ਸਿਮਰਜੀਤ ਬੈਂਸ ਦੀ ਗੁੰਡਾਗਰਦੀ ਖ਼ਿਲਾਫ਼ ਅਕਾਲੀ ਦਲ ਦੇ ਵਫ਼ਦ ਨੇ ਕੀਤੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ

By  Jagroop Kaur May 17th 2021 03:32 PM

ਬੀਤੇ ਦਿਨੀਂ ਲੁਧਿਆਣਾ ਵਿਖੇ ਇਕ ਹਾਈ ਪ੍ਰੋਫ਼ਾਈਲ ਡਰਾਮਾ ਹੋਇਆ ਸਰੇਆਮ ਮਾਵਾਂ ਭੈਣਾਂ ਦੀਆਂ ਗਾਲ੍ਹਾਂ ਕੱਢੀਆਂ ਗਈਆਂ ,ਅਤੇ ਕੁੱਟਮਾਰ ਵੀ ਕੀਤੀ ਗਯੀ ਅਤੇ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਸਭ ਕਿਸੇ ਆਮ ਸ਼ਹਿਰ ਵਾਸੀ ਵੱਲੋਂ ਨਹੀਂ ਬਲਕਿ ਸਿਆਸਤ ਦੇ ਜਾਣੇ ਮਾਣੇ ਛਿੜੀਆਂ ਵੱਲੋਂ ਕੀਤਾ ਗਿਆ | Read More : ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼, 31 ਮਈ ਤੱਕ ਵਧਾਇਆ ਗਿਆ ਲੌਕਡਾਊਨ ਜਿਨ੍ਹਾਂ ਵਿਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ, ਉਸ ਦੇ ਸਪੁੱਤਰ ਅਤੇ ਕੁਝ ਹੋਰ ਵਿਅਕਤੀਆਂ ਸ਼ਾਮਿਲ ਸਨ ਜਿੰਨਾ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਹੋਰਨਾਂ ਦੀ ਕੁੱਟਮਾਰ ਕੀਤੀ ਜਿਸ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਦੇ ਨਾਲ ਮੁਲਾਕਾਤ ਕੀਤੀ । Read More : ਜਲੰਧਰ ‘ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ ‘ਚ ਦੱਸੀ ਮੌਤ… ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਹੇਸ਼ਇੰਦਰ ਸਿੰਘ ਗਰੇਵਾਲ, ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ, ਸਾਬਕਾ ਸੰਸਦੀ ਸਕੱਤਰ ਹਰੀਸ਼ ਰਾਏ ਢਾਂਡਾ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਿਜੇ ਦਾਨਵ, ਯੂਥ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਅਤੇ ਐਡਵੋਕੇਟ ਅਮਨਜੋਤ ਸਿੰਘ ਗੋਹਲਵੜੀਆ ਨੇ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਬੈਂਸ ਦੀ ਗੁੰਡਾਗਰਦੀ ਤੋਂ ਜਾਣੂੰ ਕਰਵਾਇਆ ਅਤੇ ਉਨ੍ਹਾਂ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ | ਪੁਲਿਸ ਕਮਿਸ਼ਨਰ ਨੇ ਅਕਾਲੀ ਦਲ ਦੇ ਵਫ਼ਦ ਨੂੰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਉਣ ਦਾ ਭਰੋਸਾ ਦਿੱਤਾ

Related Post