ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਸਾੜਿਆ ਪੁਤਲਾ

By  Shanker Badra June 17th 2019 07:39 PM

ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਸਾੜਿਆ ਪੁਤਲਾ:ਅਜਨਾਲਾ : ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਬੀਤੇ ਕੱਲ੍ਹ ਇੱਕ ਸਿੱਖ ਟੈਂਪੂ ਚਾਲਕ ਅਤੇ ਉਸਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਣ ਦੇ ਰੋਸ ਵਜੋਂ ਅੱਜ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਪ੍ਰਬੰਧਕ ਕਮੇਟੀ, ਦਸਮੇਸ਼ ਵੈਲਫੇਅਰ ਸਹਾਰਾ ਕਲੱਬ ਅਤੇ ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਆਗੂਆਂ ਤੇ ਕਾਰਕੁੰਨਾਂ ਵੱਲੋਂ ਅਜਨਾਲਾ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ 'ਚ ਰੋਸ ਮਾਰਚ ਕਰਨ ਕਰਨ ਉਪਰੰਤ ਮੁੱਖ ਚੋਂਕ 'ਚ ਦਿੱਲੀ ਪੁਲਿਸ ਦਾ ਪੁਤਲਾ ਸਾੜਿਆ ਹੈ।

Ajnala Sikh organizations Delhi Police Against protest ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਸਾੜਿਆ ਪੁਤਲਾ

ਇਸ ਮੌਕੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਸਰਪ੍ਰਸਤ ਮਨਜੀਤ ਸਿੰਘ ਬਾਠ, ਕਲੱਬ ਪ੍ਰਧਾਨ ਭਾਈ ਕਾਬਲ ਸਿੰਘ ਸ਼ਾਹਪੁਰ ਅਤੇ ਪ੍ਰਧਾਨ ਮਲਕੀਤ ਸਿੰਘ ਅਜਨਾਲਾ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਬੀਤੇ ਕੱਲ੍ਹ ਇੱਕ ਸਿੱਖ ਟੈਂਪੂ ਚਾਲਕ ਅਤੇ ਉਸਦੇ ਪੁੱਤਰ ਦੀ ਮਾਮੂਲੀ ਗੱਲ ਨੂੰ ਲੈ ਕੇ ਅੰਨੇਵਾਹ ਕੁੱਟਮਾਰ ਕੀਤੀ ਗਈ ਹੈ ,ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦਿੱਲੀ ਵਿੱਚ 1984 ਕਤਲੇਆਮ ਵਾਲਾ ਮਾਹੌਲ ਦੁਬਾਰਾ ਨਹੀਂ ਬਣਨ ਦਿੱਤਾ ਜਾਵੇਗਾ।

Ajnala Sikh organizations Delhi Police Against protest ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਸਾੜਿਆ ਪੁਤਲਾ

ਉਨ੍ਹਾਂ ਅੱਗੇ ਕਿਹਾ ਕਿ ਪੁਲਸ ਪ੍ਰਸ਼ਾਸਨ ਹਮੇਸ਼ਾਂ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਦਾ ਹੈ ਨਾਂ ਕਿ ਵਰਦੀ ਪਾ ਕੇ ਅਜਿਹੀ ਗੁੰਡਾਗਰਦੀ।ਉਨ੍ਹਾਂ ਅੱਗੇ ਕਿਹਾ ਕਿ ਪੂਰਾ ਪੰਜਾਬ ਦਿੱਲੀ ਦੇ ਸਿੱਖਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ ਅਤੇ ਜੇਕਰ ਕਿਸੇ ਵੀ ਪੁਲਿਸ ਅਧਿਕਾਰੀ ਜਾਂ ਸਰਾਰਤੀ ਅਨਸਰ ਵੱਲੋਂ ਅਜਿਹੀ ਗੁੰਡਾਗਰਦੀ ਦੁਬਾਰਾ ਕੀਤੀ ਗਈ ਤਾਂ ਇਸ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਕਤ ਆਗੂਆਂ ਨੇ ਦਿੱਲੀ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਟੈਂਪੂ ਚਾਲਕ ਸਿੱਖ ਪਿਤਾ ਪੁੱਤਰ ਉੱਪਰ ਤਸ਼ੱਦਦ ਕਰਨ ਵਾਲੇ ਜਿੰਨੇ ਵੀ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀਡੀਓ ਵਿੱਚ ਨਜ਼ਰ ਆ ਰਹੇ ਹਨ, ਉਨ੍ਹਾਂ ਖਿਲਾਫ ਗੈਰ ਇਰਾਦਤਨ ਕਤਲ ਦਾ ਮਾਮਲਾ ਦਰਜ਼ ਕਰਕੇ ਤੁਰੰਤ ਪੁਲਿਸ ਵਿਭਾਗ ਵਿੱਚੋਂ ਬਰਖਾਸ਼ਤ ਕੀਤਾ ਜਾਵੇ ਅਤੇ ਜੇਕਰ ਅਜਿਹਾ ਨਾਂ ਕੀਤਾ ਤਾਂ ਹੋਰਨਾਂ ਜਥੇਬੰਦੀਆਂ ਨੂੰ ਨਾਲ ਲੈ ਕੇ ਦਿੱਲੀ ਪੁਲਿਸ ਖਿਲਾਫ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ।

Ajnala Sikh organizations Delhi Police Against protest ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਸਾੜਿਆ ਪੁਤਲਾ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ਼੍ਰੋਮਣੀ ਅਕਾਲੀ ਦਲ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਖ਼ਿਲਾਫ ਕਾਰਵਾਈ ਲਈ ਗ੍ਰਹਿ ਮੰਤਰਾਲੇ ਕੋਲ ਕਰੇਗਾ ਪਹੁੰਚ

ਉਨ੍ਹਾਂ ਪੰਜਾਬ ਦੇ ਸਾਰੇ ਸਾਂਸਦਾ ਤੋਂ ਮੰਗ ਕੀਤੀ ਕਿ ਇਸ ਮੁੱਦੇ ਨੂੰ ਲੋਕ ਸਭਾ ਵਿੱਚ ਚੁੱਕ ਕੇ ਦਿੱਲੀ ਦੇ ਰਹਿਣ ਵਾਲੇ ਇਸ ਪਿਤਾ ਪੁੱਤਰ ਨੂੰ ਇਨਸਾਫ ਦਿਵਾਇਆ ਜਾਵੇ।ਇਸ ਮੌਕੇ ਇਕ ਸਿੱਖ ਜਥੇਬੰਧੀਆਂ ਵਲੋਂ ਇਸ ਪੀੜਤ ਸਿੱਖ ਪਰਿਵਾਰ ਨੂੰ 11 ਹਜ਼ਾਰ ਰੁਪਏ ਦੀ ਮਾਲੀ ਮਦਦ ਦਾ ਵੀ ਐਲਾਨ ਕੀਤਾ।

-PTCNews

Related Post