ਵੱਡੀ ਖ਼ਬਰ: ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨਹੀਂ ਕੀਤੀ ਗਈ ਮੁਆਫ਼ : ਅਮਿਤ ਸ਼ਾਹ

By  Jashan A December 3rd 2019 01:09 PM -- Updated: December 3rd 2019 01:16 PM

ਵੱਡੀ ਖ਼ਬਰ: ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨਹੀਂ ਕੀਤੀ ਗਈ ਮੁਆਫ਼ : ਅਮਿਤ ਸ਼ਾਹ,ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਦਰਅਸਲ, ਲੋਕ ਸਭਾ 'ਚ ਰਵਨੀਤ ਸਿੰਘ ਬਿੱਟੂ ਵਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਨਹੀਂ ਕੀਤੀ ਗਈ ਹੈ।ਉਨ੍ਹਾਂ ਕਿਹਾ ਮੀਡੀਆ ਰਿਪੋਰਟਾਂ 'ਤੇ ਯਕੀਨ ਨਾ ਕਰੋ, ਕਿਉਂਕਿ ਰਾਜੋਆਣਾ ਨੂੰ ਕੋਈ ਮੁਆਫ਼ੀ ਨਹੀਂ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮੀਡੀਆ 'ਚ ਅਜਿਹੀਆਂ ਖ਼ਬਰਾਂ ਸਨ ਕਿ ਬੀਤੀ 12 ਨਵੰਬਰ ਨੂੰ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਸਰਕਾਰ ਵਲੋਂ ਉਮਰ ਕੈਦ 'ਚ ਤਬਦੀਲ ਕਰ ਦਿੱਤਾ ਗਿਆ ਹੈ। ਰਾਜੋਆਣਾ ਇਸ ਸਮੇਂ ਪਟਿਆਲਾ ਦੀ ਕੇਂਦਰੀ ਜੇਲ ਵਿਚ ਬੰਦ ਹੈ। -PTC News

Related Post