ਵੱਡੀ ਖਬਰ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

By  Jashan A March 19th 2020 06:20 PM

ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਮੁੱਖ ਰੱਖਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੱਡਾ ਐਲਾਨ ਕਰਦਿਆਂ 20 ਤੋਂ 31 ਤਾਰੀਕ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਨੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਅਧਿਆਪਕ ਘਰ ਰਹਿ ਕੇ ਹੀ ਪੇਪਰਾਂ ਦਾ ਮੁਲਾਂਕਣ ਕਰਨ ਗਏ।

Coronavirus In India | Coronavirus Punjab | Coronavirus Patients | Coronavirus Chandigarhਪੰਜਾਬ ਦੀ ਗੱਲ ਕਰੀਏ ਤਾਂ ਸੂਬੇ 'ਚ ਹੁਣ ਤੱਕ 1 ਵਿਅਕਤੀ ਦੀ ਮੌਤ ਹੋਣ ਦੀ ਪੁਸ਼ਟੀ ਹੋ ਗਈ ਹੈ। ਜਿਸ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਹੋਰ ਪੜ੍ਹੋ: ਪਟਿਆਲਾ 'ਚ ਮਿਲੇ ਕਰੋਨਾ ਵਾਇਰਸ ਦੇ 2 ਸ਼ੱਕੀ ਮਰੀਜ਼, ਹਸਪਤਾਲ 'ਚ ਜ਼ੇਰੇ ਇਲਾਜ

ਸੂਬਾ ਸਰਕਾਰ ਨੇ 31 ਮਾਰਚ ਤੱਕ ਪੰਜਾਬ ਅੰਦਰ ਸਿਨੇਮਾ ਘਰ, ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਤੱਕ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਇਸ ਤੋਂ ਇਲਾਵਾ ਪੰਜਾਬ ‘ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ 20 ਮਾਰਚ ਰਾਤ ਤੋਂ ਬੰਦ ਹੋ ਜਾਵੇਗੀ। ਹੁਣ ਪੰਜਾਬ ਸਰਕਾਰ ਨੇ ਪੰਜਾਬ ਦੇ ਬੱਸ ਅੱਡਿਆਂ ‘ਤੇ ਵੱਡੀ ਗਿਣਤੀ ‘ਚ ਜਮ੍ਹਾ ਹੁੰਦੀ ਭੀੜ ਕਰਕੇ ਸਾਵਧਾਨੀ ਦੇ ਤੌਰ ‘ਤੇ ਇਹ ਫੈਸਲਾ ਲੈਂਦਿਆਂ 20 ਮਾਰਚ ਦਿਨ ਸ਼ੁੱਕਰਵਾਰ ਨੂੰ ਰਾਤ 12 ਵਜੇ ਤੋਂ ਬਾਅਦ ਪੰਜਾਬ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਬੰਦ ਕਰਨ ਦਾ ਐਲਾਨ ਕੀਤਾ ਹੈ।

-PTC News

Related Post