"ਆਪ" ਦੇ ਸ਼ਾਹਕੋਟ ਤੋਂ ਉਮੀਦਵਾਰ ਅਮਰਜੀਤ ਸਿੰਘ ਥਿੰਦ 28 ਮਾਰਚ ਨੂੰ ਹੋਣਗੇ ਅਕਾਲੀ ਦਲ 'ਚ ਸ਼ਾਮਿਲ

By  Joshi March 26th 2018 01:25 PM -- Updated: March 26th 2018 01:40 PM

Amarjeet Thind AAP leader ready to join Shiromani Akali Dal: ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਸ਼ਾਹਕੋਟ ਤੋਂ ਚੋਣ ਲੜਨ ਵਾਲੇ ਡਾਕਟਰ ਅਮਰਜੀਤ ਸਿੰਘ ਥਿੰਦ ਅਕਾਲੀ ਦਲ 'ਚ ਸ਼ਮੂਲੀਅਤ ਕਰਨ ਜਾ ਰਹੇ ਹਨ।

28 ਮਾਰਚ ਵਾਲੇ ਦਿਨ ਅਮਰਜੀਤ ਥਿੰਦ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਹਾਜਰੀ 'ਚ ਪਾਰਟੀ ਵਿਚ ਸ਼ਾਮਿਲ ਹੋਣਗੇ।

ਮਿਲੀ ਜਾਣਕਾਰੀ ਮੁਤਾਬਕ, ਅਕਾਲੀ ਦਲ ਵੱਲੋਂ ਅਮਰਜੀਤ ਥਿੰਦ ਨੂੰ ਸ਼ਾਹਕੋਟ ਜ਼ਿਮਨੀ ਚੋਣ ਲਈ ਵੀ ਉਮੀਦਵਾਰ ਐਲਾਨਿਆ ਜਾ ਸਕਦਾ ਹੈ।

ਅਮਰਜੀਤ ਥਿੰਦ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਅਤੇ ਕਾਂਗਰਸ ਤੋਂ ਬਾਅਦ ਤੀਜੇ ਨੰਬਰ ਉੱਤੇ ਰਹੇ ਸਨ।

—PTC News

Related Post