ਅਮਰੀਕਾ ’ਚ ਇੱਕ ਸਿੱਖ ਨੌਜਵਾਨ ਨੂੰ ਮਾਰੀ ਗੋਲੀ,ਭਾਈ ਗੋਬਿੰਦ ਲੌਂਗੋਵਾਲ ਨੇ ਇਸ ਘਟਨਾ ਦੀ ਕੀਤੀ ਨਿੰਦਾ

By  Shanker Badra May 21st 2018 04:27 PM

ਅਮਰੀਕਾ ’ਚ ਇੱਕ ਸਿੱਖ ਨੌਜਵਾਨ ਨੂੰ ਮਾਰੀ ਗੋਲੀ,ਭਾਈ ਗੋਬਿੰਦ ਲੌਂਗੋਵਾਲ ਨੇ ਇਸ ਘਟਨਾ ਦੀ ਕੀਤੀ ਨਿੰਦਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਸ਼ਹਿਰ ਸਿਨਸਿਨਾਟੀ ਵਿਖੇ ਜਸਪ੍ਰੀਤ ਸਿੰਘ ਨਾਂ ਦੇ ਇੱਕ ਸਿੱਖ ਨੂੰ ਕਾਲੇ ਮੂਲ ਦੇ ਵਿਅਕਤੀ ਵੱਲੋਂ ਗੋਲੀ ਮਾਰਨ ਦੀ ਨਿੰਦਾ ਕੀਤੀ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ’ਤੇ ਅਜਿਹੇ ਹਮਲੇ ਰੋਕਣ ਲਈ ਭਾਰਤ ਸਰਕਾਰ ਨੂੰ ਆਪਣੀ ਭੂਮਿਕਾ ਸੁਚੇਤ ਢੰਗ ਨਾਲ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵੱਖ-ਵੱਖ ਦੇਸ਼ਾਂ ਅੰਦਰ ਵੱਸੇ ਸਿੱਖਾਂ ਨੇ ਉਥੋਂ ਦੀ ਤਰੱਕੀ ਲਈ ਭਰਪੂਰ ਯੋਗਦਾਨ ਪਾਇਆ ਹੈ ਪਰ ਫਿਰ ਵੀ ਕਈ ਵਾਰ ਸਿੱਖਾਂ ਨੂੰ ਵਿਦੇਸ਼ਾਂ ਅੰਦਰ ਨਫ਼ਰਤੀ ਹਿੰਸਾ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਸਪ੍ਰੀਤ ਸਿੰਘ ’ਤੇ ਅਮਰੀਕਾ ਵਿਚ ਹੋਏ ਹਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਭਾਰਤ ਸਰਕਾਰ ਨੂੰ ਅੱਗੇ ਆਉਣਾ ਚਾਹੀਦਾ ਹੈ।

-PTCNews

Related Post