ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ

By  Shanker Badra September 20th 2019 01:08 PM

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ:ਚੰਡੀਗੜ੍ਹ : ਚੰਡੀਗੜ੍ਹ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਅੱਜ 29ਵੀਂ ਉਤਰੀ ਖੇਤਰੀ ਕੌਂਸਲ ਦੀ ਮੀਟਿੰਗ ਹੋ ਰਹੀ ਹੈ।ਇਸ ਵਾਰ ਹਰਿਆਣਾ ਸਰਕਾਰ ਮੀਟਿੰਗ ਦੀ ਮੇਜ਼ਬਾਨੀ ਕਰ ਰਹੀ ਹੈ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਹਨ।ਨਾਰਥ ਜੋਨ ਕਾਊਂਸਿਲ ਦੀ ਇਹ 29ਵੀਂ ਮੀਟਿੰਗ ਇੰਡਸਟਰੀਅਲ ਏਰੀਆ ਸਥਿਤ ਹਿਆਤ ਹੋਟਲ 'ਚ ਹੋ ਰਹੀ ਹੈ।

Amit Shah Today Chandigarh Northern Zonal Council Attendance at meeting ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ

ਇਸ ਮੀਟਿੰਗ 'ਚ ਕਾਨੂੰਨ ਵਿਵਸਥਾ ਸਮੇਤ ਸਾਰੇ ਅੰਤਰ-ਰਾਜ ਮੁੱਦਿਆਂ ,ਏਅਰਪੋਰਟ ਤੋਂ ਬਿਹਤਰ ਕੁਨੈਕਟੀਵਿਟੀ, ਪਬਲਿਕ ਟਰਾਂਸਪੋਰਟ ਰਿੰਗ ਰੋਡ ਅਤੇ ਪੀ.ਯੂ. ਅਤੇ ਪੀ.ਜੀ.ਆਈ. ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।ਹਰਿਆਣਾ- ਪੰਜਾਬ ਵਿਚਾਲੇ ਐਸਵਾਈਐਲ ਨਹਿਰ ਬਾਰੇ ਵੀ ਵਿਚਾਰ ਚਰਚਾ ਕੀਤੇ ਜਾਵੇਗੀ। ਇਸ ਦੇ ਨਾਲ ਹੀ ਰਾਜਾਂ ਦਰਮਿਆਨ ਆਪਸੀ ਤਾਲਮੇਲ ਵਧਾਉਣ 'ਤੇ ਵਿਚਾਰ ਕੀਤਾ ਜਾਵੇਗਾ।

Amit Shah Today Chandigarh Northern Zonal Council Attendance at meeting ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ

ਇਹ ਮੀਟਿੰਗ ਤਿੰਨਾਂ ਸੂਬਿਆਂ ਦੇ ਕੋ-ਆਰਡੀਨੇਸ਼ਨ ਨੂੰ ਲੈ ਕੇ ਬਹੁਤ ਅਹਿਮ ਦੱਸੀ ਜਾ ਰਹੀ ਹੈ।ਉਤਰੀ ਖੇਤਰੀ ਕੌਂਸਲ ਦੀ ਮੀਟਿੰਗ ਵਿੱਚ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ, ਰਾਜਸਥਾਨ, ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਅਮਿਤ ਸ਼ਾਹ ਦੇ ਆਉਣ ਨਾਲ ਟ੍ਰਾਈਸਿਟੀ 'ਚ ਵਿਕਾਸ ਦੇ ਜੋ ਪ੍ਰਾਜੈਕਟ ਰੁਕੇ ਹੋਏ ਹਨ, ਉਨ੍ਹਾਂ ਨੂੰ ਰਫਤਾਰ ਤਾਂ ਮਿਲੇਗੀ ਹੀ, ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਮਾਨੀਟਰਿੰਗ ਹੁਣ ਸਿੱਧਾ ਗ੍ਰਹਿ ਮੰਤਰਾਲੇ ਕਰੇਗਾ।

Amit Shah Today Chandigarh Northern Zonal Council Attendance at meeting ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ

ਇਸ ਮੀਟਿੰਗ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਹਰਿਆਣਾ ਦੇ ਗਵਰਨਰ ਵੀ.ਪੀ. ਸਿੰਘ ਬਦਨੌਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ , ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ,

Amit Shah Today Chandigarh Northern Zonal Council Attendance at meeting ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਚੰਡੀਗੜ੍ਹ ਵਿੱਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ

ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ , ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਅਤੇ ਮੁੱਖ ਸਕੱਤਰ ਸ਼੍ਰੀਕਾਂਤ ,ਦਿੱਲੀ ਦੇ ਟਰਾਂਸਪੋਰਟ ਮੰਤਰੀ ਸਤਿੰਦਰ ਜੈਨ ,ਜੰਮੂ-ਕਸ਼ਮੀਰ ਦੇ ਰਾਜਪਾਲ, ਸ਼੍ਰੀ ਸੱਤਿਆ ਪਾਲ ਮਲਿਕ ਸਮੇਤ ਹੋਰ ਹਸਤੀਆਂ ਮੌਜੂਦ ਹਨ।

-PTCNews

Related Post