DGCA ਦੀ ਚੇਤਾਵਨੀ, ਨਹੀਂ ਕੀਤੀ ਨਿਯਮਾਂ ਦੀ ਪਾਲਨਾ ਤਾਂ ਭਰਨਾ ਹੋਵੇਗਾ ਭਾਰੀ ਜੁਰਮਾਨਾ
Jagroop Kaur
March 30th 2021 04:12 PM --
Updated:
March 30th 2021 05:22 PM
ਪ੍ਰਸ਼ਾਸਨ ਕੋਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਘਟਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਵੀ ਕੋਰੋਨਾ ਦੀ ਰੋਕਥਾਮ ਲਈ ਸਖਤ ਹੋ ਗਿਆ ਹੈ। ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਜੇ ਏਅਰਪੋਰਟ 'ਤੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਫੜੇ ਗਏ ਤਾਂ ਜ਼ੁਰਮਾਨਾ ਲਗਾਇਆ ਜਾ ਸਕਦਾ ਹੈ। ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਿਚ ਵਾਧੇ ਦੇ ਵਿਚਕਾਰ ਹਵਾਈ ਅੱਡੇ ਦੀ ਨਿਗਰਾਨੀ ਵਿਚ ਵਾਧਾ ਕੀਤਾ ਜਾਵੇਗਾ।