ਪੰਜਾਬ ਦੀ ਸਿਆਸਤ 'ਚ ਭੂਚਾਲ ! ਕੈਪਟਨ ਅਮਰਿੰਦਰ ਅੱਜ ਦਿੱਲੀ 'ਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

By  Shanker Badra September 28th 2021 04:13 PM -- Updated: September 28th 2021 04:18 PM

ਚੰਡੀਗੜ੍ਹ : ਨਵਜੋਤ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਨਵਾਂ ਭੂਚਾਲ ਆ ਸਕਦਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਪਹੁੰਚੇ ਹਨ , ਜਿੱਥੇ ਉਹ ਸ਼ਾਮ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨੂੰ ਮਿਲ ਸਕਦੇ ਹਨ। ਅਜਿਹੀਆਂ ਅਟਕਲਾਂ ਹਨ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਪੰਜਾਬ ਦੀ ਸਿਆਸਤ 'ਚ ਭੂਚਾਲ ! ਕੈਪਟਨ ਅਮਰਿੰਦਰ ਅੱਜ ਦਿੱਲੀ 'ਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਪੜ੍ਹੋ ਹੋਰ ਖ਼ਬਰਾਂ : ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਗ੍ਰਹਿ ਮੰਤਰਾਲੇ ਨੇ ਇਸ ਗੱਲ ਦੀ ਹਾਲਾਂਕਿ ਪੁਸ਼ਟੀ ਨਹੀਂ ਕੀਤੀ ਹੈ ਕਿ ਉਨ੍ਹਾਂ ਨਾਲ ਮੁਲਾਕਾਤ ਲਈ ਟਾਈਮ ਦਿੱਤਾ ਗਿਆ ਹੈ ਪਰ ਪੰਜਾਬ ਭਾਜਪਾ ਆਗੂ ਹਰਜੀਤ ਗਰੇਵਾਲ ਨੇ ਪੁਸ਼ਟੀ ਕੀਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮਿਲਣ ਲਈ ਸਮਾਂ ਮੰਗਿਆ ਸੀ। ਸੂਤਰਾਂ ਅਨੁਸਾਰ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮਮਤਾ ਬੈਨਰਜੀ ਨਾਲ ਮੁਲਾਕਾਤ ਕਰ ਸਕਦੇ ਹਨ।

ਪੰਜਾਬ ਦੀ ਸਿਆਸਤ 'ਚ ਭੂਚਾਲ ! ਕੈਪਟਨ ਅਮਰਿੰਦਰ ਅੱਜ ਦਿੱਲੀ 'ਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਦੱਸਣਯੋਗ ਹੈ ਕਿ ਮੁੱਖ ਮੰਤਰੀ ਵਜੋਂ ਹਟਾਏ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੇ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਇਹ ਕਹਿ ਦਿੱਤਾ ਸੀ ਕਿ ਜੇਕਰ ਕਾਂਗਰਸ 2022 ਵਿੱਚ ਪੰਜਾਬ ਚੋਣਾਂ ਜਿੱਤ ਵੀ ਜਾਂਦੀ ਹੈ, ਉਹ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਨਹੀਂ ਬਣਨ ਦੇਣਗੇ। ਉਨ੍ਹਾਂ ਨੇ ਕਿਹਾ ਸੀ ਕਿ ਉਹ ਸਿੱਧੂ ਦੇ ਖਿਲਾਫ ਮਜ਼ਬੂਤ ਉਮੀਦਵਾਰ ਖੜ੍ਹੇ ਕਰਨਗੇ।

ਪੰਜਾਬ ਦੀ ਸਿਆਸਤ 'ਚ ਭੂਚਾਲ ! ਕੈਪਟਨ ਅਮਰਿੰਦਰ ਅੱਜ ਦਿੱਲੀ 'ਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨਾਲ ਲੰਮੇ ਵਿਵਾਦ ਤੋਂ ਬਾਅਦ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ। ਕੈਪਟਨ ਨੇ ਦਰਦ ਜ਼ਾਹਿਰ ਕਰਦਿਆਂ ਇੱਥੋਂ ਤੱਕ ਕਿਹਾ ਸੀ ਕਿ ਉਹ ਅਪਮਾਨਿਤ ਮਹਿਸੂਸ ਕਰ ਰਹੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਦਾ ਫੈਸਲਾ ਕੀਤਾ।

ਪੰਜਾਬ ਦੀ ਸਿਆਸਤ 'ਚ ਭੂਚਾਲ ! ਕੈਪਟਨ ਅਮਰਿੰਦਰ ਅੱਜ ਦਿੱਲੀ 'ਚ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਨਵਜੋਤ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਵਜੋਤ ਸਿੱਧੂ ਨੇ ਆਪਣੇ ਅਸਤੀਫ਼ੇ ਬਾਰੇ ਬਕਾਇਦਾ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਅਸਤੀਫ਼ੇ ਦੀ ਕਾਪੀ ਅਪਲੋਡ ਕਰਕੇ ਦੱਸਿਆ ਹੈ। ਅਸਤੀਫੇ ਵਿੱਚ ਸਿੱਧੂ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਹੀਂ ਕਰ ਸਕਦੇ ਹਨ।

-PTCNews

Related Post