75 ਸਾਲ ਪਹਿਲਾਂ ਮਰਨ ਵਾਲਿਆਂ ਦੀ ਯਾਦ 'ਚ 16 ਅਗਸਤ ਨੂੰ ਪਾਏ ਜਾਣਗੇ ਅਖੰਡ ਪਾਠ ਸਾਹਿਬ ਦੇ ਭੋਗ

By  Riya Bawa August 14th 2022 11:51 AM

ਅੰਮ੍ਰਿਤਸਰ: 1947 ਵਿੱਚ ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਮਾਰੇ ਗਏ 10 ਲੱਖ ਤੋਂ ਵੱਧ ਪੰਜਾਬੀਆਂ ਦੀ ਯਾਦ ਵਿੱਚ ਇਸ ਵਾਰ 16 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਅੱਜ ਦੇ ਦਿਨ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ। ਦੇਸ਼ ਦੀ ਵੰਡ ਮਗਰੋਂ 75 ਸਾਲਾਂ ਬਾਅਦ ਇਹ ਪਹਿਲੀ ਵਾਰ ਹੈ ਕਿ ਉਸ ਸਮੇਂ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਯਾਦ ਕੀਤਾ ਜਾ ਰਿਹਾ ਹੈ।

75 ਸਾਲ ਪਹਿਲਾਂ ਮਰਨ ਵਾਲਿਆਂ ਦੀ ਯਾਦ 'ਚ 16 ਅਗਸਤ ਨੂੰ ਪਾਏ ਜਾਣਗੇ ਅਖੰਡ ਪਾਠ ਸਾਹਿਬ ਦੇ ਭੋਗ

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਗਿਆ ਸੀ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਵੰਡ ਵੇਲੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਇਸ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੰਡ ਵੇਲੇ ਦੇ ਪੀੜਤ ਹਿੰਦੂ ਅਤੇ ਮੁਸਲਮਾਨ ਪਰਿਵਾਰਾਂ ਨੂੰ ਵੀ ਕਿਹਾ ਹੈ ਕਿ ਉਹ ਇਸ ਸਬੰਧ ਵਿਚ ਆਪਣੇ ਧਾਰਮਿਕ ਅਸਥਾਨਾਂ 'ਤੇ ਵਿੱਛੜੀਆਂ ਰੂਹਾਂ ਲਈ ਅਰਦਾਸ ਕਰਨ ਅਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦੇਣ।

75 ਸਾਲ ਪਹਿਲਾਂ ਮਰਨ ਵਾਲਿਆਂ ਦੀ ਯਾਦ 'ਚ 16 ਅਗਸਤ ਨੂੰ ਪਾਏ ਜਾਣਗੇ ਅਖੰਡ ਪਾਠ ਸਾਹਿਬ ਦੇ ਭੋਗ

ਇਹ ਵੀ ਪੜ੍ਹੋ: ਸਵੀਟ ਸ਼ਾਪ ਵਾਲੇ ਦੀ ਗੁੰਡਾਗਰਦੀ- ਆਈਸਕ੍ਰੀਮ ਵਾਲੇ ਦੀ ਗੱਡੀ ਦੀ ਕੀਤੀ ਭੰਨਤੋੜ

ਇਸ ਦੇ ਚਲਦੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਅਤੇ ਐੱਸਜੀਪੀਸੀ ਦੇ ਮੈਂਬਰਾਂ ਦੀ ਹਾਜ਼ਰੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

75 ਸਾਲ ਪਹਿਲਾਂ ਮਰਨ ਵਾਲਿਆਂ ਦੀ ਯਾਦ 'ਚ 16 ਅਗਸਤ ਨੂੰ ਪਾਏ ਜਾਣਗੇ ਅਖੰਡ ਪਾਠ ਸਾਹਿਬ ਦੇ ਭੋਗ

-PTC News

Related Post