ਅਜਨਾਲਾ : ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵੱਧਣ ਤੋਂ ਬਾਅਦ ਦੁਕਾਨਦਾਰਾਂ ਨੇ ਜਤਾਇਆ ਰੋਸ

By  Shanker Badra December 1st 2021 12:59 PM

ਅਜਨਾਲਾ : ਦਸੰਬਰ ਮਹੀਨੇ ਦੇ ਪਹਿਲੇ ਹੀ ਦਿਨ ਪੈਟਰੋਲੀਅਮ ਕੰਪਨੀਆਂ ਨੇ ਮਹਿੰਗਾਈ ਦਾ ਇੱਕ ਹੋਰ ਝਟਕਾ ਦਿੱਤਾ ਹੈ। ਦੇਸ਼ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਵਿੱਚ ਵਾਧਾ ਕੀਤਾ ਗਿਆ ਹੈ। ਐੱਲਪੀਜੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ 100 ਰੁਪਏ ਦਾ ਵਾਧਾ ਕੀਤਾ ਗਿਆ ਹੈ।

ਅਜਨਾਲਾ : ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵੱਧਣ ਤੋਂ ਬਾਅਦ ਦੁਕਾਨਦਾਰਾਂ ਨੇ ਜਤਾਇਆ ਰੋਸ

ਦਿਨੋਂ -ਦਿਨ ਵੱਧ ਰਹੀ ਮਹਿੰਗਾਈ ਦੇ ਚੱਲਦੇ ਜਿੱਥੇ ਆਮ ਲੋਕ ਸਰਕਾਰ ਤੋਂ ਨਿਰਾਸ਼ ਨਜ਼ਰ ਆ ਰਹੇ ਹਨ , ਉੱਥੇ ਹੀ ਦੁਕਾਨਦਾਰ ਵੀ ਹੁਣ ਮੋਦੀ ਸਰਕਾਰ ਤੋਂ ਨਿਰਾਸ਼ ਨਜ਼ਰ ਆ ਰਹੇ ਹਨ। ਦਿਨੋਂ ਦਿਨ ਵੱਧ ਰਹੀਆਂ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਰੋਸ ਜਤਾਇਆ ਗਿਆ ਹੈ।

ਅਜਨਾਲਾ : ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵੱਧਣ ਤੋਂ ਬਾਅਦ ਦੁਕਾਨਦਾਰਾਂ ਨੇ ਜਤਾਇਆ ਰੋਸ

ਜਿਸ ਤਰੀਕੇ ਨਾਲ ਅੱਜ ਦੁਬਾਰਾ ਕਮਰਸ਼ੀਅਲ ਗੈਸ ਸਿਲੰਡਰ 100 ਰੁਪਏ ਮਹਿੰਗਾ ਹੋਇਆ ਹੈ ,ਉਸ ਨਾਲ ਦੁਕਾਨਦਾਰਾਂ 'ਤੇ ਕਾਫ਼ੀ ਬੋਝ ਪਿਆ ਹੈ। ਇਸ ਮੌਕੇ ਦੁਕਾਨਦਾਰਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਿਸ ਤਰੀਕੇ ਨਾਲ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਉਸ ਤਰੀਕੇ ਨਾਲ ਦੁਕਾਨਦਾਰਾਂ ਦਾ ਕੰਮ ਕਰਨਾ ਔਖਾ ਹੋ ਚੁੱਕਾ ਹੈ।

ਅਜਨਾਲਾ : ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ ਵੱਧਣ ਤੋਂ ਬਾਅਦ ਦੁਕਾਨਦਾਰਾਂ ਨੇ ਜਤਾਇਆ ਰੋਸ

ਉਨ੍ਹਾਂ ਕਿਹਾ ਕਿ ਗਾਹਕ ਆ ਕੇ ਉਸੇ ਤਰ੍ਹਾਂ ਪੁਰਾਣੇ ਰੇਟ 'ਤੇ ਹੀ ਸਾਮਾਨ ਮੰਗਦਾ ਹੈ ਪਰ ਜਿਸ ਤਰੀਕੇ ਨਾਲ ਗੈਸ ਸਿਲੰਡਰ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ। ਉਸਦੇ ਨਾਲ ਮਹਿੰਗਾਈ ਵੀ ਦਿਨੋ -ਦਿਨ ਵਧ ਰਹੀ ਹੈ। ਦੁਕਾਨਦਾਰਾਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਿਲੰਡਰ ਦੀਆਂ ਕੀਮਤਾਂ 'ਤੇ ਕੰਟਰੋਲ ਕਰੇ।

-PTCNews

Related Post