ਸ੍ਰੀ ਹਰਿਮੰਦਰ ਸਾਹਿਬ ਵਿਖੇ ਇਜ਼ਰਾਈਲ ਦੇ ਰਾਜਦੂਤ ਹੋਏ ਨਤਮਸਤਕ

By  Pardeep Singh October 16th 2022 02:28 PM -- Updated: October 16th 2022 02:29 PM

ਅੰਮ੍ਰਿਤਸਰ : ਭਾਰਤ ਵਿਚ ਇਜ਼ਰਾਈਲ ਦੇ ਰਾਜਦੂਤ ਮਿਸਟਰ ਨਿਊਰ ਗਿਲੋਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੁੱਜੇ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦੇ ਸਹਾਇਕ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਦਾਨ ਕੀਤੀ। 

ਇਜ਼ਰਾਈਲ ਦੇ ਰਾਜਦੂਤ ਨਿਊਰ ਗਿਲੋਨ ਨੂੂੰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਇਜ਼ਰਾਈਲ  ਦੇ ਰਾਜਦੂਤ ਦਾ ਕਹਿਣਾ ਹੈ ਕਿ ਉਹ ਪਹਿਲੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਹੀਂ ਆਏ  ਇਸ ਤੋਂ ਪਹਿਲਾਂ ਵੀ ਆ ਚੁੱਕੇ ਹਨ ਕਿਉਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਦਰਵਾਜ਼ੇ ਚਾਰੇ ਧਰਮਾਂ ਲਈ ਖੁੱਲ੍ਹੇ ਹਨ ਅਤੇ ਇੱਥੋਂ ਇੱਕ ਚੰਗਾ ਸੁਨੇਹਾ ਮਿਲਦਾ ਹੈ  ਅਤੇ ਆਉਣ ਵਾਲੇ ਸਮੇਂ ਵਿੱਚ ਅਸੀਂ ਆਸ ਕਰਦੇ ਹਾਂ ਕਿ ਅਸੀਂ ਸਾਰੇ ਇਕਜੁੱਟ ਹੋ ਕੇ ਰਹਿਣਗੇ।

ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇੱਥੇ ਆ ਕੇ ਸਕੂਨ ਮਿਲਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਹਰ ਮਜ਼ਹਬ ਦਾ ਵਿਅਕਤੀ ਨਤਮਸਤਕ ਹੋ ਸਕਦਾ ਹੈ।

ਇਹ ਵੀ ਪੜ੍ਹੋ:ਮਨੀਸ਼ ਸਿਸੋਦੀਆ ਤੋਂ ਮੁੜ ਹੋਵੇਗੀ ਪੁੱਛਗਿੱਛ, CBI ਨੇ ਭੇਜਿਆ ਸੰਮਨ

-PTC News

Related Post