ਸ਼੍ਰੋਮਣੀ ਕਮੇਟੀ ਨੇ ਕਿਸਾਨਾਂ ਵੱਲੋਂ 8 ਨੂੰ ਪੰਜਾਬ ਬੰਦ ਦੀ ਕੀਤੀ ਹਮਾਇਤ, ਨਹੀਂ ਖੁੱਲ੍ਹਣਗੇ ਦਫਤਰ ਤੇ ਅਦਾਰੇ

By  Jagroop Kaur December 6th 2020 05:09 PM

ਅੰਮ੍ਰਿਤਸਰ, 6 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਦਿਨ ਸ਼੍ਰੋਮਣੀ ਕਮੇਟੀ ਦੇ ਦਫਤਰ ਅਤੇ ਸੰਸਥਾ ਨਾਲ ਸਬੰਧਤ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਿਸਨਾਂ ਲਈ ਲੰਗਰ ਤੇ ਮੈਡੀਕਲ ਆਦਿ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਸੰਘਰਸ਼ ਦੌਰਾਨ ਜਾਨਾਂ ਗਵਾਉਣ ਵਾਲੇ ਸੱਤ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮੱਦਦ ਦੇਣ ਦਾ ਵੀ ਫੈਸਲਾ ਕੀਤਾ ਹੈ।

Indian farmers vow to intensify protests after talks fail again | India |  Al Jazeera

ਸ਼੍ਰੋਮਣੀ ਕਮੇਟੀ ਦੇ ਆਨਰੇਰੀ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਸੰਘਰਸ਼ ਵਿਚ ਸਿੱਖ ਸੰਸਥਾ ਹਰ ਪੱਧਰ ’ਤੇ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ 8 ਦਸੰਬਰ ਨੂੰ ਪੰਜਾਬ ਬੰਦ ਦਾ ਹਿੱਸਾ ਬਣੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜਾਬ ਬੰਦ ਦੇ ਸਮਰਥਨ ਵਿਚ ਦਫਤਰ ਬੰਦ ਰੱਖਣ ਲਈ ਆਖਿਆ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਦੇ ਦਫਤਰਾਂ ਸਮੇਤ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਸਮੂਹ ਅਦਾਰੇ ਇਸ ਦਿਨ ਨਹੀਂ ਖੁੱਲ੍ਹਣਗੇ।

Farm Laws 2020: Punjab farmers accept Central government's invitation

 

ਦੱਸਣਯੋਗ ਹੈ ਕਿ ਬੀਤੇ ਦਿਨੀਂ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਵੱਲੋਂ 7 ਦਸੰਬਰ ਨੂੰ ਸਮੂਹ ਇਤਿਹਾਸਕ ਗੁਰਦੁਆਰਿਆਂ ਅੰਦਰ ਕਿਸਾਨਾਂ ਦੀ ਚ੍ਹੜਦੀ ਕਲਾ ਅਤੇ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਸਮਾਗਮ ਕਰਨ ਦਾ ਫੈਸਲਾ ਵੀ ਕੀਤਾ ਹੋਇਆ ਹੈ। ਇਹ ਅਰਦਾਸ ਸਮਾਗਮ ਸਵੇਰੇ 8 ਤੋਂ 9 ਵਜੇ ਤੱਕ ਕੀਤੇ ਜਾਣੇ ਹਨ। ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਅਰਦਾਸ ਸਮਾਗਮ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਸ਼੍ਰੋਮਣੀ ਕਮੇਟੀ ਦਾ ਸਟਾਫ ਵੀ ਹਾਜ਼ਰ ਹੋਵੇਗਾ।

Farmers protesting against 'anti-farmer bills' lathi-charged in Sirsa

Related Post