ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਅਮਲੋਹ ਦੇ ਐੱਸ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

By  Jashan A January 24th 2019 07:10 PM

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਅਮਲੋਹ ਦੇ ਐੱਸ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ,ਅਮਲੋਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਫਹਿਤਗੜ ਸਾਹਿਬ ਦੇ ਵਿਧਾਨ ਸਭਾ ਹਲਕਾ ਅਮਲੋਹ ਦੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦਾ ਪ੍ਰਧਾਨ ਗੁਰਚਰਨ ਸਿੰਘ ਹਰਬੰਸਪੁਰਾ ਵਲੋਂ ਐਲਾਨ ਕੀਤਾ ਗਿਆ। ਜਿਸ 'ਚ ਜਿਲ੍ਹਾ ਮੁੱਖ ਬੁਲਾਰਾ (1), ਜਿਲ੍ਹਾ ਮੁੱਖ ਸਲਾਹਕਾਰ (1), ਜਿਲ੍ਹਾ ਸੀਨੀ ਮੀਤ ਪ੍ਰਧਾਨ (14), ਜਿਲ੍ਹਾ ਮੀਤ ਪ੍ਰਧਾਨ (11), ਜਿਲ੍ਹਾ ਜਰਨਲ ਸਕੱਤਰ (6), ਹਲਕਾ ਅਮਲੋਹ ਦੇ ਸਰਕਲ ਪ੍ਰਧਾਨ (6) ਨਿਯੁਕਤ ਕੀਤੇ ਗਏ ਹਨ। [caption id="attachment_245427" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਅਮਲੋਹ ਦੇ ਐੱਸ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ[/caption] ਇਸ ਮੌਕੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਜਥੇ ਸਵਰਨ ਸਿੰਘ ਚਨਾਰਥਲ, ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਜੱਥੇ ਕਰਮਜੀਤ ਸਿੰਘ ਭਗੜਾਣਾ, ਸ਼੍ਰੌਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ ਨੇ ਨਵ-ਨਿਯੁੱਕਤ ਅਹੁਦੇਦਾਰਾਂ ਦਾ ਵਿਸ਼ੇਸ ਸਨਮਾਨ ਕੀਤਾ। [caption id="attachment_245429" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਅਮਲੋਹ ਦੇ ਐੱਸ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ[/caption] ਵਰਕਰਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹੇਠਲੇ ਪੱਧਰ ਤੇ ਮਜਬੂਤੀ ਲਈ ਹਲਕਾ ਅਮਲੋਹ ਦੇ ਪਿੰਡ ਪਿੰਡ ਜਾ ਕੇ ਕਾਂਗਰਸ ਸਰਕਾਰ ਦੀਆਂ ਲੋਕਵਿਰੋਧੀ ਨੀਤੀਆਂ ਨੂੰ ਉਜਾਗਰ ਕੀਤਾ ਜਾਵੇ। [caption id="attachment_245430" align="aligncenter" width="300"]sad ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਅਮਲੋਹ ਦੇ ਐੱਸ.ਸੀ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ[/caption] ਉਹਨਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਐਸ ਸੀ ਭਾਈਚਾਰੇ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਸਨ, ਉੱਥੇ ਹੀ ਕਾਂਗਰਸ ਸਰਕਾਰ ਨੇ ਐਸ ਸੀ ਭਾਈਚਾਰੇ ਦੀਆਂ ਸਾਰੀਆਂ ਸਕੀਮਾਂ ਬੰਦ ਕਰਕੇ ਐਸ ਸੀ ਭਾਈਚਾਰੇ ਦਾ ਜੀਣਾ ਦੁੱਭਰ ਹੀ ਨਹੀ ਕੀਤਾ ਸਗੋਂ ਇਸ ਭਾਈਚਾਰੇ ਨਾਲ ਮਤਰਈ ਮਾਂ ਵਾਲਾ ਸਲੂਕ ਵੀ ਇਹ ਕਾਂਗਰਸ ਸਰਕਾਰ ਕਰ ਰਹੀ ਹੈ।ਜਿਸ ਦਾ ਨਤੀਜਾ ਇਸ ਕਾਂਗਰਸ ਸਰਕਾਰ ਨੂੰ ਆਉਣ ਵਾਲੀਆਂ ਲੋਕਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। -PTC News

Related Post