ਐਮੀ ਵਿਰਕ ਤੋਂ ਬਾਅਦ ਰਣਜੀਤ ਬਾਵਾ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਵਧਾਇਆ ਹੱਥ, ਕੀਤਾ 2.5-2.5 ਲੱਖ ਰੁਪਏ ਦੇਣ ਦਾ ਐਲਾਨ

By  Jashan A February 16th 2019 04:34 PM -- Updated: February 16th 2019 04:44 PM

ਐਮੀ ਵਿਰਕ ਤੋਂ ਬਾਅਦ ਰਣਜੀਤ ਬਾਵਾ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਵਧਾਇਆ ਹੱਥ, ਕੀਤਾ 2.5-2.5 ਲੱਖ ਰੁਪਏ ਦੇਣ ਦਾ ਐਲਾਨ,ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਦਹਿਸ਼ਤਗਰਦੀ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਕੁਰਬਾਨੀ ਨੂੰ ਕੋਈ ਨਹੀਂ ਭੁੱਲ ਸਕਦਾ। ਇਸ ਹਮਲੇ 'ਚ ਦੇਸ਼ ਦੇ 40 ਜਵਾਨ ਸ਼ਹੀਦ ਹੋ ਗਏ ਜਦਕਿ ਉਹਨਾਂ 'ਚ 4 ਜਵਾਨ ਪੰਜਾਬ ਨਾਲ ਸਬੰਧ ਰੱਖਦੇ ਹਨ। ਚਾਰੇ ਜਵਾਨ ਮੋਗਾ, ਦੀਨਾਨਗਰ, ਸ੍ਰੀ ਆਨੰਦਪੁਰ ਸਾਹਿਬ, ਤਰਨਤਾਰਨ ਜ਼ਿਲਿਆਂ ਨਾਲ ਸਬੰਧ ਰੱਖਦੇ ਹਨ।

Pulwama terror attack : After Ammy Virk , Ranjit Bawa to donate Rs 2.5 Lakh each to martyr families from Punjab ਐਮੀ ਵਿਰਕ ਤੋਂ ਬਾਅਦ ਰਣਜੀਤ ਬਾਵਾ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਵਧਾਇਆ ਹੱਥ, ਕੀਤਾ 2.5-2.5 ਲੱਖ ਰੁਪਏ ਦੇਣ ਦਾ ਐਲਾਨ

ਇਸ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ਦੇ ਲੋਕਾਂ 'ਚ ਕਾਫੀ ਰੋਸ ਜਤਾਇਆ ਜਾ ਰਿਹਾ ਹੈ। ਪੰਜਾਬੀ ਇੰਡਸਟਰੀ ਵੱਲੋਂ ਜਿੰਨ੍ਹਾਂ ਹੋ ਸਕੇ ਸ਼ਹੀਦਾਂ ਦੇ ਪਰਿਵਾਰ ਦੀ ਮਾਲੀ ਮਦਦ ਲਈ ਹੰਬਲਾ ਮਾਰਿਆ ਜਾ ਰਿਹਾ ਹੈ।

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮਵਾਰ ਗਾਇਕ ਅੰਮੀ ਵਿਰਕ ਤੋਂ ਬਾਅਦ ਹੁਣ ਰਣਜੀਤ ਬਾਵਾ ਨੇ ਵੀ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ।ਯਾਨੀ ਉਹ ਪੰਜਾਬ ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰ ਦੀ 2.5-2.5 ਲੱਖ ਰੁਪਏ ਨਾਲ ਮਾਲੀ ਮਦਦ ਕਰਨਗੇ।

ਹੋਰ ਪੜ੍ਹੋ: ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤੀ ਕ੍ਰਿਕੇਟ ਟੀਮ ‘ਚ ਭਾਰੀ ਰੋਸ, ਇਹਨਾਂ ਖਿਡਾਰੀਆਂ ਨੇ ਟਵੀਟ ਕਰ ਜਤਾਇਆ ਗੁੱਸਾ

ਰਣਜੀਤ ਬਾਵਾ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕਰ ਲਿਖਿਆ ਹੈ ਕਿ ”(ਬੂੰਦ ਬੂੰਦ ਨਾਲ ਸਮੁੰਦਰ ਭਰਦਾ) ਪੁਲਵਾਮਾ ਅਟੈਕ ਵਿਚ ਜਿੰਨੇ ਵੀ ਸ਼ਹੀਦ ਹੋਏ ਉਹਨਾਂ ਸਭ ਨੂੰ ਕੋਟ ਕੋਟ ਪ੍ਰਣਾਮ। ਉਹਨਾਂ ਪਰਿਵਾਰਾਂ ਦਾ ਘਾਟਾ ਕੋਈ ਨਹੀਂ ਪੂਰਾ ਕਰ ਸਕਦਾ ਪਰ ਮੈਂ ਆਪਣੇ ਵੱਲੋਂ ਉਹਨਾਂ ਆਪਣੇ ਪੰਜਾਬੀ ਪਰਿਵਾਰਾਂ ਨੂੰ 2.50-2.50 ਲੱਖ ਭੇਟ ਕਰਨਾ ਚਾਹੁੰਦਾ। ਮੈਨੂੰ ਪਤਾ ਇੰਨ੍ਹਾਂ ਨਾਲ ਉਹਨਾਂ ਦਾ ਦੁੱਖ ਤਾਂ ਨਹੀਂ ਘਟਨਾ ਨਾ ਉਹਨਾਂ ਦਾ ਹੌਂਸਲਾ ਵਧਣਾ, ਬੱਸ ਇੰਨੀ ਕੁ ਹਿੰਮਤ ਬਖਸ਼ੇ ਵਾਹਿਗੁਰੂ, ਇਸ ਦੁੱਖ ਦੀ ਘੜੀ ‘ਚ ਸ਼ਰੀਕ ਹੋ ਸਕੀਏ।

Pulwama terror attack : After Ammy Virk , Ranjit Bawa to donate Rs 2.5 Lakh each to martyr families from Punjab ਐਮੀ ਵਿਰਕ ਤੋਂ ਬਾਅਦ ਰਣਜੀਤ ਬਾਵਾ ਨੇ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਵਧਾਇਆ ਹੱਥ, ਕੀਤਾ 2.5-2.5 ਲੱਖ ਰੁਪਏ ਦੇਣ ਦਾ ਐਲਾਨ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 2500 ਜਵਾਨਾਂ ਦਾ ਕਾਫਲਾ ਪੁਲਵਾਮਾ ਜ਼ਿਲੇ ‘ਚ ਸ਼੍ਰੀਨਗਰ-ਜੰਮੂ ਰਾਜਮਾਰਗ ਤੋਂ ਲੰਘ ਰਿਹਾ ਸੀ। ਇਸ ਦੌਰਾਨ ਵਿਸਫੋਟਕ ਤੋਂ ਭਰੀ ਕਾਰ ਬੱਸ ‘ਚ ਜਾ ਵੱਜੀ ਅਤੇ 40 ਦੇ ਕਰੀਬ ਜਵਾਨ ਸ਼ਹੀਦ ਹੋ ਗਏ ਸਨ।

-PTC News

Related Post