ਅਜਨਾਲਾ 'ਚ ਦੁਕਾਨਦਾਰਾਂ ਦੇ ਹੱਕ 'ਚ ਨਿਤਰੇ ਕਿਸਾਨ, ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੀਤੀ ਅਪੀਲ  

By  Shanker Badra May 8th 2021 01:05 PM -- Updated: May 8th 2021 01:06 PM

ਅਜਨਾਲਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਦੀਆਂ ਕਿਸਾਨ -ਮਜ਼ਦੂਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਲਾਏ ਲੌਕਡਾਊਨ ਦਾ ਅੱਜ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੁਕਾਨਦਾਰਾਂ ਅਤੇ ਵਾਪਰੀਆਂ ਨੂੰ ਨਾਲ ਲੈ ਕੇ ਸਾਰੀਆਂ ਦੁਕਾਨਾਂ ਖੁੱਲ੍ਹਵਾਈਆਂ ਜਾ ਰਹੀਆਂ ਹਨ।

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਕਿਸਾਨਾਂ ਵੱਲੋਂ 8 ਮਈ ਨੂੰ ਕੈਪਟਨ ਸਰਕਾਰ ਵੱਲੋਂ ਲਾਏ ਲੌਕਡਾਊਨ ਦਾ ਕੀਤਾ ਜਾਵੇਗਾ ਵਿਰੋਧ

Ajnala : Farmers Protest Against lockdown imposed by the Punjab government in Punjab ਅਜਨਾਲਾ 'ਚ ਦੁਕਾਨਦਾਰਾਂ ਦੇ ਹੱਕ 'ਚ ਨਿਤਰੇ ਕਿਸਾਨ, ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੀਤੀ ਅਪੀਲ

ਪੰਜਾਬ ਦੀਆਂ 32 ਕਿਸਾਨ ਯੂਨੀਅਨ ਵੱਲੋਂ ਦਿੱਤੇ ਪ੍ਰੋਗਰਾਮ ਦੇ ਤਹਿਤ ਅੱਜ ਅਜਨਾਲਾ 'ਚ ਕਿਸਾਨ ਜਥੇਬੰਦੀਆਂ ਨੇ ਰੋਸ ਮਾਰਚ ਕਰਕੇ ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਅਪੀਲ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਦੇ ਆਪਣੇ ਕੋਈ ਪ੍ਰਬੰਧ ਨਹੀਂ ਹਨ। ਉਨ੍ਹਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਰੋਜ਼ੀ -ਰੋਟੀ ਦਾ ਪ੍ਰਬੰਧ ਕਰੋ।

Ajnala : Farmers Protest Against lockdown imposed by the Punjab government in Punjab ਅਜਨਾਲਾ 'ਚ ਦੁਕਾਨਦਾਰਾਂ ਦੇ ਹੱਕ 'ਚ ਨਿਤਰੇ ਕਿਸਾਨ, ਦੁਕਾਨਦਾਰਾਂ ਨੂੰ ਦੁਕਾਨਾਂ ਖੋਲ੍ਹਣ ਦੀ ਕੀਤੀ ਅਪੀਲ

ਪੜ੍ਹੋ ਹੋਰ ਖ਼ਬਰਾਂ : ਲੁਧਿਆਣਾ 'ਚ ਹੁਣ ਸੋਮਵਾਰ ਤੋਂ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਕਰਫ਼ਿਊ

ਦਰਅਸਲ 'ਚ ਪਿਛਲੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਲੌਕਡਾਊਨ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਸੀ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਸੀ ਕਿ 8 ਮਈ ਨੂੰ ਕਿਸਾਨ ਸ਼ਹਿਰ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ, ਜੋ ਕਿ ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਲਗਾਏ ਲੌਕਡਾਊਨ ਤੋਂ ਬਾਅਦ ਬੰਦ ਹਨ। Ajnala : Farmers Protest Against lockdown imposed by the Punjab government in Punjabਇਸ ਤੋਂ ਪਹਿਲਾਂ ਪਟਿਆਲਾ ਦੇ ਬਜ਼ਾਰ ਖੁੱਲ੍ਹਵਾਉਣ  ਲਈ ਕਿਸਾਨ ਜਥੇਬੰਦੀਆਂ ਵੱਲੋਂ ਸ਼ੇਰਾਂ ਵਾਲ਼ੇ ਗੇਟ ਤੋਂ ਇੱਕਠੇ ਹੋ ਕੇ ਦੁਕਾਨਾਂ ਖੁੱਲ੍ਹਵਾਉਣ ਲਈ ਮਾਰਚ ਕੀਤਾ ਗਿਆ ਹੈ। ਕਿਸਾਨਾਂ ਨੇਦੁਕਾਨਾਂ ਦੇ ਸ਼ਟਰ ਖੁੱਲ੍ਹਵਾਏ ਹਨ। ਕਿਸਾਨ ਜਥੇਬੰਦੀਆਂ ਦੇ ਨਾਲ ਆਏ ਕਾਰਕੁਨਾਂ ਵਿਚ ਵੱਡੀ ਗਿਣਤੀ ਵਿਚ ਔਰਤਾਂ ਵੀ ਸ਼ਾਮਲ ਹਨ।

-PTCNews

Related Post