ਏਅਰ ਇੰਡੀਆ ਨੇ ਯੂਕੇ ਆਉਣ-ਜਾਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ ਤੱਕ ਕੀਤੀਆਂ ਰੱਦ

By  Shanker Badra April 21st 2021 01:21 PM

ਨਵੀਂ ਦਿੱਲੀ : ਭਾਰਤ 'ਚ ਕੋਰੋਨਾ ਦਾ ਕਹਿਰ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਜਿਹੜੇ ਯਾਤਰੀ ਭਾਰਤ ਅਤੇ ਬ੍ਰਿਟੇਨ ਦੇ ਵਿਚਕਾਰ ਯਾਤਰਾ ਕਰਨ ਜਾ ਰਹੇ ਹਨ ,ਉਨ੍ਹਾਂ ਦੇ ਲਈ ਇਹ ਖ਼ਬਰ ਕਾਫੀ ਅਹਿਮ ਹੈ। ਕੋਰੋਨਾ ਦੇ ਮੱਦੇਨਜ਼ਰ ਯੂਕੇ ਤੋਂ ਆਉਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ 2021 ਤੱਕ ਰੱਦ ਕਰ ਦਿੱਤੀਆਂ ਗਈਆਂ ਹਨ।

ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ  

Air India cancels flights to and from UK between April 24 to 30 ਏਅਰ ਇੰਡੀਆ ਨੇ ਯੂਕੇ ਆਉਣ-ਜਾਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ ਤੱਕ ਕੀਤੀਆਂ ਰੱਦ

ਕੋਰੋਨਾ ਵਾਇਰਸ ਦੇ ਚਲਦਿਆਂ ਏਅਰ ਇੰਡੀਆਂ ਨੇ ਜਾਣਕਾਰੀ ਦਿੱਤੀ ਹੈ ਕਿ 24 ਤੋਂ 30 ਅਪ੍ਰੈਲ ਦੌਰਾਨ ਭਾਰਤ ਤੋਂ ਯੂਕੇ ਜਾਣ ਵਾਲੀਆਂ ਅਤੇ ਯੂਕੇ ਤੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਉਡਾਣ ਦੀ ਰਿਸ਼ਡਿਊਲਿੰਗ ਜਾਂ ਰਿਫੰਡ ਦੀ ਜਾਣਕਾਰੀ ਜਲਦ ਦਿੱਤੀ ਜਾਵੇਗੀ।

Air India cancels flights to and from UK between April 24 to 30 ਏਅਰ ਇੰਡੀਆ ਨੇ ਯੂਕੇ ਆਉਣ-ਜਾਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ ਤੱਕ ਕੀਤੀਆਂ ਰੱਦ

ਏਅਰ ਇੰਡੀਆ ਨੇ ਕਿਹਾ , ਜਿਨ੍ਹਾਂ ਯਾਤਰੀਆਂ ਨੇ ਭਾਰਤ ਤੇ ਬ੍ਰਿਟੇਨ ਦਰਮਿਆਨ ਯਾਤਰਾ ਕਰਨੀ ਸੀ , ਉਹ ਨੋਟ ਕਰਨ ਕਿ ਯੂਕੇ ਵੱਲੋਂ ਲਾਈਆਂ ਗਈਆਂ ਤਾਜ਼ਾ ਪਾਬੰਦੀਆਂ ਕਾਰਨ ਯੂਕੇ ਜਾਣ ਵਾਲੀਆਂ ਸਾਰੀਆਂ ਉਡਾਣਾਂ 24 ਤੋਂ 30 ਅਪ੍ਰੈਲ 2021 ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਨਵੀਂ ਯਾਤਰਾ ਦੀ ਨਵੀਂ ਜਾਣਕਾਰੀ ਜਲਦੀ ਦਿੱਤੀ ਜਾਵੇਗੀ।

ਬ੍ਰਿਟੇਨ ਵਿਚ ਕੋਰੋਨਾ ਵਾਇਰਸ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਤੋਂ ਬਾਅਦ ਸਾਵਧਾਨੀ ਵਜੋਂ ਭਾਰਤ ਨੂੰ ਲਾਲ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਵੀ ਮਹਾਂਮਾਰੀ ਦੀ ਦੂਸਰੀ ਲਹਿਰ ਦੀ ਗੰਭੀਰਤਾ ਦੇ ਮੱਦੇਨਜ਼ਰ ਆਪਣੀ ਭਾਰਤ ਯਾਤਰਾ ਨੂੰ ਰੱਦ ਕਰ ਦਿੱਤਾ ਹੈ। ਯਾਤਰਾ ਅਗਲੇ ਹਫਤੇ 26 ਅਪ੍ਰੈਲ ਨੂੰ ਤਹਿ ਕੀਤੀ ਗਈ ਸੀ।

ਏਅਰ ਇੰਡੀਆ ਨੇ ਯੂਕੇ ਆਉਣ-ਜਾਣ ਵਾਲੀਆਂ ਉਡਾਣਾਂ 24 ਤੋਂ 30 ਅਪ੍ਰੈਲ ਤੱਕ ਕੀਤੀਆਂ ਰੱਦ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ  

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਹੋ ਰਹੇ ਵਾਧੇ ਨੂੰ ਦੇਖਦਿਆਂ ਬ੍ਰਿਟੇਨ ਨੇ ਭਾਰਤ ਨੂੰ 'ਰੈੱਡ ਲਿਸਟ' ਵਿਚ ਸ਼ਾਮਲ ਕਰ ਲਿਆ ਹੈ। ਬ੍ਰਿਟੇਨ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਰੋਕ ਲਗਾਈ ਹੈ। ਬ੍ਰਿਟੇਨ ਅਤੇ ਆਇਰਿਸ਼ ਲੋਕਾਂ ਤੋਂ ਇਲਾਵਾ ਭਾਰਤ ਤੋਂ ਕਿਸੇ ਦੇ ਵੀ ਆਉਣ ਉੱਤੇ ਰੋਕ ਲਗਾਈ ਜਾ ਰਹੀ ਹੈ। ਇਹਨਾਂ ਲੋਕਾਂ ਨੂੰ ਵੀ ਵਾਪਸੀ ਮੌਕੇ ਹੋਟਲ ਵਿਚ 10 ਦਿਨਾਂ ਤੱਕ ਆਈਸੋਲੇਟ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

-PTCNews

Related Post