ਅਜਨਾਲਾ ਦੇ ਗੱਗੋ ਮਾਹਲ 'ਚ ਅਕਾਲੀ ਦਲ ਨੇ ਵੋਟਾਂ ਦਾ ਕੀਤਾ ਬਾਈਕਾਟ ,ਉਮੀਦਵਾਰ ਜਸਵੀਰ ਸਿੰਘ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ

By  Shanker Badra September 21st 2018 09:13 AM -- Updated: September 21st 2018 09:15 AM

ਅਜਨਾਲਾ ਦੇ ਗੱਗੋ ਮਾਹਲ 'ਚ ਅਕਾਲੀ ਦਲ ਨੇ ਵੋਟਾਂ ਦਾ ਕੀਤਾ ਬਾਈਕਾਟ ,ਉਮੀਦਵਾਰ ਜਸਵੀਰ ਸਿੰਘ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ:ਪੰਜਾਬ ਦੇ 8 ਜ਼ਿਲ੍ਹਿਆਂ 'ਚ 54 ਪੋਲਿੰਗ ਬੂਥਾਂ 'ਤੇ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਚੋਣਾਂ ਮੁੜ ਹੋ ਰਹੀਆਂ ਹਨ।ਜ਼ਿਕਰਯੋਗ ਹੈ ਕਿ 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਚੋਣਾਂ ਦੌਰਾਨ ਗੜਬੜੀਆਂ ਕਾਰਨ ਮੁੜ ਵੋਟਿੰਗ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਸੀ। ਅੱਜ ਵੀ ਇਨ੍ਹਾਂ ਚੋਣਾਂ ਦੌਰਾਨ ਮੁੜ ਤੋਂ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲ ਰਹੀ ਹੈ।ਅਜਨਾਲਾ ਦੇ ਗੱਗੋ ਮਾਹਲ ਦੇ ਬੂਥ ਨੰਬਰ-42 'ਚ ਅਕਾਲੀ ਦਲ ਨੇ ਹੋ ਰਹੀ ਰੀ-ਪੋਲਿੰਗ ਦਾ ਬਾਈਕਾਟ ਕੀਤਾ ਹੈ।ਓਥੇ ਅਕਾਲੀ ਦਲ ਦੇ ਉਮੀਦਵਾਰ ਜਸਵੀਰ ਸਿੰਘ ਨੂੰ ਮੋਟਰ ਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਅਕਾਲੀ ਦਲ ਦੇ ਉਮੀਦਵਾਰ ਜਸਵੀਰ ਸਿੰਘ ਨੇ ਪੁਲਿਸ 'ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ ਹਨ। -PTCNews

Related Post