀ ਜਾ ਰਹੀ ਹੈ।

Bikram Majithia ਜਿਸ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਪਾਰਟੀ ਦੇ ਦਿੱਗਜ ਆਗੂ ਮੌਜੂਦ ਹਨ। ਇਸ ਮੌਕੇ ਰੈਲੀ 'ਚ ਵੱਡੀ ਗਿਣਤੀ 'ਚ ਪਾਰਟੀ ਦੇ ਵਰਕਰ ਅਤੇ ਦੂਰ-ਦੂਰ ਤੋਂ ਲੋਕ ਪਹੁੰਚੇ ਹਨ।ਜਿਨ੍ਹਾਂ ਨੂੰ ਪਾਰਟੀ ਦੇ ਵੱਖ-ਵੱਖ ਆਗੂਆਂ ਵੱਲੋਂ ਸਬੋਧਨ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ: ਕਾਂਗਰਸੀ ਵਿਧਾਇਕ ਬੇਅਦਬੀ ਕੇਸਾਂ ਦੀ ਜਾਂਚ ਨੂੰ ਮਰਜ਼ੀ ਮੁਤਾਬਕ ਘੁੰਮਾ ਰਹੇ ਹਨ: ਸ਼੍ਰੋਮਣੀ ਅਕਾਲੀ ਦਲ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇਂ ਕਿ ਸਰਕਾਰ ਬਣਨ 'ਚ ਅਜੇ ਢਾਈ ਸਾਲ ਪਏ ਨੇ ਪਰ ਰੈਲੀ 'ਚ ਠਾਠਾਂ ਮਾਰਦਾ ਇਕੱਠ ਇਸ ਗੱਲ ਦਾ ਸੰਕੇਤ ਦੇ ਰਿਹਾ ਹੈ ਕਿ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਆਉਂਦੇ ਸਮੇਂ ਅਕਾਲੀ ਦਲ ਦੀ ਹੀ ਸਰਕਾਰ ਬਣਨ ਦਾ ਦਾਅਵਾ ਕੀਤਾ।

Bikram Majithiaਅੱਗੇ ਉਹਨਾਂ ਨੇ ਕਾਂਗਰਸੀ ਆਗੂਆਂ ਵੱਲੋਂ ਗੁ. ਸ੍ਰੀ ਬੇਰ ਸਾਹਿਬ ਵਿਖੇ ਮੱਥਾ ਨਾ ਟੇਕਣ 'ਤੇ ਜਵਾਬ ਦਿੱਤਾ ਤੇ ਕਿਹਾ-ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਵਾਉਣ ਵਾਲੀ ਕਾਂਗਰਸ ਦੇ ਆਗੂ ਆਪਣੀ ਨੀਅਤ ਨਹੀਂ ਬਦਲ ਸਕਦੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਰ ਪਾਸੇ ਠੱਗੀ ਮਾਰੀ ਹੈ, ਘਰ-ਘਰ ਨੌਕਰੀ ਦੇ ਨਾਂ 'ਤੇ ਉਹਨਾਂ ਨੇ ਨੌਜਵਾਨਾਂ ਨੂੰ ਵੀ ਨਹੀਂ ਬਖਸ਼ਿਆ।

ਉਹਨਾਂ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਨੇ ਕੈਪਟਨ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਅੱਗੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ 2017-18 'ਚ ਹੋਏ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੀ ਨਹੀਂ ਦਿੱਤਾ।

Bikram Majithiaਰੈਲੀ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਾਂਗਰਸ ਵੱਲੋਂ 6 ਵਿਧਾਇਕਾਂ ਨੂੰ ਕੈਬਿਨਟ ਰੈਂਕ ਦੇਣ 'ਤੇ ਤੰਜ ਕਸਦਿਆਂ ਕਿਹਾ ਕਿ ਘੱਟ ਸਿਆਸੀ ਯੋਗਤਾ ਵਾਲੇ ਵਿਧਾਇਕ, ਕੈਪਟਨ ਨੂੰ ਕੀ ਸਲਾਹ ਦੇਣਗੇ ?ਉਥੇ ਹੀ ਮਜੀਠੀਆ ਨੇ ਪੰਜਾਬ ਦੇ 4 ਹਲਕਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਵੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਸੱਦਾ ਦਿੱਤਾ ਤੇ ਚੋਣਾਂ 'ਚ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ।

-PTC News

Related Post