ਅਜਨਾਲਾ : ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ ,ਕਈ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਹੋਏ ਫ਼ਰਾਰ

By  Shanker Badra February 8th 2019 09:35 PM -- Updated: February 9th 2019 01:59 PM

ਅਜਨਾਲਾ : ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ ,ਕਈ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਹੋਏ ਫ਼ਰਾਰ:ਅਜਨਾਲਾ : ਅਜਨਾਲਾ 'ਚ ਇਨਕਮ ਟੈਕਸ ਵਿਭਾਗ ਨੇ ਟੈਕਸ ਚੋਰੀ ਕਰਨ ਵਾਲੇ ਦੁਕਾਨਦਾਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਗਈ ਹੈ।ਇਸ ਦੌਰਾਨ ਕਈ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਫ਼ਰਾਰ ਹੋ ਗਏ ਹਨ।ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਜਾ ਰਹੀ ਇਹ ਜਾਂਚ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਵੀ ਜਾਰੀ ਰਹੀ ਹੈ।

Ajnala City Income Tax Department Shops Raid ਅਜਨਾਲਾ : ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ , ਕਈ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਹੋਏ ਫ਼ਰਾਰ

ਜਾਣਕਾਰੀ ਅਨੁਸਾਰ ਇਨਕਮ ਟੈਕਸ ਵਿਭਾਗ ਵੱਲੋਂ ਮੈਡਮ ਸ਼ਿਵਾਨੀ ਬਾਂਸਲ ਦੀ ਅਗਵਾਈ ਵਿੱਚ ਬਣੀਆਂ ਵੱਖ-ਵੱਖ ਟੀਮਾਂ ਨੇ ਅੱਜ ਸ਼ਹਿਰ ਦੀਆਂ ਨਾਮਵਰ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਦੁਕਾਨਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ ਹੈ।

Ajnala City Income Tax Department Shops Raid ਅਜਨਾਲਾ : ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ , ਕਈ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਹੋਏ ਫ਼ਰਾਰ

ਇਸ ਦੌਰਾਨ ਅਜਨਾਲਾ ਸ਼ਹਿਰ ਦੇ ਮੁੱਖ ਚੌਂਕ ਨਜ਼ਦੀਕ ਸਥਿਤ ਕੱਪੜੇ ਦੇ ਨਾਮੀ ਦੁਕਾਨ ਚੋਪੜਾ ਕਲਾਥ ਹਾਊਸ ਵਿਖੇ ਰਿਕਾਰਡ ਦੀ ਚੈਕਿੰਗ ਕੀਤੀ ਹੈ।

Ajnala City Income Tax Department Shops Raid ਅਜਨਾਲਾ : ਇਨਕਮ ਟੈਕਸ ਵਿਭਾਗ ਨੇ ਕੀਤੀ ਛਾਪੇਮਾਰੀ , ਕਈ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਹੋਏ ਫ਼ਰਾਰ

ਇਸ ਮੌਕੇ ਇਨਕਮ ਟੈਕਸ ਅਫਸਰ ਮੈਡਮ ਪ੍ਰਵੀਨ ਬੱਤਰਾ ਨੇ ਦੱਸਿਆ ਕਿ ਅੱਜ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ 'ਚ ਛਾਪਾਮਾਰੀ ਕਰਕੇ ਕਈ ਦੁਕਾਨਾਂ ਦੇ ਰਿਕਾਰਡ ਅਤੇ ਸਟਾਕ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ।ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਜਾਣਕਾਰੀ ਕੱਲ ਦਿੱਤੀ ਜਾਵੇਗੀ।

-PTCNews

Related Post