ਮਾਨ ਸਰਕਾਰ ਵੱਲੋਂ ਸਨਅਤ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾਣਗੀਆਂ: ਅਨਮੋਲ ਗਗਨ ਮਾਨ

By  Riya Bawa July 25th 2022 01:58 PM -- Updated: July 25th 2022 02:03 PM

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਸੂਬੇ ਵਿੱਚ ਨਿਵੇਸ਼ਕਾਂ ਨੂੰ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਾਰਦਰਸ਼ੀ ਅਤੇ ਉਦਾਰਵਾਦੀ ਨੀਤੀ ਅਪਣਾਈ ਜਾਵੇ। ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵਲੋਂ ਇਨਵੈਸਟ ਪੰਜਾਬ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਕੇ ਮੁੱਖ ਮੰਤਰੀ ਵਲੋਂ ਜਾਰੀ ਹਦਾਇਤਾਂ ਨੂੰ ਬਿਨਾਂ ਕਿਸੇ ਦੇਰੀ ਦੇ ਅਮਲ ਵਿਚ ਲਿਆਉਣ ਲਈ ਨਿਰਦੇਸ਼ ਦਿੱਤੇ ਹਨ ਤਾਂ ਕਿ ਸੂਬੇ ‘ਚ ਵੱਧ ਤੋਂ ਵੱਧ ਨਿਵੇਸ਼ ਆ ਸਕੇ ਅਤੇ ਪੰਜਾਬ ਦਿਨ ਦੁੱਗਣੀ ਤੇ ਰਾਤ ਚੌਗੁਣੀ ਤਰੱਕੀ ਕਰੇ।

 CM Bhagwant Mann

ਅਨਮੋਲ ਗਗਨ ਮਾਨ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਨਿਵੇਸ਼ਕਾਂ ਨੂੰ ਬਿਨਾਂ ਕਿਸੇ ਦੇਰੀ ਅਤੇ ਬਿਨਾਂ ਕਿਸੇ ਖੱਜ਼ਲ ਖੁਆਰੀ ਦੇ ਸਾਰੀਆਂ ਪ੍ਰਵਾਨਗੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਨਅਤੀ ਵਿਕਾਸ ’ਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ, ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ।

Anmol Gagan Mann, Punjabi news, latest news, Investment Punjab, Punjab News, Bhagwant Mann Government

ਇਹ ਵੀ ਪੜ੍ਹੋ: ਵਿੱਕੀ-ਕੈਟਰੀਨਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਅਦਾਕਾਰ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕਰਵਾਇਆ ਦਰਜ

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਜਿਸ ਵਿਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਲਈ ਕੋਈ ਜਗਾ ਨਹੀਂ ਅਤੇ ਜੇਕਰ ਕੋਈ ਅਧਿਕਾਰੀ ਜਾ ਮੁਲਾਜ਼ਮ ਅਜਿਹਾ ਕਰਦਾ ਪਇਆ ਗਿਆ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Anmol Gagan Mann, Punjabi news, latest news, Investment Punjab, Punjab News, Bhagwant Mann Government

-PTC News

Related Post