ਇਲਾਹਾਬਾਦ ਹਾਈ ਕੋਰਟ ਦੀ PM ਮੋਦੀ ਤੇ ਚੋਣ ਕਮਿਸ਼ਨ ਨੂੰ ਅਪੀਲ, ਕਹੀ ਇਹ ਵੱਡੀ ਗੱਲ

By  Riya Bawa December 24th 2021 12:05 PM -- Updated: December 24th 2021 12:47 PM

ਨਵੀਂ ਦਿੱਲੀ: ਓਮੀਕਰੋਨ ਦੇ ਮਾਮਲਿਆਂ ਵਿੱਚ ਹੋ ਰਹੇ ਲਗਾਤਾਰ ਵਾਧੇ ਨੂੰ ਲੈ ਕੇ ਇਲਾਹਾਬਾਦ ਕੋਰਟ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੋਣ ਕਮਿਸ਼ਨ ਨੂੰ ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁਲਤਵੀ ਕਰਨ ਨੂੰ ਕਿਹਾ ਗਿਆ ਹੈ। ਜਸਟਿਸ ਸ਼ੇਖਰ ਯਾਦਵ ਨੇ ਸੁਣਵਾਈ ਕਰਦਿਆਂ ਇਹ ਟਿੱਪਣੀ ਕੀਤੀ। ਇਸ ਦੌਰਾਨ ਇਹ ਵੀ ਦੇਖਿਆ ਗਿਆ ਕਿ ਅਦਾਲਤ ਕੰਪਲੈਕਸ ਵਿਚ ਵਕੀਲ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ, ਕੋਈ ਸਮਾਜਿਕ ਦੂਰੀ ਦਾ ਵੀ ਕੋਈ ਧਿਆਨ ਨਹੀਂ ਰੱਖਿਆ ਗਿਆ ਸੀ। Postpone UP elections, ban rallies: Allahabad HC urges ECI, PM Narendra Modi over Omicron scareਬੀਤੇ ਸਾਲ ਪੱਛਮੀ ਬੰਗਾਲ 'ਚ ਹੋਇਆ ਚੋਣਾਂ ਕਾਰਨ ਦੇਸ਼ ਵਿਚ ਕੋਰੋਨਾ ਦੇ ਕੇਸਾਂ ਵਿੱਚ ਤੇਜੀ ਨਾਲ ਵਾਧਾ ਹੋਇਆ ਸੀ। ਜਿਸ ਦਾ ਕਾਰਨ ਸਿਆਸੀ ਪਾਰਟੀਆਂ ਦੁਆਰਾ ਕੀਤੀਆਂ ਗਈਆਂ ਰੈਲੀਆਂ ਨੂੰ ਮੰਨਿਆ ਜਾ ਰਿਹਾ ਸੀ। ਹੋਰ ਪੜ੍ਹੋ: ਬਿਕਰਮ ਮਜੀਠੀਆ 'ਤੇ FIR ਦਰਜ ਹੋਣ ਖ਼ਿਲਾਫ਼ ਯੂਥ ਅਕਾਲੀ ਦਲ ਦਾ ਹੱਲਾ ਬੋਲ, ਸਰਕਾਰ ਨੂੰ ਪਾਈਆਂ ਲਾਹਨਤਾਂ ਇਸ ਵਾਰ ਫਿਰ ਇੱਕ ਪਾਸ ਓਮੀਕਰੋਨ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਦੂਜੇ ਪਾਸੇ ਪੰਜ ਸੂਬੇ, ਪੰਜਾਬ, ਗੋਆ, ਉੱਤਰ ਪ੍ਰਦੇਸ਼, ਉੱਤਰਾਖੰਡ, ਮਨੀਪੁਰ ਵਿੱਚ ਵਿਸ਼ਾਲ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਹਾਈ ਕੋਰਟ ਨੇ ਕਿਹਾ ਹੈ ਕਿ ਮੁਹਿੰਮ ਨੂੰ virtual ਹੋਣਾ ਚਾਹੀਦਾ ਹੈ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਖਬਾਰਾਂ, ਟੈਲੀਫਿਜ਼ਾਂ ਆਦਿ ਦੇ ਮਾਧਿਅਮ ਰਾਹੀ ਲੋਕਾਂ ਨਾਲ ਸੰਚਾਰ ਕਰਨਾ ਚਾਹੀਦਾ ਹੈ। ਜ਼ਿੰਦਗੀ ਰਹੀ ਤਾਂ ਚੋਣ ਰੈਲੀਆਂ ਤੇ ਮੀਟਿੰਗਾਂ ਹੁੰਦੀਆਂ ਰਹਿਣਗੀਆਂ: ਹਾਈਕੋਰਟ ਹਾਈਕੋਰਟ ਨੇ ਕਿਹਾ, "ਜੇ ਜਾਨ ਹੈ ਤਾਂ ਚੋਣ ਰੈਲੀਆਂ ਅਤੇ ਮੀਟਿੰਗਾਂ ਹੁੰਦੀਆਂ ਰਹਿਣਗੀਆਂ। ਸੰਵਿਧਾਨ ਦੀ ਧਾਰਾ-21 ਵੀ ਸਾਨੂੰ ਜਿਉਣ ਦਾ ਅਧਿਕਾਰ ਦਿੰਦੀ ਹੈ। ਰੋਜ਼ਾਨਾ ਕੋਰੋਨਾ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕੋਰਟ ਨੇ ਕਿਹਾ ਹੈ ਕਿ ਖ਼ਤਰਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਜੇਕਰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਨਤੀਜਾ ਦੂਜੀ ਲਹਿਰ ਨਾਲੋਂ ਕਿਤੇ ਜ਼ਿਆਦਾ ਭਿਆਨਕ ਹੋਵੇਗਾ। -PTC News

Related Post