ਅਜਨਾਲਾ 'ਚ ਵਿਜੀਲੈਂਸ ਵਿਭਾਗ ਨੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Shanker Badra March 25th 2019 04:21 PM -- Updated: March 25th 2019 04:22 PM

ਅਜਨਾਲਾ 'ਚ ਵਿਜੀਲੈਂਸ ਵਿਭਾਗ ਨੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ:ਅਜਨਾਲਾ : ਅਜਨਾਲਾ 'ਚ ਵਿਜੀਲੈਂਸ ਵਿਭਾਗ ਦੀ ਟੀਮ ਨੇ ਇੱਕ ਪਟਵਾਰੀ ਨੂੰ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਦੌਰਾਨ ਵਿਜੀਲੈਂਸ ਵਿਭਾਗ ਨੇ ਸ਼ਿਕਾਇਤਕਰਤਾ ਨਵਦੀਪ ਸਿੰਘ ਦੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਹੈ।

Ajnala Vigilance department patwari Taking bribe Arrested ਅਜਨਾਲਾ 'ਚ ਵਿਜੀਲੈਂਸ ਵਿਭਾਗ ਨੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਇਸ ਸੰਬੰਧੀ ਵਿਜੀਲੈਂਸ ਵਿਭਾਗ ਦੇ ਡੀ.ਐਸ.ਪੀ ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨਵਦੀਪ ਸਿੰਘ ਨੇ ਆਪਣੇ ਤਾਏ ਦਰਸ਼ਨ ਸਿੰਘ ਦੀ ਜ਼ਮੀਨ ਦਾ ਇੰਤਕਾਲ ਕਰਵਾਉਣਾ ਸੀ ,ਜਿਸ ਕਰਕੇ ਨਵਦੀਪ ਸਿੰਘ ਨੇ ਸਰਕਲ ਕੜਿਆਲ ਦੇ ਪਟਵਾਰੀ ਸਵਿੰਦਰ ਸਿੰਘ ਦੁਸਾਂਝ ਨਾਲ ਸੰਪਰਕ ਕੀਤਾ ਤਾਂ ਪਟਵਾਰੀ ਸਵਿੰਦਰ ਸਿੰਘ ਨੇ ਇੰਤਕਾਲ ਕਰਨ ਬਦਲੇ 3000 ਰੁਪਏ ਦੀ ਮੰਗ ਕੀਤੀ ਗਈ ਸੀ,ਜਿਸ ਦੀ ਸ਼ਿਕਾਇਤ ਨਵਦੀਪ ਸਿੰਘ ਵੱਲੋਂ ਵਿਜੀਲੈਂਸ ਨੂੰ ਦਿੱਤੀ ਗਈ ਸੀ।

Ajnala Vigilance department patwari Taking bribe Arrested ਅਜਨਾਲਾ 'ਚ ਵਿਜੀਲੈਂਸ ਵਿਭਾਗ ਨੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਅੱਜ ਪਟਵਾਰਖ਼ਾਨਾ ਅਜਨਾਲਾ ਵਿਚ ਪਟਵਾਰੀ ਸਵਿੰਦਰ ਸਿੰਘ ਦੁਸਾਂਝ ਨੂੰ ਨਵਦੀਪ ਸਿੰਘ ਕੋਲੋਂ 3000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ ਅਤੇ ਦੋਸ਼ੀ ਪਟਵਾਰੀ ਸਵਿੰਦਰ ਸਿੰਘ ਵਿਰੁੱਧ ਮੁਕੱਦਮਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ajnala Vigilance department patwari Taking bribe Arrested ਅਜਨਾਲਾ 'ਚ ਵਿਜੀਲੈਂਸ ਵਿਭਾਗ ਨੇ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਦੱਸ ਦੇਈਏ ਕਿ ਸ਼ਿਕਾਇਤਕਰਤਾ ਨਵਦੀਪ ਸਿੰਘ ਦੇ ਤਾਏ ਦਰਸ਼ਨ ਸਿੰਘ ਦੀ ਮੌਤ ਹੋ ਚੁੱਕੀ ਹੈ ਤੇ ਉਸ ਦਾ ਪੁੱਤਰ ਵੀ ਨਿਊਜ਼ੀਲੈਂਡ ਰਹਿੰਦਾ ਹੈ।ਜਿਸ ਕਰਕੇ ਉਨ੍ਹਾਂ ਦੀ ਜ਼ਮੀਨ ਦੀ ਦੇਖਭਾਲ ਨਵਦੀਪ ਸਿੰਘ ਹੀ ਕਰਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੰਜਾਬ ਦੇ ਇਸ ਕਾਲਜ ਦੀਆਂ ਕੁੜੀਆਂ ਦੇ ਹੋਸਟਲ ‘ਚ ਹੁੰਦੀ ਸੀ ਅਫੀਮ ਦੀ ਖੇਤੀ , ਪੁਲਿਸ ਨੇ ਮਾਰੀ ਰੇਡ

-PTCNews

Related Post