ਅਜਨਾਲਾ 'ਚ ਵਿਦਿਆਰਥਣ 'ਤੇ ਤੇਜ਼ਾਬ ਸੁੱਟਣ ਵਾਲੇ ਦੋਸ਼ੀਆਂ ਨੂੰ ਅਦਾਲਤ ਨੇ ਪੁਲਿਸ ਰਿਮਾਂਡ 'ਤੇ ਭੇਜਿਆ

By  Shanker Badra September 16th 2018 03:49 PM

ਅਜਨਾਲਾ 'ਚ ਵਿਦਿਆਰਥਣ 'ਤੇ ਤੇਜ਼ਾਬ ਸੁੱਟਣ ਵਾਲੇ ਦੋਸ਼ੀਆਂ ਨੂੰ ਅਦਾਲਤ ਨੇ ਪੁਲਿਸ ਰਿਮਾਂਡ 'ਤੇ ਭੇਜਿਆ:ਅੰਮ੍ਰਿਤਸਰ ਦੇ ਥੋਬਾ ਪਿੰਡ ਵਿੱਚ ਬੀਤੇ ਸ਼ੁੱਕਰਵਾਰ 2 ਨੌਜਵਾਨਾਂ ਵੱਲੋਂ ਇੱਕ ਵਿਦਿਆਰਥਣ 'ਤੇ ਤੇਜ਼ਾਬ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ।ਪੁਲਿਸ ਨੇ ਇਸ ਮਾਮਲੇ 'ਚ ਤਿੰਨ ਜਾਣਿਆ ਨੂੰ ਗ੍ਰਿਫਤਾਰ ਕਰਕੇ ਅੱਜ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ ਹੈ।ਜਿਸ 'ਤੇ ਅੱਜ ਮਾਣਯੋਗ ਅਦਾਲਤ ਨੇ ਦੁਕਾਨਦਾਰ ਸਮੇਤ 3 ਦੋਸ਼ੀਆਂ ਨੂੰ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਪੀੜਤਾ ਸ੍ਰੀ ਗੁਰੂ ਰਾਮਦਾਸ ਕਾਲਜ ਆਫ ਐਜੂਕੇਸ਼ਨ ਵਿਖੇ ਬੀ.ਐਡ. ਦਾ ਕੋਰਸ ਕਰ ਰਹੀ ਹੈ।ਜਦੋਂ ਉਹ ਕਾਲਜ ਤੋਂ ਵਾਪਸ ਆ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਲੜਕੀ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ ,ਜਿਸ ਨਾਲ ਲੜਕੀ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ।ਜਿਸ ਤੋਂ ਬਾਅਦ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ।

ਦੱਸ ਦੇਈਏ ਕਿ ਦੋਸ਼ੀ ਇੰਦਰਜੀਤ ਪੀੜਤਾ ਨਾਲ ਇਕ ਤਰਫ਼ਾ ਪਿਆਰ ਕਰਦਾ ਸੀ ਅਤੇ ਵਿਆਹ ਕਰਵਾਉਣਾ ਚਾਹੁੰਦਾ ਸੀ ਪਰ ਪੀੜਤਾ ਨੇ ਵਿਆਹ ਲਈ ਮਨ੍ਹਾ ਕਰ ਦਿੱਤਾ ਸੀ, ਜਿਸਦਾ ਬਦਲਾ ਲੈਣ ਲਈ ਇੰਦਰਜੀਤ ਨੇ ਆਪਣੇ ਭਰਾ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।ਜਿਸ ਤੋਂ ਬਾਅਦ ਪੁਲਿਸ ਨੇ ਸ਼ਨੀਵਾਰ ਨੂੰ ਦੋਵੇਂ ਦੋਸ਼ੀਆਂ ਅਤੇ ਤੇਜ਼ਾਬ ਦੇਣ ਵਾਲੇ ਦੁਕਾਨਦਾਰ 'ਤੇ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ।

-PTCNews

Related Post