ਅਮਲੋਹ ਦੇ ਪਿੰਡ ਭੱਦਲਥੂਹਾ 'ਚ ਮੀਂਹ ਤੇ ਅਸਮਾਨੀ ਬਿਜਲੀ ਕਾਰਨ ਡਿੱਗੀ ਮਕਾਨ ਦੀ ਛੱਤ, ਬਜ਼ੁਰਗ ਔਰਤ ਦੀ ਮੌਤ

By  Jashan A January 22nd 2019 07:09 PM

ਅਮਲੋਹ ਦੇ ਪਿੰਡ ਭੱਦਲਥੂਹਾ 'ਚ ਮੀਂਹ ਤੇ ਅਸਮਾਨੀ ਬਿਜਲੀ ਕਾਰਨ ਡਿੱਗੀ ਮਕਾਨ ਦੀ ਛੱਤ, ਬਜ਼ੁਰਗ ਔਰਤ ਦੀ ਮੌਤ,ਅਮਲੋਹ: ਪਿਛਲੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਬਰਸਾਤ ਨੇ ਹਲਕਾ ਅਮਲੋਹ ਦੇ ਪਿੰਡ ਭੱਦਲਥੂਹਾ ਦੀ ਰਮਦਾਸੀਆਂ ਬਸਤੀ 'ਚ ਮਕਾਨ ਦੀ ਛੱਤ ਤੇ ਅਸਮਾਨੀ ਬਿਜਲੀ ਡਿੱਗਣ ਕਾਰਨ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਕਿ ਉਸ ਦੇ ਪੋਤਰਾ ਮਨਪ੍ਰੀਤ ਸਿੰਘ ਸਿਵਲ ਹਸਪਤਾਲ ਅਮਲੋਹ ਵਿਖੇ ਗੰਭੀਰ ਜਖ਼ਮੀ ਰੂਪ ਵਿੱਚ ਜੇਰੇ ਇਲਾਜ ਹੈ।

amloh ਅਮਲੋਹ ਦੇ ਪਿੰਡ ਭੱਦਲਥੂਹਾ 'ਚ ਮੀਂਹ ਤੇ ਅਸਮਾਨੀ ਬਿਜਲੀ ਕਾਰਨ ਡਿੱਗੀ ਮਕਾਨ ਦੀ ਛੱਤ, ਬਜ਼ੁਰਗ ਔਰਤ ਦੀ ਮੌਤ

ਇਸ ਸਬੰਧੀ ਯੂਥ ਅਕਾਲੀ ਦਲ ਮਾਲਵਾ ਜੋਨ ਦੇ ਪ੍ਰਧਾਨ ਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਪੀੜ੍ਹਤ ਪਰਿਵਾਰ ਨੂੰ 5 ਲੱਖ ਰੁਪਏ ਦੀ ਰਾਸ਼ੀ ਦੇਣ ਦੀ ਅਪੀਲ ਕੀਤੀ ਤਾਂ ਜੋ ਇਹ ਪੀੜਿਤ ਪਰਿਵਾਰ ਆਪਣੇ ਡਿੱਗੇ ਮਕਾਨ ਦੀ ਮੁੜ ਉਸਾਰੀ ਕਰਕੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕੇ।

ਜ਼ਿਕਰ ਏ ਖਾਸ ਹੈ ਕਿ ਪਿਛਲੇ 2 ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ।ਇਸ ਮੀਂਹ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂ-ਕਾਰਾਂ ‘ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ ਹੈ।ਮੀਂਹ ਕਾਰਨ ਲੋਕਾਂ ਨੂੰ ਛਤਰੀਆਂ ਅਤੇ ਰੇਨਕੋਟਾਂ ਦਾ ਸਹਾਰਾ ਲੈ ਕੇ ਕੰਮਾਂ-ਕਾਰਾਂ ‘ਤੇ ਜਾਣਾ ਪਿਆ ਹੈ।

amloh ਅਮਲੋਹ ਦੇ ਪਿੰਡ ਭੱਦਲਥੂਹਾ 'ਚ ਮੀਂਹ ਤੇ ਅਸਮਾਨੀ ਬਿਜਲੀ ਕਾਰਨ ਡਿੱਗੀ ਮਕਾਨ ਦੀ ਛੱਤ, ਬਜ਼ੁਰਗ ਔਰਤ ਦੀ ਮੌਤ

ਦੱਸਣਯੋਗ ਹੈ ਕਿ ਮੌਸਮ ਵਿਭਾਗ ਨੇ ਸੋਮਵਾਰ ਨੂੰ ਲਗਾਤਾਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਸੀ।

-PTC News

Related Post