ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ, ਸੁਰੱਖਿਆ ਬਲਾਂ ਨੂੰ ਕੀਤਾ ਗਿਆ ਚੌਕਸ: ਸੂਤਰ

By  Riya Bawa August 21st 2022 11:14 AM -- Updated: August 21st 2022 11:22 AM

ਚੰਡੀਗੜ੍ਹ: ਸੂਤਰਾਂ ਦੇ ਮੁਤਾਬਿਕ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਮੋਹਾਲੀ ਦੌਰੇ ਤੋਂ ਪਹਿਲਾਂ ਪੰਜਾਬ 'ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅੱਤਵਾਦੀ ਕਿਸੇ ਵੀ ਬੱਸ ਸਟੈਂਡ ਨੂੰ ਨਿਸ਼ਾਨਾ ਬਣਾ ਸਕਦੇ ਹਨ।

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ, ਸੁਰੱਖਿਆ ਬਲਾਂ ਨੂੰ ਕੀਤਾ ਗਿਆ ਚੌਕਸ: ਸੂਤਰ

ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਇਨਪੁਟ ਭੇਜ ਦਿੱਤੇ ਹਨ ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਮੋਹਾਲੀ ਆ ਰਹੇ ਹਨ, ਇੱਥੇ ਉਹ ਟਾਟਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨਗੇ। ਇਸ ਦੇ ਮੱਦੇਨਜ਼ਰ ਸੁਰੱਖਿਆ ਬਲਾਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਪੀਐੱਮ ਮੋਦੀ ਦੇ ਦੌਰੇ ਤੋਂ ਪਹਿਲਾਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ ਮੋਹਾਲੀ 'ਚ 7 ਹਜ਼ਾਰ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ।

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ, ਸੁਰੱਖਿਆ ਬਲਾਂ ਨੂੰ ਕੀਤਾ ਗਿਆ ਚੌਕਸ: ਸੂਤਰ

ਇਹ ਵੀ ਪੜ੍ਹੋ: ਮੀਂਹ ਨੇ ਹਿਮਾਚਲ 'ਚ ਮਚਾਈ ਤਬਾਹੀ, ਪਿਛਲੇ 14 ਸਾਲਾਂ ਦਾ ਤੋੜਿਆ ਰਿਕਾਰਡ, 19 ਲੋਕਾਂ ਦੀ ਮੌਤ, 9 ਲਾਪਤਾ

ਕੁਝ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਦਿੱਲੀ ਤੋਂ 4 ਅੱਤਵਾਦੀਆਂ ਨੂੰ ਫੜਿਆ ਸੀ। ਇਨ੍ਹਾਂ ਵਿੱਚ ਦੀਪਕ ਮੋਗਾ, ਸੰਨੀ ਈਸਾਪੁਰ, ਸੰਦੀਪ ਸਿੰਘ ਅਤੇ ਵਿਪਨ ਜਾਖੜ ਸ਼ਾਮਲ ਸਨ। ਇਹ ਚਾਰੋਂ ਕੈਨੇਡਾ 'ਚ ਬੈਠੇ ਗੈਂਗਸਟਰ ਅਰਸ਼ ਡੱਲਾ ਅਤੇ ਆਸਟ੍ਰੇਲੀਆ 'ਚ ਬੈਠੇ ਗੁਰਜੰਟਾ ਜੰਟਾ ਦੇ ਸੰਪਰਕ 'ਚ ਸਨ। ਪੁੱਛਗਿੱਛ ਦੌਰਾਨ ਉਹਨਾਂ ਨੇ ਖੁਲਾਸਾ ਕੀਤਾ ਸੀ ਕਿ ਦਿੱਲੀ ਅਤੇ ਮੋਗਾ ਦੇ ਨਾਲ-ਨਾਲ ਮੋਹਾਲੀ ਵੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਹੈ। ਪੁਲਸ ਨੂੰ ਪੁੱਛਗਿੱਛ ਦੌਰਾਨ ਟਾਰਗੇਟ ਕਿਲਿੰਗ ਦੀ ਜਾਣਕਾਰੀ ਮਿਲੀ। ਪੰਜਾਬ ਪੁਲਿਸ ਨੇ ਇਸ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਦਾ ਸਮਰਥਨ ਪ੍ਰਾਪਤ ਅੱਤਵਾਦੀ ਮਾਡਿਊਲ ਕਰਾਰ ਦਿੱਤਾ ਸੀ।

alert

-PTC News

Related Post