ਪੰਜਾਬ ਦੀਆਂ ਰੇਲ ਪਟੜੀਆਂ ਖ਼ਾਲੀ : ਪੰਜਾਬ ਸਰਕਾਰ

By  Jagroop Kaur November 6th 2020 09:21 PM -- Updated: November 6th 2020 09:42 PM

Cleared railway tracks

ਚੰਡੀਗੜ 6 ਨਵੰਬਰ: ਪੰਜਾਬ ਸਰਕਾਰ ਦੇ ਜ਼ੋਰ ਦੇਣ 'ਤੇ ਸਾਰੀਆਂ ਕਿਸਾਨ ਯੂਨੀਅਨਾਂ ਨੇ ਸਾਰੀਆਂ ਰੇਲਵੇ ਲਾਈਨਾਂ ਨੂੰ ਖਾਲੀ ਕਰ ਦਿੱਤਾ ਹੈ ਤਾਂ ਜੋ ਪੰਜਾਬ ਭਰ ਵਿਚ ਮਾਲ ਗੱਡੀਆਂ ਦੀ ਢੋਆ-ਢੁਆਈ ਨਿਰਵਘਨ ਰੂਪ ਵਿੱਚ ਬਹਾਲ ਕੀਤੀ ਜਾ ਸਕੇ। ਇਸ ਸਬੰਧ ਵਿਚ ਕਿਸਾਨਾਂ ਵੱਲੋਂ ਮੁਜ਼ਾਹਰੇ ਵਾਲੀਆਂ ਸਾਰੀਆਂ 21 ਥਾਵਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ ਤਾਂ ਜੋ ਮਾਲ ਗੱਡੀਆਂ ਨੂੰ ਸੁਚਾਰੂ ਢੰਗ ਨਾਲ ਚੱਲ ਸਕਣ। ਇਹ ਜਾਣਕਾਰੀ ਦਿੰਦਿਆਂ ਗ੍ਰਹਿ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਜ ਅੰਦਰ ਰੇਲ ਮਾਲ ਗੱਡੀਆਂ ਦੀ ਨਿਰਵਿਘਨ ਆਵਾਜਾਈ ਲਈ ਸਾਰੇ ਪੰਜਾਬ ਰਾਜ ਵਿੱਚ ਰੇਲਵੇ ਟਰੈਕ ਇਸ ਸਮੇਂ ਬਿਲਕੁਲ ਖਾਲੀ ਕਰ ਦਿੱਤੇ ਗਏ ਹਨ।Kisan Mazdoor Sangharsh Committee announces to extend Rail Roko Andolantill October 29ਇਸ ਤੋਂ ਇਲਾਵਾ ਅੰਮ੍ਰਿਤਸਰ ਜ਼ਿਲੇ ਵਿੱਚ ਜੰਡਿਆਲਾ ਵਿਖੇ ਸਿਰਫ ਇੱਕ ਰੇਲਵੇ ਪਲੇਟਫਾਰਮ 'ਤੇ ਕਿਸਾਨ ਯੂਨੀਅਨ ਦੇ ਕਾਰਕੁੰਨ ਮੌਜੂਦ ਹਨ ਜਿਸ ਲਈ ਆਈਜੀ ਬਾਰਡਰ ਰੇਂਜ ਅਤੇ ਐਸਐਸਪੀ ਅੰਮ੍ਰਿਤਸਰ ਇਸ ਸਮੇਂ ਕਿਸਾਨ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨਾਲ ਰੇਲਵੇ ਪਲੇਟਫਾਰਮ ਖਾਲੀ ਕਰਾਉਣ ਲਈ ਕੋਸ਼ਿਸ਼ ਕਰ ਰਹੇ ਹਨ।rail roko

rail roko

ਉਨਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ ਮਾਲਗੱਡੀਆਂ ਦੀ ਆਵਾਜਾਈ ਨਿਰੰਤਰ ਹੋਣ ਤੋਂ ਕੁਝ ਦਿਨ ਬਾਅਦ ਯਾਤਰੀ ਰੇਲ ਗੱਡੀਆਂ ਦੀ ਆਵਾਜਾਈ ਵੀ ਸੰਭਵ ਹੋ ਸਕੇਗੀ| ਕਿਉਂਕਿ ਮੰਤਰੀਆਂ ਦੀ ਕਮੇਟੀ ਵੱਖ-ਵੱਖ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕਰਕੇ ਵਡੇਰੇ ਲੋਕ ਹਿੱਤਾਂ ਲਈ ਯਾਤਰੀ ਰੇਲ ਗੱਡੀਆਂ ਦੀ ਸੁਚਾਰੂ ਆਵਾਜਾਈ ਚਾਲੂ ਕਰਵਾਉਣ ਸਬੰਧੀ ਜੁਟੀ ਹੋਈ ਹੈ।ਇਸ ਤੋਂ ਪਹਿਲਾਂ ਕੇਂਦਰੀ ਰੇਲਵੇ ਬੋਰਡ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਸੀ ਕਿ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰ 21 ਸਥਾਨਾਂ ਤੇ ਮੌਜੂਦ ਸਨ ਪਰ ਹੁਣ ਉਂਨਾਂ ਥਾਂਵਾਂ ਨੂੰ ਮਾਲ ਗੱਡੀਆਂ ਦੀ ਢੋਆ-ਢੁਆਈ ਲਈ ਖਾਲੀ ਕਰ ਦਿੱਤਾ ਗਿਆ ਹੈ।

Related Post