30 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਦੀ ਯਾਤਰਾ, ਪੁਲਿਸ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

By  Riya Bawa June 29th 2022 10:52 AM -- Updated: June 29th 2022 10:53 AM

Amarnath Yatra: ਸਾਲ 2022 ਦੀ ਅਮਰਨਾਥ ਯਾਤਰਾ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ। ਜੰਮੂ-ਕਸ਼ਮੀਰ ਦੇ ਐਲਜੀ ਮਨੋਜ ਸਿਨਹਾ ਨੇ ਬੁੱਧਵਾਰ ਤੜਕੇ ਜੰਮੂ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਯਾਤਰਾ 30 ਜੂਨ ਤੋਂ ਸ਼ੁਰੂ ਹੋਵੇਗੀ। ਇਸ ਤੋਂ ਪਹਿਲਾਂ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਸ਼ਰਧਾਲੂ ਘਾਟੀ ਵਿੱਚ ਪੁੱਜਣੇ ਸ਼ੁਰੂ ਹੋ ਗਏ ਸਨ।ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ 30 ਜੂਨ ਤੋਂ ਸ਼ੁਰੂ ਹੋਣ ਵਾਲੀ ਅਮਰਨਾਥ ਯਾਤਰਾ ਤੋਂ ਪਹਿਲਾਂ ਸ਼ਰਧਾਲੂ ਜੰਮੂ ਪੁੱਜਣੇ ਸ਼ੁਰੂ ਹੋ ਗਏ ਹਨ। ਇਕ ਸ਼ਰਧਾਲੂ ਨੇ ਦੱਸਿਆ ਕਿ ਅਸੀਂ ਬਾਬਾ ਭੋਲੇਨਾਥ ਦੀ ਪੂਜਾ ਕਰਨ ਲਈ 2 ਸਾਲ ਤੋਂ ਇੰਤਜ਼ਾਰ ਕਰ ਰਹੇ ਸੀ, ਜਿਸ ਨੂੰ ਦੇਖ ਕੇ ਬਹੁਤ ਖੁਸ਼ੀ ਹੋਈ।

ਇਸ ਦੇ ਨਾਲ ਹੀ ਅਮਰਨਾਥ ਯਾਤਰਾ ਤੋਂ ਪਹਿਲਾਂ ਊਧਮਪੁਰ ਜ਼ਿਲੇ 'ਚ ਕਾਲੀ ਮਾਤਾ ਮੰਦਰ ਨੇੜੇ ਜੰਮੂ ਸ਼੍ਰੀਨਗਰ ਨੈਸ਼ਨਲ ਹਾਈਵੇ 'ਤੇ ਮੰਥਲ 'ਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਯਾਤਰਾ ਤੋਂ ਪਹਿਲਾਂ ਸ਼ਹਿਰ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਜੰਮੂ 'ਚ ਕਰੀਬ 5000 ਵਾਧੂ ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਜੰਮੂ 'ਚ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਤਕਾਲ ਪ੍ਰਤੀਕਿਰਿਆ ਟੀਮ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਜੰਮੂ-ਕਸ਼ਮੀਰ ਪੁਲਿਸ ਸਮੇਤ ਸੁਰੱਖਿਆ ਏਜੰਸੀਆਂ ਨੇ ਸਰਹੱਦ ਪਾਰ ਤੋਂ ਡਰੋਨ ਰਾਹੀਂ ਭੇਜੇ ਗਏ ਕਈ ਸਟਿੱਕੀ ਬੰਬਾਂ ਸਮੇਤ ਮੈਗਨੈਟਿਕ ਬੰਬ ਬਰਾਮਦ ਕੀਤੇ ਹਨ।

Amarnath Yatra

ਇਹ ਵੀ ਪੜ੍ਹੋ: Corona Updates: ਪੰਜਾਬ 'ਚ ਕੋਰੋਨਾ ਨੇ ਫੜੀ ਰਫ਼ਤਾਰ, 24 ਘੰਟਿਆਂ 'ਚ 202 ਨਵੇਂ ਮਰੀਜ਼ ਆਏ ਸਾਹਮਣੇ

ਪੁਲਿਸ ਨੇ ਅਲਰਟ ਜਾਰੀ ਕਰਦੇ ਹੋਏ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗੱਡੀ ਚਲਾਉਣ ਤੋਂ ਪਹਿਲਾਂ ਇੱਕ ਵਾਰ ਪੂਰੇ ਵਾਹਨ ਦੀ ਜਾਂਚ ਕਰ ਲੈਣ। ਖੁਫੀਆ ਜਾਣਕਾਰੀ ਮੁਤਾਬਕ ਪਾਕਿਸਤਾਨ ਇਸ ਸਾਲ ਹੋਣ ਵਾਲੀ ਅਮਰਨਾਥ ਯਾਤਰਾ 'ਚ ਰੁਕਾਵਟ ਪਾਉਣ ਲਈ ਹਮਲਾ ਕਰ ਸਕਦਾ ਹੈ, ਜਿਸ ਲਈ ਉਹ ਸਟਿੱਕੀ ਬੰਬ ਜਾਂ ਮੈਗਨੈਟਿਕ ਬੰਬ ਦੀ ਵਰਤੋਂ ਕਰ ਸਕਦਾ ਹੈ।

Amarnath Yatra

ਦੱਸ ਦੇਈਏ ਕਿ ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੇ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਜਾਣਕਾਰੀ ਮੁਤਾਬਕ ਇਸ ਦੌਰਾਨ ਅਧਿਕਾਰੀਆਂ ਨੇ ਸਿਨਹਾ ਨੂੰ ਸੁਰੱਖਿਆ ਦੀ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਯਾਤਰਾ ਨਾਲ ਸਬੰਧਤ ਵੱਖ-ਵੱਖ ਪ੍ਰਬੰਧਾਂ 'ਤੇ ਚਰਚਾ ਕੀਤੀ।

-PTC News

Related Post