ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

By  Jashan A December 21st 2018 11:39 AM -- Updated: December 21st 2018 11:44 AM

ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ,ਵਾਸ਼ਿੰਗਟਨ: ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਜਿਮ ਮੈਟਿਸ ਨੇ ਨੀਤੀਗਤ ਮਾਮਲਿਆਂ 'ਤੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮਤਭੇਦ ਨੂੰ ਲੈ ਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

US Defense Secretary ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜਿਮ ਮੈਟਿਸ ਨੇ ਆਪਣਾ ਅਸਤੀਫਾ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਭੇਜਿਆ ਹੈ।

ਹੋਰ ਪੜ੍ਹੋ:’84 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਿਜ

ਮੈਟਿਸ ਨੇ ਟਰੰਪ ਨੂੰ ਭੇਜੇ ਗਏ ਅਸਤੀਫੇ ਵਿਚ ਲਿਖਿਆ ਹੈ,''ਉਹ ਉਨ੍ਹਾਂ ਲਈ ਅਹੁਦਾ ਛੱਡਣ ਦਾ ਸਹੀ ਸਮਾਂ ਹੈ ਕਿਉਂਕਿ ਅਮਰੀਕੀ ਰਾਸ਼ਟਰਪਤੀ ਕੋਲ ਅਜਿਹਾ ਰੱਖਿਆ ਮੰਤਰੀ ਹੋਣਾ ਚਾਹੀਦਾ ਹੈ ਜਿਸ ਦੇ ਵਿਚਾਰ ਇਨ੍ਹਾਂ ਮਾਮਲਿਆਂ ਅਤੇ ਹੋਰ ਮੁੱਦਿਆਂ 'ਤੇ ਉਸ ਨਾਲੋਂ ਬਿਹਤਰ ਮੇਲ ਖਾਂਦੇ ਹੋਣ।''

US Defense ਅਮਰੀਕਾ ਦੇ ਰੱਖਿਆ ਮੰਤਰੀ ਜਿਮ ਮੈਟਿਸ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਮੇਰੇ ਕਾਰਜਕਾਲ ਦਾ ਆਖਰੀ ਦਿਨ 28 ਫਰਵਰੀ 2019 ਹੈ। ਇਹ ਉਤਰਾਧਿਕਾਰੀ ਨੂੰ ਨਾਮਜ਼ਦ ਕਰਨ ਅਤੇ ਉਸ ਦੀ ਨਿਯੁਕਤੀ ਦੀ ਪੁਸ਼ਟੀ ਕਰਨ ਲਈ ਕਾਫੀ ਹੋਵੇਗਾ।

-PTC News

Related Post