ਅਜਨਾਲਾ : ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੇਟ ਕਰਨ 'ਤੇ ਕਿਸਾਨਾਂ ਅੰਦਰ ਭਾਰੀ ਰੋਸ

By  Shanker Badra October 1st 2021 04:10 PM -- Updated: October 1st 2021 04:13 PM

ਅਜਨਾਲਾ : ਝੋਨੇ ਦੀ ਸਰਕਾਰੀ ਖ਼ਰੀਦ ਨੂੰ ਕੇਂਦਰ ਸਰਕਾਰ ਵੱਲੋਂ ਲੇਟ ਕਰਨ 'ਤੇ ਕਿਸਾਨਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਪੱਕ ਕੇ ਤਿਆਰ ਖੜੀ ਹੈ ਅਤੇ ਉੱਤੋਂ ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਮੁਲਤਵੀ ਕਰਨ ਦੇ ਚੱਲਦੇ ਕਿਸਾਨਾਂ ਵੱਲੋਂ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਚੰਨੀ ਨੂੰ ਕਰੜੇ ਹੱਥੀਂ ਲਿਆ ਹੈ।

ਅਜਨਾਲਾ : ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੇਟ ਕਰਨ 'ਤੇ ਕਿਸਾਨਾਂ ਅੰਦਰ ਭਾਰੀ ਰੋਸ

ਕਿਸਾਨ ਰੁਪਿੰਦਰ ਸਿੰਘ ਰੁੱਬੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲ਼ਾ , ਕਿਸਾਨ ਕਰਨੈਲ ਸਿੰਘ, ਸਰਵਣ ਸਿੰਘ ਨੇ ਕਿਹਾ ਕਿ ਆਪਣਾ ਕਾਟੋ ਕਲੇਸ਼ 15 ਦਿਨ ਛੱਡ ਕੇ ਮੁੱਖ ਮੰਤਰੀ ਚੰਨੀ ਜੇਕਰ ਕਿਸਾਨ ਹਿਤੈਸ਼ੀ ਨੇ ਤਾਂ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਸੀ।

ਅਜਨਾਲਾ : ਕੇਂਦਰ ਸਰਕਾਰ ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ ਨੂੰ ਲੇਟ ਕਰਨ 'ਤੇ ਕਿਸਾਨਾਂ ਅੰਦਰ ਭਾਰੀ ਰੋਸ

ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਵੱਲ ਧਿਆਨ ਦੇ ਕੇ ਉਨ੍ਹਾਂ ਨੂੰ ਮੰਡੀਆਂ ਵਿੱਚੋਂ ਚੁੱਕਿਆ ਜਾਵੇ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਅੰਦਰ ਕਿਸੇ ਤਰੀਕੇ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਅਤੇ ਸਰਕਾਰ ਕਿਸਾਨ ਹਿਤੈਸ਼ੀ ਹੋਣ ਦੇ ਜਿਹੜੇ ਦਾਅਵੇ ਕਰਦੀ ਹੈ ਕਿ ਉਹ ਸਭ ਵੀ ਉਨ੍ਹਾਂ ਦੇ ਝੂਠ ਹਨ।

-PTCNews

Related Post