ਅਮਿਤਾਭ ਬੱਚਨ ਦੇ ਸਟਾਫ ਮੈਂਬਰਾਂ ਦਾ ਹੋਇਆ ਕੋਰੋਨਾ ਟੈਸਟ, ਸਾਹਮਣੇ ਆਈ ਇਹ ਰਿਪੋਰਟ

By  Shanker Badra July 13th 2020 07:12 PM -- Updated: July 13th 2020 07:13 PM

ਅਮਿਤਾਭ ਬੱਚਨ ਦੇ ਸਟਾਫ ਮੈਂਬਰਾਂ ਦਾ ਹੋਇਆ ਕੋਰੋਨਾ ਟੈਸਟ, ਸਾਹਮਣੇ ਆਈ ਇਹ ਰਿਪੋਰਟ:ਮੁੰਬਈ : ਬਾਲੀਵੁੱਡ ਦੇ ਦਿੱਗਜ਼ ਅਦਾਕਾਰ ਅਮਿਤਾਭ ਬੱਚਨ ਤੋਂ ਬਾਅਦ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ , ਨੂੰਹ ਐਸ਼ਵਰਿਆ ਰਾਏ ਬੱਚਨ ਅਤੇ ਪੋਤੀ ਆਰਾਧਿਆ ਵੀ ਕੋਰੋਨਾ ਦੀ ਲਪੇਟ 'ਚ ਆ ਗਏ ਸਨ। ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਨਾਨਾਵਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਜੇ ਅਸੀਂ ਬੱਚਨ ਪਰਿਵਾਰ ਦੀ ਸਿਹਤ ਸੰਬੰਧੀ ਅਪਡੇਟ ਦੀ ਗੱਲ ਕਰੀਏ ਤਾਂ ਉਸਦੀ ਸਥਿਤੀ ਅਜੇ ਵੀ ਸਥਿਰ ਹੈ ਅਤੇ ਇਸਦਾ ਕੋਈ ਖ਼ਤਰਾ ਨਹੀਂ ਹੈ। ਖ਼ਬਰਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਬਹੁਤ ਸੁਧਾਰ ਹੋ ਰਿਹਾ ਹੈ। ਬੱਚਨ ਪਰਿਵਾਰ ਦੇ ਸੰਕਰਮਿਤ ਪਾਏ ਜਾਣ ਤੋਂ ਬਾਅਦ ਉਨ੍ਹਾਂ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੇ ਸਟਾਫ ਮੈਂਬਰਾਂ ਦਾ ਵੀ ਕੋਰੋਨਾ ਟੈਸਟ ਹੋਇਆ ਹੈ।

ਅਮਿਤਾਭ ਬੱਚਨ ਦੇ ਸਟਾਫ ਮੈਂਬਰਾਂ ਦਾ ਹੋਇਆ ਕੋਰੋਨਾ ਟੈਸਟ, ਸਾਹਮਣੇ ਆਈ ਇਹ ਰਿਪੋਰਟ

ਜਾਣਕਾਰੀ ਅਨੁਸਾਰ ਬੱਚਨ ਪਰਿਵਾਰ ਦੇ ਸਟਾਰ ਮੈਂਬਰਾਂ ਦੀ ਕੋਰੋਨਾ ਰਿਪੋਰਟ ਸਾਹਮਣੇ ਆਈ ਹੈ ਅਤੇ ਰਾਹਤ ਦੀ ਖ਼ਬਰ ਇਹ ਹੈ ਕਿ ਬੱਚਨ ਪਰਿਵਾਰ ਦੇ ਘਰ ਮੌਜੂਦ ਸਟਾਫ ਦੇ 26 ਮੈਂਬਰਾਂ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ ਅਤੇ ਰਿਪੋਰਟ ਨੈਗਟਿਵ ਆਉਣ ਤੋਂ ਬਾਅਦ ਉਹ ਸਾਰੇ 14 ਦਿਨਾਂ ਲਈ ਘਰ ਤੋਂ ਅਲੱਗ ਰਹਿ ਰਹੇ ਹਨ। ਦੂਜੇ ਪਾਸੇ ਜੇ ਖ਼ਬਰਾਂ ਦੀ ਮੰਨੀਏ ਤਾਂ ਇਹ 26 ਸਟਾਫ ਮੈਂਬਰ ਉੱਚ ਜੋਖਮ ਵਿੱਚ ਸਨ।

ਦੱਸ ਦੇਈਏ ਕਿ ਕੁੱਲ 54 ਲੋਕ ਬਚਨ ਪਰਿਵਾਰ ਦੇ ਸੰਪਰਕ ਵਿੱਚ ਆਏ, ਜਿਨ੍ਹਾਂ ਵਿੱਚੋਂ 26 ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ ਅਤੇ 28 ਲੋਕਾਂ ਨੂੰ ਅਲੱਗ- ਅਲੱਗ ਰੱਖਿਆ ਗਿਆ ਹੈ। ਅਭਿਸ਼ੇਕ ਬੱਚਨ ਨੂੰ ਕਰੀਬ ਤਿੰਨ ਦਿਨ ਪਹਿਲਾਂ ਘਰ ਦੇ ਬਾਹਰ ਦੇਖਿਆ ਗਿਆ ਸੀ। ਉਹ ਮੁੰਬਈ ਵਿਚ ਹੀ ਇੱਕ ਰਿਕਾਰਡਿੰਗ ਸਟੂਡੀਓ ਪਹੁੰਚੇ ਸਨ। ਉਸ ਦੇ ਉਥੇ ਪਹੁੰਚਣ ਅਤੇ ਬਾਹਰ ਨਿਕਲਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ।

-PTCNews

Related Post