ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

By  Shanker Badra November 27th 2020 10:19 AM

ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ:ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਲੀ 'ਚ ਵੱਡਾ ਅੰਦੋਲਨ ਕਰਨ ਲਈ ਲਗਾਤਾਰ ਪਿਛਲੇ 2 ਦਿਨਾਂ ਤੋਂ ਕੂਚ ਕੀਤਾ ਜਾ ਰਿਹਾ ਹੈ। ਹਰਿਆਣਾ 'ਚ ਵੱਖ-ਵੱਖ ਥਾਵਾਂ 'ਤੇ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਦੇ ਕੁੱਝ ਕਿਸਾਨ ਹਰਿਆਣਾ ਸਰਕਾਰ ਵੱਲੋਂ ਲਾਈਆਂ ਰੋਕਾਂ ਤੋੜ ਕੇ ਦਿੱਲੀ ਪਹੁੰਚ ਗਏ ਹਨ।

All India Kisan Sangharsh Coordinating Committee Letter to PM Modi ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਗਿਆ ਹੈ।ਕਿਸਾਨਾਂ ਨੂੰ ਦਿੱਲੀ ਜਾਣ ਲਈ ਸੁਰੱਖਿਆ ਲਾਂਘਾ ਦੇਣ ਦੀ ਅਪੀਲ ਕੀਤੀ ਗਈ ਹੈ। ਅੰਦੋਲਨਕਾਰੀ ਕਿਸਾਨਾਂ ਨੂੰ ਰਾਮਲੀਲਾ ਮੈਦਾਨ ਦਿੱਲੀ ਐਲਾਟ ਕਰਨ ਦੀ ਮੰਗ ਕੀਤੀ ਹੈ।ਦੇਸ਼ ਭਰ ਦੇ ਲੱਖਾਂ ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਨੂੰ ਮੁੱਖ ਰੱਖਦਿਆਂ ਤਸ਼ੱਦਦ ਦਾ ਰਾਹ ਤਿਆਗਣ ਦੀ ਨਸੀਹਤ ਦਿੱਤੀ ਹੈ।

All India Kisan Sangharsh Coordinating Committee Letter to PM Modi ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਉਨ੍ਹਾਂ ਨੇ ਹਰਿਆਣਾ ਤੇ ਉਤਰ ਪ੍ਰਦੇਸ਼ ਸਰਕਾਰਾਂ ਉਪਰ ਕਿਸਾਨਾਂ ‘ਤੇ ਤਸ਼ੱਦਦ ਕਰਨ ਦੇ ਲਾਏ ਦੋਸ਼ ਹਨ। ਹਜ਼ਾਰਾਂ ਕਿਸਾਨਾਂ ਦੇ ਰਾਜਧਾਨੀ ਦਿੱਲੀ ਨੇੜੇ ਪੁੱਜਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕੁਝ ਘੰਟਿਆਂ ਵਿਚ ਲੱਖਾਂ ਕਿਸਾਨਾਂ ਦੇ ਦਿੱਲੀ ਪੁੱਜਣ ਦੀ ਪ੍ਰਧਾਨ ਮੰਤਰੀ ਨੂੰ ਪੱਤਰ ਰਾਹੀਂ ਜਾਣਕਾਰੀ ਦਿੱਤੀ ਹੈ। ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਟਕਰਾਅ ਪੈਦਾ ਕਰਨ ਦੀ ਥਾਂ ਗੱਲਬਾਤ ਦੇ ਰਾਹ ਪੈਣ ਦੀ ਨਸੀਹਤ ਦਿੱਤੀ ਹੈ।

All India Kisan Sangharsh Coordinating Committee Letter to PM Modi ਸੰਯੁਕਤ ਕਿਸਾਨ ਮੋਰਚਾ ਅਤੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਇਸ ਦੌਰਾਨ ਪੰਜਾਬ ਦੇ ਕੁੱਝ ਕਿਸਾਨਾਂ ਦਾ ਕਾਫ਼ਲਾ ਦਿੱਲੀ ਬਾਰਡਰ 'ਤੇ ਪਹੁੰਚ ਗਿਆ ਹੈ। ਪੰਜਾਬ ਦੇ ਕਿਸਾਨ ਦਿੱਲੀ ਦੇ ਸਿੰਘੂ ਬਾਰਡਰ 'ਤੇ ਡਟੇ ਹੋਏ ਹਨ। ਕਿਸਾਨ ਸਾਰੀਆਂ ਰੁਕਾਵਟਾਂ ਪਾਰ ਕਰਦਿਆਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਪਹੁੰਚ ਗਏ ਹਨ,ਓਥੇ ਹੀ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਅਥਰੂ ਗੈਸ ਦੇ ਗੋਲੇ ਛੱਡੇ ਹਨ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਤੇ ਸਰਕਾਰ ਨੇ ਹਰ ਹੱਥਕੰਡਾ ਅਪਣਾਇਆ ਹੈ।

-PTCNews

Related Post