ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਹੋਈ ਬੇਹੱਦ ਖ਼ਰਾਬ, AQI 355 'ਤੇ

By  Riya Bawa November 20th 2021 03:11 PM

ਨਵੀਂ ਦਿੱਲੀ : ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹਵਾ ਦੀ ਗੁਣਵੱਤਾ ਲਗਾਤਾਰ ਸੱਤਵੇਂ ਦਿਨ 'ਬਹੁਤ ਖ਼ਰਾਬ' ਸ਼੍ਰੇਣੀ 'ਚ ਰਹੀ। ਸਿਸਟਮ ਆਫ਼ ਏਅਰ ਕੁਆਲਿਟੀ ਐਂਡ ਵੈਦਰ ਫ਼ੋਰਕਾਸਟਿੰਗ ਐਂਡ ਰਿਸਰਚ (SAFAR) ਦੀ ਰਿਪੋਰਟ ਮੁਤਾਬਕ ਅੱਜ ਸਵੇਰੇ 8 ਵਜੇ ਏਅਰ ਕੁਆਲਿਟੀ ਇੰਡੈਕਸ (AQI) 355 'ਤੇ ਰਿਹਾ। ਹਰ ਸਾਲ ਸਰਦੀਆਂ ਦੀ ਸ਼ੁਰੂਆਤ ਦੇ ਨਾਲ ਹੀ ਦਿੱਲੀ ਐਨਸੀਆਰ ਵਿੱਚ ਰਹਿਣ ਵਾਲੇ ਲੋਕ ਪ੍ਰਦੂਸ਼ਣ ਦੀ ਲਪੇਟ ਵਿੱਚ ਆ ਜਾਂਦੇ ਹਨ। ਇਸ ਦੌਰਾਨ ਪੂਰੀ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਅਤੇ ਜ਼ਹਿਰੀਲੀ ਹਵਾ ਉਨ੍ਹਾਂ ਦਾ ਸਾਹ ਘੁੱਟਣ ਲੱਗ ਜਾਂਦੀ ਹੈ।

BREAKING: Delhi Schools Closed For A Week, No Construction Activity Allowed: CM Kejriwal Announces Steps to Combat Air Pollution

ਇਸ ਦੇ ਨਾਲ ਹੀ ਦਿੱਲੀ ਦੇ ਨਾਲ ਲੱਗਦੇ ਫ਼ਰੀਦਾਬਾਦ, ਗਾਜ਼ੀਆਬਾਦ, ਗ੍ਰੇਟਰ ਨੋਇਡਾ, ਗੁਰੂਗ੍ਰਾਮ ਅਤੇ ਨੋਇਡਾ 'ਚ ਵੀ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ' ਸ਼੍ਰੇਣੀ 'ਚ ਰਹੀ। ਇਹਨਾਂ ਖੇਤਰਾਂ ਵਿਚ AQI 350 ਦੇ ਆਸਪਾਸ ਰਹਿੰਦਾ ਹੈ। ਧਿਆਨ ਰੱਖੋ ਕਿ ਜ਼ੀਰੋ ਅਤੇ 50 ਦੇ ਵਿਚਕਾਰ AQI ਨੂੰ ਚੰਗਾ ਮੰਨਿਆ ਜਾਂਦਾ ਹੈ। 51 ਤੋਂ 100 ਤਸੱਲੀਬਖਸ਼, 101 ਤੋਂ 200 ਦਰਮਿਆਨੇ, 201 ਤੋਂ 300 ਮਾੜੇ, 301 ਤੋਂ 400 ਬਹੁਤ ਮਾੜੇ ਅਤੇ 401 ਤੋਂ 500 ਗੰਭੀਰ ਸ਼੍ਰੇਣੀ ਵਿਚ ਹੁੰਦਾ ਹੈ।

Blaming farmers have become fashion': Top 10 quotes of Supreme Court during hearing of Delhi air pollution | Latest News India - Hindustan Times

ਦਿੱਲੀ 'ਚ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਦਿੱਲੀ ਸਰਕਾਰ ਵੱਲੋਂ 'ਰੈੱਡ ਲਾਈਟ ਆਨ ਕਾਰ ਬੰਦ' ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ। ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਆਈਟੀਓ ਚੌਕ ਪਹੁੰਚ ਕੇ ਇਸ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਟ੍ਰੈਫਿਕ ਸਿਗਨਲ 'ਤੇ ਖੜ੍ਹੇ ਇੱਕ ਬਾਈਕ ਦੇ ਚਾਲਕ ਨੂੰ ਫੁੱਲ ਭੇਟ ਕਰਦੇ ਹੋਏ ਉਸ ਨੂੰ ਲਾਲ ਬੱਤੀ 'ਤੇ ਵਾਹਨ ਦਾ ਇੰਜਣ ਬੰਦ ਕਰਨ ਦੀ ਅਪੀਲ ਕੀਤੀ ਗਈ।

Air Pollution: Delhi, Nearby Cities Blanketed By Toxic Air For 3rd Straight Day

-PTC News

Related Post