ਪਟਿਆਲਾ : Omaxe Mall ਦੇ ਬਾਹਰ ਸ਼ਹਿਰ ਵਾਸੀਆਂ ਨੇ ਬਾਲੀਵੁੱਡ ਸਿਤਾਰਿਆਂ ਦੇ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

By  Shanker Badra February 6th 2021 02:44 PM

ਪਟਿਆਲਾ : ਖੇਤੀ ਕਾਨੂੰਨਾਂ ਖਿਲਾਫ਼ ,ਦਿੱਲੀ ਦੇ ਬਾਰਡਰਾਂ 'ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ, ਬਿਜਲੀ-ਪਾਣੀ ਕੱਟਣ ਦੇ ਵਿਰੋਧ ਅਤੇ ਗ੍ਰਿਫ਼ਤਾਰ ਅੰਦੋਲਨਕਾਰੀਆਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ (Farmers Chakka Jam ) ਕੀਤਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਅੱਜ 3 ਘੰਟੇ ਲਈ ਸੜਕਾਂ ਜਾਮ ਕੀਤੀਆਂ ਗਈਆਂ ਹਨ।

ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ

Akshay Kumar and Ajay Devgan against protest outside Omaxe Mall , Thanks to Rihanna ਪਟਿਆਲਾ  : Omaxe Mallਦੇ ਬਾਹਰ ਸ਼ਹਿਰ ਵਾਸੀਆਂ ਨੇਬਾਲੀਵੁੱਡ ਸਿਤਾਰਿਆਂ ਦੇ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਇਸ ਦੌਰਾਨ ਪਟਿਆਲਾ ਦੇ Omaxe Mallਦੇ ਬਾਹਰ ਸ਼ਹਿਰ ਵਾਸੀਆਂ ਨੇ ਬਾਲੀਵੁੱਡ ਸਿਤਾਰਿਆਂ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਹੈ ਅਤੇ ਨਾਅਰੇਬਾਜ਼ੀ ਕੀਤੀ ਹੈ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਨੂੰ ਲਾਹਨਤਾਂ ਪਾਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇਕਿਸਾਨਾਂ ਦੇ ਹੱਕ 'ਚ ਖੜਨ ਲਈ ਅਮਰੀਕੀ ਪੌਪ ਗਾਇਕਾ ਰਿਹਾਨਾ (Rihanna ) ਦਾ ਧੰਨਵਾਦ ਕੀਤਾ ਹੈ।

Akshay Kumar and Ajay Devgan against protest outside Omaxe Mall , Thanks to Rihanna ਪਟਿਆਲਾ  : Omaxe Mallਦੇ ਬਾਹਰ ਸ਼ਹਿਰ ਵਾਸੀਆਂ ਨੇਬਾਲੀਵੁੱਡ ਸਿਤਾਰਿਆਂ ਦੇ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਦੇਸ਼ ਭਰ ਦੇ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਜਾਵੇਗਾ। ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ। ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਹੇਗਾ। ਕਿਸਾਨ ਆਗੂਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰੀ ਅਫਸਰਾਂ, ਮੁਲਾਜ਼ਮਾਂ ਜਾਂ ਆਮ ਨਾਗਰਿਕਾਂ ਨਾਲ ਕਿਸੇ ਵੀ ਟਕਰਾਅ ਵਿੱਚ ਹਿੱਸਾ ਨਾ ਲੈਣ।

Akshay Kumar and Ajay Devgan against protest outside Omaxe Mall , Thanks to Rihanna ਪਟਿਆਲਾ  : Omaxe Mallਦੇ ਬਾਹਰ ਸ਼ਹਿਰ ਵਾਸੀਆਂ ਨੇਬਾਲੀਵੁੱਡ ਸਿਤਾਰਿਆਂ ਦੇ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਖ਼ਿਲਾਫ਼ ਜਲੰਧਰ ਵਿਖੇ ਕਿਸਾਨਾਂ ਵੱਲੋਂ ਵੱਖ -ਵੱਖ ਹਾਈਵੇਜ਼ ਉਤੇ ਚੱਕਾ ਜਾਮ

ਓਧਰ ਕਿਸਾਨ ਆਗੂਆਂ ਵੱਲੋਂ ਦਿੱਲੀ-ਐੱਨ.ਸੀ.ਆਰ. ਵਿਚ ਚੱਕਾ ਜਾਮ ਨਾ ਕਰਨ ਦੀ ਗੱਲ ਆਖੀ ਗਈ ਹੈ ਪਰ ਫਿਰ ਵੀ ਦਿੱਲੀ ਪੁਲਿਸ ਅਲਰਟ 'ਤੇ ਹੈ। 26 ਜਨਵਰੀ ਦੇ ਦਿਨ ਹੋਈ ਹਿੰਸਾ ਤੋਂ ਸਬਕ ਲੈ ਕੇ ਪੁਲਿਸ ਇਸ ਵਾਰ ਕੋਈ ਵੀ ਢਿੱਲ ਨਹੀਂ ਵਰਤੇਗੀ। ਦਿੱਲੀ ਪੁਲਸ ਨੇ ਗੁਆਂਢੀ ਸੂਬਿਆਂ ਨਾਲ ਲੱਗਣ ਵਾਲੀਆਂ ਸਰਹੱਦਾਂ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਹੈ। ਟਿਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਦੇ ਅੰਦਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

-PTCNews

Related Post