ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਕੀਤਾ ਸਮਰਥਨ

By  Shanker Badra August 2nd 2019 06:40 PM

ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਕੀਤਾ ਸਮਰਥਨ:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਅਪੀਲ ਦੇ ਹੁੰਗਾਰੇ ਵਜੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਮੁੱਖ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਸਮਰਥਨ ਕੀਤਾ ਹੈ। ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਵਫਦ ਨਾਲ ਇਕ ਮੀਟਿੰਗ ਦੌਰਾਨ ਇਹ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਸਭਨਾਂ ਨੂੰ ਪਾਰਟੀ ਬਾਜ਼ੀ ਤੋਂ ਉੱਪਰ ਉੱਠ ਕੇ ਇਸ ਮਹਾਨ ਸਮਾਰੋਹ ਵਾਸਤੇ ਸਮਰਥਨ ਦੇਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਇਕ ਇਤਿਹਾਸਕ ਮੌਕਾ ਹੈ ਅਤੇ ਸਾਰਿਆਂ ਵੱਲੋਂ ਆਪਣੀ ਸਿਆਸੀ ਸਬੰਧਤਤਾ ਤੋਂ ਉੱਪਰ ਉੱਠ ਕੇ ਪਹਿਲੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਸ਼ਾਨਦਾਰ ਅਤੇ ਯਾਦਗਾਰੀ ਤਰੀਕੇ ਨਾਲ ਮਨਾਉਣ ਨੂੰ ਯਕੀਨੀ ਬਣਾਏ ਜਾਣ ਦੀ ਜ਼ਰੂਰਤ ਹੈ।

All political parties support to the government for 550th celebrations of the birth anniversary of Sri Guru Nanak Dev ji ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਕੀਤਾ ਸਮਰਥਨ

ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਸਣੇ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਕਾਰ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਜੋ ਕਿ ਨਵੰਬਰ ਵਿੱਚ ਮਨਾਏ ਜਾ ਰਹੇ ਮੁੱਖ ਸਮਾਰੋਹ ਵਾਸਤੇ ਨੋਡਲ ਏਜੰਸੀ ਹੈ। ਸਰਕਾਰ ਵੱਲੋਂ ਸਾਲ ਭਰ ਮਨਾਏ ਜਾ ਰਹੇ ਸਮਾਰੋਹਾਂ ਦੇ ਮੁਕੰਮਲ ਹੋਣ ਮੌਕੇ ਇਹ ਮੁੱਖ ਸਮਾਰੋਹ ਮਨਾਇਆ ਜਾਵੇਗਾ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਧਾਰਮਿਕ ਸਮਾਰੋਹ ਗੁਰਦੁਆਰਿਆਂ ਵਿਖੇ ਮਨਾਏ ਜਾਣ ਅਤੇ ਇਨਾਂ ਦਾ ਪ੍ਰਬੰਧ ਐਸ.ਜੀ.ਪੀ.ਸੀ. ਵੱਲੋਂ ਕੀਤਾ ਜਾਵੇ। ਜਦਕਿ ਹੋਰ ਸਮਾਰੋਹ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਦੇ ਨਾਲ ਸਰਕਾਰ ਵੱਲੋਂ ਮਨਾਏ ਜਾਣਗੇ।

All political parties support to the government for 550th celebrations of the birth anniversary of Sri Guru Nanak Dev ji ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ 550ਵੇਂ ਪ੍ਰਕਾਸ਼ ਪੁਰਬ ਦੇ ਮੁੱਖ ਸਮਾਰੋਹ ਨੂੰ ਸਫ਼ਲ ਬਣਾਉਣ ਲਈ ਸਰਕਾਰ ਦਾ ਕੀਤਾ ਸਮਰਥਨ

ਕੈਪਟਨ ਅਮਰਿੰਦਰ ਸਿੰੰਘ ਨੇ ਸੈਰ-ਸਪਾਟਾ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮਹਾਨ ਸਮਾਰੋਹ ਨੂੰ ਸਫ਼ਲ ਅਤੇ ਬਿਨਾਂ ਅੜਚਣ ਯਕੀਨੀ ਬਣਾਉਣ ਲਈ ਰੂਪ-ਰੇਖਾ ਤਿਆਰ ਕਰਨ ਵਾਸਤੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਵਿਚਾਰ ਵਟਾਂਦਰਾ ਕਰਨ। ਇਸ ਮੌਕੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪੰਜਾਬ ਆਉਣ ਦੀ ਉਮੀਦ ਹੈ ,ਜਿਸ ਦੇ ਵਾਸਤੇ ਸੂਬਾ ਸਰਕਾਰ ਨੇ ਸ਼ਾਨਦਾਰ ਸਮਾਰੋਹ ਦੀ ਯੋਜਨਾ ਬਣਾਈ ਹੈ।ਵਫਦ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ਾਮਲ ਸਨ।

-PTCNews

Related Post