ਪੰਜਾਬ ਦੀ ਸਿਆਸਤ 'ਚ ਵੱਡਾ ਭੁਚਾਲ , ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

By  Shanker Badra September 18th 2021 04:39 PM -- Updated: September 18th 2021 04:58 PM

Amarinder Singh resign। Punjab Congress Crisis । Punjab CLP meeting

ਚੰਡੀਗੜ੍ਹ : ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਏ ਜਾਣ ਤੋਂ ਬਾਅਦ ਪੰਜਾਬ 'ਚ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਸਮੇਂ ਵੱਡੀ ਖ਼ਬਰ ਇਹ ਸਾਹਮਣੇ ਆਈ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ , ਕਿਉਂਕਿ ਕਾਂਗਰਸ ਹਾਈ ਕਮਾਨ ਵੱਲੋਂ ਕੈਪਟਨ ਉਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ।

ਪੰਜਾਬ ਦੀ ਸਿਆਸਤ 'ਚ ਵੱਡਾ ਭੁਚਾਲ , ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਪੜ੍ਹੋ ਹੋਰ ਖ਼ਬਰਾਂ : ਕੈਪਟਨ ਨੇ ਮੁੱਖ ਮੰਤਰੀ ਦੇ ਅਹੁਦੇ ਅਤੇ ਪਾਰਟੀ ਤੋਂ ਦਿੱਤਾ ਅਸਤੀਫ਼ਾ : ਸੂਤਰ

Amarinder Singh resign : ਕੈਪਟਨ ਅਮਰਿੰਦਰ ਨੇ ਵਿਧਾਇਕ ਦਲ ਦੀ ਮੀਟਿੰਗ ਵਿਚ ਵੀ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਵਿਧਾਇਕ ਦਲ ਦੇ ਨੇਤਾ ਹਨ ਪਰ ਉਹਨਾਂ ਨੇ ਇਹ ਮੀਟਿੰਗ ਨਹੀਂ ਬੁਲਾਈ ਹੈ। ਪੰਜਾਬ ਰਾਜਪਾਲ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪਿਛਲੇ 2 ਮਹੀਨਿਆਂ 'ਚ ਤਿੰਨ ਵਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਅਤੇ ਮੇਰਾ ਅਪਮਾਨ ਕੀਤਾ ਗਿਆ , ਇਸ ਕਰਕੇ ਮੈਂ ਅਸਤੀਫ਼ਾ ਦੇ ਰਿਹਾ ਹੈ।

ਪੰਜਾਬ ਦੀ ਸਿਆਸਤ 'ਚ ਵੱਡਾ ਭੁਚਾਲ , ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Amarinder Singh resign : ਸੂਤਰਾਂ ਅਨੁਸਾਰ ਸੁਨੀਲ ਜਾਖੜ ਨੂੰ ਅੱਜ ਸ਼ਾਮ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਅੱਜ ਸ਼ਾਮ 5 ਵਜੇ ਹੋਣ ਵਾਲੀ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਸੁਨੀਲ ਜਾਖੜ ਦੇ ਨਾਂਅ 'ਤੇ ਮੋਹਰ ਲੱਗ ਸਕਦੀ ਹੈ। ਕਾਂਗਰਸ ਪਾਰਟੀ ਵਿੱਚ ਬਲਰਾਮ ਦਾਸ ਜਾਖੜ ਦੇ ਪੁੱਤਰ ਸੁਨੀਲ ਜਾਖੜ ਦਾ ਪਾਰਟੀ ਵਿੱਚ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਬਹੁਤ ਵੱਡਾ ਰੁਤਬਾ ਰਿਹਾ ਹੈ ਅਤੇ ਉਹ ਉੱਘੇ ਰਾਜਨੇਤਾ ਮੰਨੇ ਜਾਂਦੇ ਹਨ। ਸੂਤਰਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਦੇ ਡਿਪਟੀ ਸੀਐਮ ਬਣਾਏ ਜਾਣ ਦੀਆਂ ਚਰਚਾਵਾਂ ਵੀ ਜਾਰੀ ਹਨ।

ਪੰਜਾਬ ਦੀ ਸਿਆਸਤ 'ਚ ਵੱਡਾ ਭੁਚਾਲ , ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Punjab Congress Crisis :ਦੱਸ ਦੇਈਏ ਕਿ ਪੰਜਾਬ ਕਾਂਗਰਸ 'ਚ ਜਾਰੀ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਮਗਰੋਂ ਸ਼ੁੱਕਰਵਾਰ ਅੱਧੀ ਰਾਤ ਨੂੰ ਸੋਸ਼ਲ ਮੀਡੀਆ ਉੱਤੇ ਵਿਧਾਇਕ ਦਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਸੀ। ਹਰੀਸ਼ ਰਾਵਤ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ।

ਪੰਜਾਬ ਦੀ ਸਿਆਸਤ 'ਚ ਵੱਡਾ ਭੁਚਾਲ , ਕੈਪਟਨ ਅਮਰਿੰਦਰ ਸਿੰਘ ਨੇ CM ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Amarinder Singh resign :ਦੱਸਣਯੋਗ ਹੈ ਕਿ ਇਸ ਮੀਟਿੰਗ ਦੇ ਵਿੱਚ ਕੇਂਦਰੀ ਅਬਜ਼ਰਵਰ ਦੇ ਤੌਰ 'ਤੇ ਅਜੇ ਮਾਕਨ ਅਤੇ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਬੈਠਕ ਦੇ ਬਾਅਦ ਰਿਪੋਰਟ ਤਿਆਰ ਕਰ ਕੇ ਹਾਈ ਕਮਾਨ ਨੂੰ ਭੇਜੀ ਜਾਵੇਗੀ। ਇਸ ਤੋਂ ਕੁੱਝ ਮਹੀਨੇ ਪਹਿਲਾਂ ਕੁੱਝ ਬਾਗੀ ਮੰਤਰੀਆਂ ਦੀ ਬਗਾਵਤ ਤੋਂ ਬਾਅਦ ਏਆਈਸੀਸੀ ਨੇ ਦਾਖ਼ਲ ਦੇ ਕੇ ਨਵਜੋਤ ਸਿੱਧੂ ਨੂੰ ਪਾਰਟੀ ਦਾ ਪ੍ਰਧਾਨ ਥਾਪਿਆ ਸੀ। ਪੰਜਾਬ ਕਾਂਗਰਸ ਦੇ ਕਈ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਆਪਣਾ ਵਿਰੋਧ ਜਤਾਇਆ ਸੀ ਅਤੇ ਪਿਛਲੇ ਦਿਨੀਂ ਹਰੀਸ਼ ਰਾਵਤ ਨਾਲ ਦੇਹਰਾਦੂਨ ਵਿਖੇ ਬੈਠਕ ਵੀ ਕੀਤੀ ਸੀ।

Amarinder Singh resign। Punjab Congress Crisis । Punjab CLP meeting

-PTCNews

Related Post