ਅੰਬਾਲਾ : ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜੇ ,ਕਿਸਾਨਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ

By  Shanker Badra November 25th 2020 02:35 PM

ਅੰਬਾਲਾ : ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜੇ ,ਕਿਸਾਨਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ:ਅੰਬਾਲਾ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਦੇਸ਼ ਦੀਆਂ 500 ਤੋਂ ਵੱਧ ਕਿਸਾਨ ਜਥੇਬੰਦੀਆਂ ਵੱਲੋਂ ਕੌਮੀ ਪੱਧਰ ‘ਤੇ ਸੰਘਰਸ਼ ਭਖਾਉਣ ਲਈ ਕਿਸਾਨਾਂ ਨੂੰ 26 ਤੇ 27 ਨਵੰਬਰ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੋਇਆ ਹੈ। ਅੱਜ ਸਵੇਰ ਹੁੰਦਿਆਂ ਹੀ ਕਿਸਾਨਾਂ ਨੇ ਆਪਣੇ ਕਦਮ ਦਿੱਲੀ ਵੱਲ ਵਧਾ ਲਏ ਹਨ। ਅੱਜ ਪੰਜਾਬ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਕਿਸਾਨ ਟ੍ਰੈਕਟਰ ਟਰਾਲੀਆਂ ‘ਚ ਤੰਬੂ ਅਤੇ ਰਾਸ਼ਨ ਸਮੱਗਰੀ ਲੈ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ।

ਇਸ ਦੌਰਾਨ ਪੰਜਾਬ 'ਚੋਂ ਕੁੱਝ ਕਿਸਾਨਾਂ ਦੇ ਕਾਫ਼ਲੇ ਅੰਬਾਲਾ ਅਤੇ ਹਰਿਆਣਾ ਬਾਰਡਰ 'ਤੇ ਪੁੱਜ ਗਏ ਹਨ। ਅੰਬਾਲਾ ਵਿਖੇਕਿਸਾਨਾਂ ਨੇ ਪੁਲਿਸ ਦੁਆਰਾ ਲਗਾਏ ਬੈਰੀਕੇਡਾਂ ਨੂੰ ਤੋੜ ਦਿੱਤਾ ਹੈ ਤੇ ਕਿਸਾਨਾਂ ਅਤੇ ਪੁਲਿਸ ਵਿਚਾਲੇ ਧੱਕਾ ਮੁੱਕੀ ਹੋਈ ਹੈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਪੁਲਿਸ ਨਾਲ ਝਗੜੇ ਨਜ਼ਰ ਆ ਰਹੇ ਹਨ। ਇਸ ਦੇ ਇਲਾਵਾ ਪੰਜਾਬ 'ਚੋਂ ਕੁੱਝ ਕਿਸਾਨਾਂ ਦੇ ਕਾਫ਼ਲੇ ਹਰਿਆਣਾ ਬਾਰਡਰ 'ਤੇ ਪੁੱਜ ਗਏ ਹਨ।

Ambala: Farmers break police barricades, clash between farmers and police ਅੰਬਾਲਾ : ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜੇ ,ਕਿਸਾਨਾਂ ਅਤੇ ਪੁਲਿਸ ਵਿਚਾਲੇਧੱਕਾ ਮੁੱਕੀ

ਉੱਥੇ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ। ਹਾਲਾਂਕਿ ਕਿਸਾਨਾਂ ਨੇ ਆਪਣੀ ਤਿਆਰੀ ਕਸੀ ਹੋਈ ਹੈ। ਹਰਿਆਣਾ ਦੇ ਜੀਂਦ 'ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਸੂਰਤ ਵਿਚ ਕਿਸਾਨਾਂ ਨੂੰ ਹਰਿਆਣਾ 'ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਕੋਲ ਹਰ ਦੀ ਫੋਰਸ ; ਰੈਪਿਡ ਐਕਸ਼ਨ ਫੋਰਸ, ਹਰਿਆਣਾ ਪੁਲਸ ਅਤੇ ਹੋਰ ਫੋਰਸ ਮੌਜੂਦ ਹਨ।

ਕਿਸਾਨ ਅੰਦੋਲਨ ਦੇ ਚੱਲਦਿਆਂ ਦਿੱਲੀ ਵੱਲ ਕੂਚ ਕਰ ਰਹੇ ਹਨ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਨੇ ਹਰਿਆਣਾ ਦੇ ਬਾਰਡਰ ਸੀਲ ਕਰ ਦਿੱਤੇ ਹਨ ਤੇ ਕਈ ਥਾਈਂ ਹਰਿਆਣਾ 'ਚ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਵੀ ਦਿੱਲੀ ਮੋਰਚੇ ਲਈ ਕਿਸਾਨ ਵੱਡੀ ਗਿਣਤੀ 'ਚ ਦਿੱਲੀ ਰਵਾਨਾ ਹੋ ਗਏ ਹਨ। ਪਟਿਆਲਾ ਤੋਂ ਸੰਭੂ, ਸੰਗਰੂਰ ਤੋਂ ਖਨੌਰੀ, ਮਾਨਸਾ ਤੋਂ ਸਰਦੂਲਗੜ੍ਹ, ਬਠਿੰਡਾ ਤੋਂ ਡੱਬਵਾਲੀ ਇੱਥੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਕਿਸਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ,ਜਿਸ ਦੇ ਚੱਲਦਿਆਂ ਪੁਲਿਸ ਨਾਲ ਕਿਸਾਨਾਂ ਦੇ ਟਕਰਾਓ ਦੀ ਸੰਭਾਵਨਾ ਹੈ।

Ambala: Farmers break police barricades, clash between farmers and police ਅੰਬਾਲਾ : ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਤੋੜੇ ,ਕਿਸਾਨਾਂ ਅਤੇ ਪੁਲਿਸ ਵਿਚਾਲੇਧੱਕਾ ਮੁੱਕੀ

ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਜਾਣ ਦੇ ਦਿੱਤੇ ਸੱਦੇ ਤਹਿਤ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਨਜ਼ਰ ਆ ਰਹੇ ਹਨ। ਪੰਜਾਬ ਤੇ ਹਰਿਆਣਾ ਨੂੰ ਜੋੜਦੇ ਖਨੌਰੀ ਦੇ ਦਾਤਾ ਸਿੰਘ ਵਾਲਾ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪ੍ਰਸ਼ਾਸ਼ਨ ਵੱਲੋਂ ਬੈਰੀਕੇਟਿੰਗ ਕੀਤੀ ਹੋਈ ਹੈ। ਇੱਥੇ ਵੱਡੀ ਤਾਦਾਦ 'ਚ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਪੁਲਿਸ ਵਲੋਂ ਵੱਡੇ-ਵੱਡੇ ਪੱਥਰ ਰੱਖ ਕੇ ਮੁੱਖ ਸੜਕ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ।

-PTCNews

 

Related Post