ਸ਼੍ਰੋਮਣੀ ਅਕਾਲੀ ਦਲ ਨੇ ਕੇਜਰੀਵਾਲ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

By  Pardeep Singh February 8th 2022 03:59 PM -- Updated: February 8th 2022 04:05 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਅਰਵਿੰਦ ਕੇਜਰੀਵਾਲ ਖਿਲਾਫ਼ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਵਿੱਚ ਲਿਖਿਆ ਹੈ ਕਿ ਕੇਜਰੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਖਿਲਾਫ਼ ਵੀਡੀਓ ਸੰਦੇਸ਼ ਜਾਰੀ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਬਾਰੇ ਐਚ ਐਸ ਬੈਂਸ ਦਾ ਕਹਿਣਾ ਹੈ ਕਿ ਕੇਜਰੀਵਾਲ ਦਿੱਲੀ ਵਿੱਚ ਕੁਝ ਹੋਰ ਕਹਿੰਦਾ ਹੈ ਅਤੇ ਪੰਜਾਬ ਵਿੱਚ ਆ ਕੇ ਕੁਝ ਹੋਰ ਕਹਿੰਦਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਕੇਜਰੀਵਾਲ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ ਨੇ ਕੇਜਰੀਵਾਲ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਇਲਜ਼ਾਮ, ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਪਾਰਟੀਆਂ ਅਤੇ ਉਨ੍ਹਾਂ ਦੇ ਨੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਹ ਮੰਗ ਕੀਤੀ ਹੈ ਕਿ ਅਜਿਹੀ ਵੀਡੀਓ ਤੁਰੰਤ ਜਾਰੀ ਕੀਤੀ ਜਾਣੀ ਚਾਹੀਦੀ ਹੈ। ਫੇਸਬੁੱਕ ਅਤੇ ਟਵਿੱਟਰ ਸਮੇਤ ਸਾਰੇ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਪਾਬੰਦੀਸ਼ੁਦਾ ਅਤੇ ਹਟਾ ਦਿੱਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਕੇਜਰੀਵਾਲ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਉਨ੍ਹਾਂ ਨੇ ਕਿਹਾ ਹੈ ਕਿ ਮੈਂ ਭਗਵੰਤ ਮਾਨ ਨੂੰ ਵੀ ਚਿੱਠੀ ਲਿਖੀ ਹੈ । ਉਨ੍ਹਾਂ ਕਿਹਾ ਹੈ ਕਿ ਚਿੱਠੀ ਵਿਚ ਸਵਾਲ ਉਠਾਏ ਹਨ ਕਿ ਪ੍ਰੋਫੈਸਰ ਭੁੱਲਰ ਦੀ ਰਿਹਾਈ ਉੱਤੇ ਤੁਸੀ ਚੁੱਪ ਕਿਓਂ ਹੋ। ਉਨ੍ਹਾਂ ਨੇ ਕਿਹਾ ਹੈ ਕਿ ਦਿੱਲੀ ਦੇ ਸਕੂਲਾਂ ਵਿੱਚ ਪੰਜਾਬੀ ਕਿਉਂ ਨਹੀਂ ਪੜ੍ਹਾਈ ਜਾਂਦੀ ਹੈ।ਉਨ੍ਹਾਂ ਨੇ ਦਿੱਲੀ ਸਾਹਿਤ ਅਕਾਦਮੀ ਦਾ ਚੇਅਰਮੈਨ ਗੈਰ ਪੰਜਾਬੀ ਲਗਾਇਆ ਗਿਆ ਹੈ।ਸ਼੍ਰੋਮਣੀ ਅਕਾਲੀ ਦਲ ਨੇ ਕੇਜਰੀਵਾਲ ਖਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਪੰਜਾਬ ਦੇ ਥਰਮਲ ਬੰਦ ਕਰਵਾਉਣ ਲਈ ਕੇਜਰੀਵਾਲ ਨੇ ਕੋਰਟ ਵਿੱਚ ਕੇਸ ਕੀਤਾ ਹੋਇਆ ਹੈ।ਉਨ੍ਹਾਂ ਨੇ ਕਿਹਾ ਹੈ ਕਿ ਕੇਜਰੀਵਾਲ ਨੇ ਪੰਜਾਬ ਦੇ ਪਾਣੀਆ ਲਈ ਵੀ ਕੇਸ ਕੀਤਾ ਹੋਇਆ ਹੈ। ਐਚ ਐਸ ਬੈਂਸ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਪੱਖੀ ਨਹੀਂ ਹਨ।

ਇਹ ਵੀ ਪੜ੍ਹੋ:ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਗ੍ਰਿਫ਼ਤਾਰ

-PTC News

Related Post