ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਟਰੰਪ ਨੇ ਦਿੱਤਾ ਇਹ ਵੱਡਾ ਬਿਆਨ

By  Joshi October 26th 2018 05:45 PM

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਲੋਕਾਂ ਲਈ ਟਰੰਪ ਨੇ ਦਿੱਤਾ ਇਹ ਵੱਡਾ ਬਿਆਨ,ਵਾਸ਼ਿੰਗਟਨ: ਪਿਛਲੇ ਕੁਝ ਸਮੇਂ ਤੋਂ ਅਮਰੀਕਾ ਵਿੱਚ ਲੋਕਾਂ ਦੁਆਰਾ ਗਰੀਨ ਕਾਰਡ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ, ਜਿਸ ਦੌਰਾਨ ਹੁਣ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹਨਾਂ ਲੋਕਾਂ ਦੇ ਪ੍ਰਤੀ ਹਮਦਰਦੀ ਜਤਾਈ ਹੈ।

ਇਸ ਮੌਕੇ ਟਰੰਪ ਦਾ ਕਹਿਣਾ ਹੈ ਕਿ ਅਮਰੀਕਾ 'ਚ ਲੋਕਾਂ ਨੂੰ ਨਾਜਾਇਜ਼ ਤਰੀਕੇ ਨਾਲ ਦਾਖਲ ਹੋਣ ਦੀ ਇਜਾਜ਼ਤ ਦੇਣਾ ਉਨ੍ਹਾਂ ਲੋਕਾਂ ਨਾਲ ਬੇਇਨਸਾਫ਼ੀ ਹੋਵੇਗੀ ਜਿਹੜੇ ਜਾਇਜ਼ ਪ੍ਰਕਿਰਿਆ ਦੀ ਪਾਲਣਾ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਅਮਰੀਕਾ ਵਿੱਚ ਪੱਕੇ ਤੌਰ 'ਤੇ ਰਹਿਣ ਵਾਸਤੇ ਸਾਲਾ ਤੋਂ ਇੰਤਜ਼ਾਰ ਕਰ ਰਹੇ ਉੱਚ ਕੁਸ਼ਲ ਪੇਸ਼ੇਵਰਾਂ 'ਚ ਤਿੰਨ-ਚੌਥਾਈ ਭਾਰਤੀ ਹਨ।

ਕੁਝ ਲੋਕ 10 ਸਾਲ ਤੋਂ ਇੰਤਜ਼ਾਰ ਕਰ ਰਹੇ ਹਨ। ਸਭ ਕੁਝ ਠੀਕ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਇੰਤਜ਼ਾਰ ਕਰਨਾ ਪੈਂਦਾ ਹੈ ਪਰ ਦੂਜੇ ਲੋਕ ਸਿਰਫ਼ ਮਾਰਚ ਕਰ ਕੇ ਸਹੀ ਹੋ ਜਾਂਦੇ ਹਨ। ਇਸ ਮਾਮਲੇ ਵਿੱਚ ਟਰੰਪ ਨੇ ਅਮਰੀਕਾ ਵਿੱਚ ਨਜਾਇਜ਼ ਤਰੀਕੇ ਨਾਲ ਦਾਖਲ ਹੋਣ ਵਾਲੇ ਲੋਕ ਦੇ ਪ੍ਰਤੀ ਸਖ਼ਤ ਰੁਖ ਅਪਣਾਇਆ ਸੀ।

ਦੱਸਣਯੋਗ ਹੈ ਕਿ ਅਮਰੀਕਾ 'ਚ ਛੇ ਲੱਖ ਤੋਂ ਜ਼ਿਆਦਾ ਭਾਰਤੀ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਹਨ। ਇਸ ਕਾਰਡ ਦੇ ਮਿਲਣ ਨਾਲ ਅਮਰੀਕਾ 'ਚ ਸਥਾਈ ਰੂਪ ਨਾਲ ਰਹਿਣ ਅਤੇ ਕੰਮ ਕਰਨ ਦੀ ਇਜਾਜ਼ਤ ਮਿਲਦੀ ਹੈ।

—PTC News

Related Post