ਦਿੱਲੀ 'ਚ ਕੋਰੋਨਾ ਨਾਲ ਵਿਗੜੇ ਹਾਲਾਤ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ

By  Shanker Badra June 15th 2020 01:41 PM

ਦਿੱਲੀ 'ਚ ਕੋਰੋਨਾ ਨਾਲ ਵਿਗੜੇ ਹਾਲਾਤ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ:ਨਵੀਂ ਦਿੱਲੀ : ਦਿੱਲੀ ਵਿੱਚ ਕੋਰੋਨਾ ਦੀ ਵਿਗੜ ਰਹੀ ਸਥਿਤੀ ਨੇ ਕੇਂਦਰ ਅਤੇ ਕੇਜਰੀਵਾਲ ਸਰਕਾਰ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਗ੍ਰਹਿ ਮੰਤਰੀ ਨੇ ਕੋਰੋਨਾ ਨਾਲ ਨਜਿੱਠਣ ਲਈਐਤਵਾਰ ਨੂੰ ਮੁੱਖ ਮੰਤਰੀ ਅਤੇ ਉਪ ਰਾਜਪਾਲ ਨਾਲ ਮੀਟਿੰਗ ਤੋਂ ਬਾਅਦ ਅੱਜ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਇਸ ਸਬੰਧ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੀ ਨੋਟਿਸ ਲਿਆ ਗਿਆ ਹੈ। ਇਸ ਵਿੱਚ ਭਾਜਪਾ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਦਿੱਲੀ ਦੇ ਬਸਪਾ ਦੇ ਪ੍ਰਧਾਨ ਸ਼ਾਮਿਲ ਹੋਣਗੇ।

ਇਸ ਦੌਰਾਨ ਰਾਜਨੀਤਿਕ ਪਾਰਟੀਆਂ ਤੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸੁਝਾਅ ਮੰਗੇ ਜਾਣਗੇ ਤਾਂ ਕਿ ਦਿੱਲੀ ਨੂੰ ਕੋਰੋਨਾ ਵਰਗੀ ਮਹਾਂਮਾਰੀ ਦੇ ਸੰਕਟ ਤੋਂ ਕਿਵੇਂ ਬਾਹਰ ਕੱਢਿਆ ਜਾ ਸਕੇ। ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਵੀ ਮੀਟਿੰਗ ਵਿੱਚ ਹਿੱਸਾ ਲੈਣਗੇ। ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ, ਬਹੁਜਨ ਸਮਾਜ ਪਾਰਟੀ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਹੈ।

 Amit Shah calls all-party meeting on COVID-19 in Delhi ਦਿੱਲੀ 'ਚ ਕੋਰੋਨਾ ਨਾਲ ਵਿਗੜੇ ਹਾਲਾਤ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸੱਦੀ ਸਰਬ ਪਾਰਟੀ ਮੀਟਿੰਗ

ਦੱਸ ਦੇਈਏ ਕਿ ਗ੍ਰਹਿ ਮੰਤਰੀ ਨੇ ਐਤਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੋਰੋਨਾ ਨਾਲ ਨਜਿੱਠਣ ਲਈ ਇੱਕ ਮੀਟਿੰਗ ਕੀਤੀ ਸੀ। ਇਸ ਤੋਂ ਬਾਅਦ ਅਮਿਤ ਸ਼ਾਹ ਨੇ ਸ਼ਾਮ 5 ਵਜੇ ਨਗਰ ਨਿਗਮ ਦੇ ਮੇਅਰ ਅਤੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੋਰੋਨਾ ਬਾਰੇ ਵਿਚਾਰ ਵਟਾਂਦਰਾ ਕੀਤਾ ਸੀ। ਉਪ ਰਾਜਪਾਲ ਅਨਿਲ ਬੈਜਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਵੀ ਇਸ ਮੀਟਿੰਗ ਵਿੱਚ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਦਿੱਲੀ 'ਚ ਐਤਵਾਰ ਨੂੰ ਹੁਣ ਤਕ ਕੋਰੋਨਾ ਵਾਇਰਸ ਦੇ 2,224 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਸੂਬੇ 'ਚ ਕੁੱਲ ਮਰੀਜ਼ਾਂ ਦਾ ਅੰਕੜਾ 41,182 ਹੋ ਗਿਆ ਹੈ। ਮ੍ਰਿਤਕਾਂ ਦੀ ਗਿਣਤੀ ਵੱਧ ਕੇ 1300 ਦੇ ਪਾਰ ਚੱਲੀ ਗਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬੈਠਕ 'ਚ ਕੋਰੋਨਾ ਨਾਲ ਨਜਿੱਠਣ ਲਈ ਕਾਂਗਰਸ ਨੇ ਕਈ ਅਹਿਮ ਸੁਝਾਅ ਦਿੱਤੇ ਹਨ।

-PTCNews

Related Post