Lakhimpur Kheri : ਲਖੀਮਪੁਰ ਖੀਰੀ ਜਾਣ ਲਈ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ ਨੂੰ ਹਿਰਾਸਤ 'ਚ ਲਿਆ

By  Shanker Badra October 4th 2021 12:01 PM

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਐਤਵਾਰ ਨੂੰ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਉੱਤਰ ਪ੍ਰਦੇਸ਼ ਦੀ ਸਿਆਸਤ ਗਰਮਾ ਗਈ ਹੈ ਅਤੇ ਵੱਖ -ਵੱਖ ਪਾਰਟੀਆਂ ਦੇ ਨੇਤਾ ਲਖੀਮਪੁਰ ਖੇੜੀ ਆਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਲਗਾਤਾਰ ਸਖ਼ਤ ਹੈ।

Lakhimpur Kheri : ਲਖੀਮਪੁਰ ਖੀਰੀ ਜਾਣ ਲਈ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ ਨੂੰ ਹਿਰਾਸਤ 'ਚ ਲਿਆ

ਸਮਾਜਵਾਦੀ ਪਾਰਟੀ ਦੇ ਨੇਤਾ ਅਖਿਲੇਸ਼ ਯਾਦਵ ਨੇ ਵੀ ਲਖੀਮਪੁਰ ਖੀਰੀ ਪਹੁੰਚਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਲਖੀਮਪੁਰ ਜਾਣ ਤੋਂ ਰੋਕ ਦਿੱਤਾ ਸੀ, ਜਿਸਦੇ ਬਾਅਦ ਅਖਿਲੇਸ਼ ਯਾਦਵ ਸੜਕ ਉੱਤੇ ਬੈਠ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ। ਯੂਪੀ ਪੁਲਿਸ ਨੇ ਅਖਿਲੇਸ਼ ਯਾਦਵ ਨੂੰ ਹਿਰਾਸਤ ਵਿੱਚ ਲੈ ਲਿਆ ਹੈ।ਉਨ੍ਹਾਂ ਨੂੰ ਲਖਨਊ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।

Lakhimpur Kheri : ਲਖੀਮਪੁਰ ਖੀਰੀ ਜਾਣ ਲਈ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ ਨੂੰ ਹਿਰਾਸਤ 'ਚ ਲਿਆ

ਇਸ ਦੌਰਾਨ ਅਖਿਲੇਸ਼ ਯਾਦਵ ਨੇ ਕਿਹਾ ਕਿ ਅੰਗਰੇਜ਼ਾਂ ਦੇ ਸਮੇਂ ਵੀ ਕਿਸਾਨਾਂ 'ਤੇ ਇਸ ਤਰ੍ਹਾਂ ਦਾ ਅੱਤਿਆਚਾਰ ਨਹੀਂ ਹੋਇਆ ਸੀ। ਕੇਂਦਰੀ ਮੰਤਰੀ ਅਜੈ ਮਿਸ਼ਰਾ ਅਤੇ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਅਖਿਲੇਸ਼ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਮੌਤ ਹੋਈ ਹੈ, ਉਨ੍ਹਾਂ ਨੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।

ਲਖੀਮਪੁਰ ਖੀਰੀ ਹਿੰਸਾ ਮਾਮਲਾ : ਕਿਸਾਨਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ ਨੂੰ ਯੂਪੀ ਪੁਲਿਸ ਨੇ ਹਿਰਾਸਤ 'ਚ ਲਿਆ

ਇਸ ਤੋਂ ਪਹਿਲਾਂ ਅੱਜ ਸਵੇਰੇ ਯੂਪੀ ਪੁਲਿਸ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਕਿਸਾਨਾਂ ਨੂੰ ਮਿਲਣ ਤੋਂ ਪਹਿਲਾਂ ਹੀ ਹਰਗਾਂਵ ਦੇ ਨੇੜੇ ਅੱਜ ਸਵੇਰੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉੱਤਰ ਪ੍ਰਦੇਸ਼ ਦੀ ਕਾਂਗਰਸ ਪਾਰਟੀ ਨੇ ਟਵੀਟ ਕਰਕੇ ਪਿਅੰਕਾ ਗਾਂਧੀ ਦੀ ਹਿਰਾਸਤ ਬਾਰੇ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਮਿਲਣ ਜਾ ਰਹੀ ਪ੍ਰਿਅੰਕਾ ਗਾਂਧੀ ਨੂੰ ਹਰਗਾਂਵ ਵਿਖੇ ਸੀਤਾਪੁਰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Lakhimpur Kheri : ਲਖੀਮਪੁਰ ਖੀਰੀ ਜਾਣ ਲਈ ਧਰਨੇ 'ਤੇ ਬੈਠੇ ਅਖਿਲੇਸ਼ ਯਾਦਵ ਨੂੰ ਹਿਰਾਸਤ 'ਚ ਲਿਆ

ਦੱਸ ਦੇਈਏ ਕਿ ਐਤਵਾਰ ਨੂੰ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਐਤਵਾਰ ਨੂੰ ਲਖੀਮਪੁਰ ਖੀਰੀ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਸਨ। ਕਿਸਾਨ ਇੱਥੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਨੇ ਉਪ ਮੁੱਖ ਮੰਤਰੀ ਦੇ ਦੌਰੇ ਦਾ ਵੀ ਵਿਰੋਧ ਕੀਤਾ। ਇਸ ਦੌਰਾਨ ਆਸ਼ੀਸ਼ ਮਿਸ਼ਰਾ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਕਾਰ ਚੜ੍ਹਾ ਦਿੱਤੀ। ਇਸ ਪੂਰੇ ਮਾਮਲੇ ਵਿੱਚ 4 ਕਿਸਾਨਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਹੈ। ਆਸ਼ੀਸ਼ ਦੇ ਖਿਲਾਫ ਤਿਕੋਨੀਆ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸਦੇ ਨਾਲ ਹੀ 14 ਹੋਰ ਲੋਕਾਂ ਦੇ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ।

-PTCNews

Related Post