ਵੱਧ ਰਹੇ ਕੋਰੋਨਾ ਕਹਿਰ ਦੇ ਚਲਦਿਆ ਐਮਸ ਨੇ ਲਿਆ ਫ਼ੈਸਲਾ,ਓਪੀਡੀ ਸੇਵਾਵਾਂ ਰਹਿਣਗੀਆਂ ਬੰਦ
Jagroop Kaur
April 19th 2021 11:27 PM
ਪੰਜਾਬ 'ਚ ਕੋਰੋਨਾ ਦੇ 4653 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 84 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 304660 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7985 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 29741 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 4653 ਲੋਕ ਪਾਜ਼ੇਟਿਵ ਪਾਏ ਗਏ ਹਨ। ਉਥੇ ਹੀ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੁੜ ਫੈਲਣ ਅਤੇ ਮਰੀਜ਼ਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਏਮਜ਼ ਬਠਿੰਡਾ ਨੇ ਫੈਸਲਾ ਕੀਤਾ ਹੈ ਕਿ ਨਿਯਮਤ ਓਪੀਡੀ ਸੇਵਾਵਾਂ 22 ਤੋਂ ਬੰਦ ਕਰ ਦਿੱਤੀਆਂ ਜਾਣਗੀਆਂ।