ਅਕਾਲੀ -ਭਾਜਪਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਅੱਜ ਪੰਜਾਬ ਆਉਣਗੇ ਰਾਜਨਾਥ ਸਿੰਘ

By  Shanker Badra May 16th 2019 11:31 AM -- Updated: May 16th 2019 11:35 AM

ਅਕਾਲੀ -ਭਾਜਪਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਅੱਜ ਪੰਜਾਬ ਆਉਣਗੇ ਰਾਜਨਾਥ ਸਿੰਘ:ਸੰਗਰੂਰ : ਪੰਜਾਬ 'ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਇਸ ਤਰ੍ਹਾਂ ਸੰਗਰੂਰ ਤੋਂ ਅਕਾਲੀ ਭਾਜਪਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ।ਇਸ ਦੌਰਾਨ ਪਾਰਟੀ ਦੇ ਦਿੱਗਜ ਆਗੂ ਵੀ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰ ਰਹੇ ਹਨ। [caption id="attachment_295868" align="aligncenter" width="300"]Akali-BJP candidates favor Election campaigning today come Punjab Rajnath Singh ਅਕਾਲੀ -ਭਾਜਪਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਅੱਜ ਪੰਜਾਬ ਆਉਣਗੇ ਰਾਜਨਾਥ ਸਿੰਘ[/caption] ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਸੰਗਰੂਰ ਆ ਰਹੇ ਹਨ।ਰਾਜਨਾਥ ਸਿੰਘ ਦੁਪਹਿਰ ਬਾਅਦ ਸੰਗਰੂਰ ਦੀ ਅਨਾਜ ਮੰਡੀ 'ਚ ਅਕਾਲੀ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਨਗੇ।ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਬਰਨਾਲਾ ਵਿਖੇ ਪਹੁੰਚੇ ਸਨ।ਜਿਥੇ ਉਨ੍ਹਾਂ ਨੇ ਵੀ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਸੀ। [caption id="attachment_295874" align="aligncenter" width="300"]Akali-BJP candidates favor Election campaigning today come Punjab Rajnath Singh ਅਕਾਲੀ -ਭਾਜਪਾ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਅੱਜ ਪੰਜਾਬ ਆਉਣਗੇ ਰਾਜਨਾਥ ਸਿੰਘ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅੰਮ੍ਰਿਤਸਰ ਪੁਲਿਸ ਨੇ ਇੱਕ ਹੋਰ ਜਾਸੂਸ ਨੂੰ ਕੀਤਾ ਕਾਬੂ ,ਪਾਕਿਸਤਾਨ ਨੂੰ ਦੱਸਦੇ ਸੀ ਭਾਰਤੀ ਫੌਜ ਦੇ ਰਾਜ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਉਂਦੀ 19 ਮਈ ਨੂੰ ਲੋਕ ਸਭਾ ਚੋਣਾਂ ਦੇ ਅੰਤਮ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ। 23 ਮਈ ਨੂੰ 17ਵੀਂ ਲੋਕ ਸਭਾ ਦੇ ਨਤੀਜੇ ਜਾਰੀ ਕੀਤੇ ਜਾਣਗੇ। -PTCNews ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ

Related Post