ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਦਿੱਤੀ ਵਧਾਈ

By  Riya Bawa September 19th 2021 07:01 PM -- Updated: September 19th 2021 07:02 PM

ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਹਰੀਸ਼ ਰਾਵਤ ਨੇ ਖੁਦ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਸ ਦੇ ਨਾਲ ਹੀ ਚੰਨੀ ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਚੇਹਰਾ ਬਣ ਗਏ ਹਨ।

ਵੱਡੀ ਖ਼ਬਰ ! ਹੁਣ ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਅਗਲੇ ਮੁੱਖ ਮੰਤਰੀ

ਚਰਨਜੀਤ ਸਿੰਘ ਚੰਨੀ ਦਲਿਤ ਭਾਈਚਾਰੇ ਨਾਲ ਸਬੰਧਿਤ ਹਨ। ਚੰਨੀ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਮਗਰੋਂ ਰਾਜਪਾਲ ਨੂੰ ਮਿਲਣ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਦੇ ਨਾਲ ਹਰੀਸ਼ ਰਾਵਤ ਅਤੇ ਨਵਜੋਤ ਸਿੰਘ ਸਿੱਧੂ ਵੀ ਹਾਜ਼ਰ ਸੀ। ਚੰਨੀ ਦੇ ਮੁੱਖ ਮੰਤਰੀ ਬਣਨ ਮਗਰੋਂ, ਅਮਰਿੰਦਰ ਸਿੰਘ ਨੇ ਵੀ ਚਰਨਜੀਤ ਚੰਨੀ ਨੂੰ ਵਧਾਈ ਦਿੱਤੀ ਹੈ।

ਅਮਰਿੰਦਰ ਸਿੰਘ ਨੇ ਦਿੱਤੀਆਂ ਸ਼ੁਭਕਾਮਨਾਵਾਂ

ਅਮਰਿੰਦਰ ਸਿੰਘ ਨੇ ਟਵੀਟ ਕਰਕੇ ਚਰਨਜੀਤ ਸਿੰਘ ਚੰਨੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਲਿਖਿਆ,''ਮੈਂ ਉਮੀਦ ਕਰਦਾ ਹਾਂ ਕਿ ਚੰਨੀ ਸਰਹੱਦੀ ਸੂਬੇ ਪੰਜਾਬ ਨੂੰ ਅਤੇ ਇੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਦੇ ਸਮਰੱਥ ਹੋਣਗੇ।''

 

ਸੁਖਜਿੰਦਰ ਰੰਧਾਵਾ

ਚਰਨਜੀਤ ਚੰਨੀ ਦੇ ਨਾਮ ਦੇ ਐਲਾਨ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਦਾ ਵੀ ਐਲਾਨ ਬਤੌਰ ਮੁੱਖ ਮੰਤਰੀ ਹੋਇਆ ਹੈ, ਮੈਂ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ, ''ਹਾਈ ਕਮਾਨ ਦਾ ਫ਼ੈਸਲਾ ਹੈ। ਮੈ ਆਲਾ-ਕਮਾਨ ਦੇ ਫ਼ੈਸਲੇ ਨੂੰ ਸਵੀਕਾਰ ਕਰਦਾ ਹਾਂ। ਮੈਂ ਬਿਲਕੁਲ ਵੀ ਮਾਯੂਸ ਨਹੀਂ ਹਾਂ।''

Sukhjinder Singh Randhawa to be next Punjab CM: Sources

-PTC News

Related Post